Thursday, June 25
Shadow

Tag: breaking news

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 1 ਮਈ:-ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਬਿਲ ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਬਿਲ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਪ੍ਰਣਾਲੀ ਨੂੰ ਆਧੁਨਿਕ ਬਣਾਉਣਾ ਅਤੇ ਇਸਨੂੰ ਆਧੁਨਿਕ ਸੁਧਾਰਕ ਪ੍ਰਥਾਵਾਂ ਨਾਲ ਸੰਗਤ ਕਰਨਾ ਹੈ। ਬਿੱਲ ਪੇਸ਼ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਦਾ ਉਦੇਸ਼ ਜੇਲ੍ਹਾਂ ਨੂੰ ਸਿਰਫ਼ ਹਿਰਾਸਤੀ ਸੰਸਥਾਵਾਂ ਤੋਂ ਬਦਲ ਕੇ ਸੁਧਾਰ, ਪੁਨਰਵਾਸ ਅਤੇ ਸਮਾਜਿਕ ਪੁਨਰ-ਏਕੀਕਰਨ ਦੇ ਕੇਂਦਰਾਂ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੇਲ੍ਹਾਂ ਨੂੰ ਨਿਯੰਤਰਿਤ ਕਰਦਾ ਮੌਜੂਦਾ ਕਾਨੂੰਨੀ ਢਾਂਚਾ, ਜੋ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਨਾਲ ਜਕੜਿਆ ਹੋਇਆ ਹੈ, ਹੁਣ ਪੁਰਾਣਾ ਹੋ ਚੁੱਕਾ ਹੈ ਅਤੇ ਇਹ ਮੌਜੂਦਾ ਚੁਣੌਤੀਆਂ ਦੇ ਹੱਲ ਲਈ ਨਾਕਾਫ਼ੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਨਵਾਂ ਬਿੱਲ ਕੈਦੀਆਂ ਦੀ ਸੁਰੱਖਿਅਤ ਹਿਰਾਸਤ ਨੂੰ ਯਕੀਨੀ ਬਣਾਉਣ ਲਈ ...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 1 ਮਈ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪ੍ਰੈਲ 2026 ਲਈ ਟੈਕਸ ਮਾਲੀਏ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਕਾਇਮ ਕੀਤਾ ਹੈ ਅਤੇ ਸੂਬੇ ਨੇ ਜੀ.ਐਸ.ਟੀ. ਦੇ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਧ ਮਹੀਨਾਵਾਰ ਵਸਤੂਆਂ ਅਤੇ ਸੇਵਾ ਕਰ (ਜੀ.ਐਸ.ਟੀ.) ਹਾਸਲ ਕੀਤਾ ਹੈ, ਅਤੇ ਇਸ ਦੇ ਨਾਲ ਹੀ ਕੁੱਲ ਜੀ.ਐਸ.ਟੀ. ਮਾਲੀਆ ਵਿਕਾਸ ਦਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬੇਮਿਸਾਲ ਪ੍ਰਾਪਤੀ ਦਾ ਵੇਰਵਾ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ, "ਸੂਬੇ ਨੇ 2725.08 ਕਰੋੜ ਦੇ ਸ਼ੁੱਧ ਜੀ.ਐਸ.ਟੀ. ਦੇ ਨਾਲ 2987.38 ਕਰੋੜ ਦਾ ਕੁੱਲ ਜੀ.ਐਸ.ਟੀ. ਦਰਜ ਕੀਤਾ ਹੈ। ਇਹ ਸ਼ਾਨਦਾਰ ਪ੍ਰਦਰਸ਼ਨ ਸਾਲ-ਦਰ-ਸਾਲ ਦੇ ਆਧਾਰ 'ਤੇ ਸ਼ੁੱਧ ਜੀ.ਐਸ.ਟੀ. ਵਿੱਚ 70.70% ਦੇ ਜ਼ਬਰਦਸਤ ਵਾਧੇ ਨੂੰ ਦਰਸਾਉਂਦਾ ਹੈ, ਜੋ ਕਿ ਅਪ੍ਰੈਲ 2025 ਦੀ ਸਾਡੀ ਪ੍ਰਾਪਤੀ ਦੇ ਮੁਕਾਬਲੇ ਲਗਭਗ 1,129 ਕਰੋੜ ਰੁਪ...
ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

local news
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ। ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ...
ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ

ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ

local news
ਬਰਨਾਲਾ, 1 ਮਈ-      ਸਿੱਖਿਆ ਵਿਭਾਗ (ਐਸ ਸੀ ਈ ਆਰ ਟੀ ਪੰਜਾਬ) ਵੱਲੋਂ ਐਨ ਐਮ ਐਮ ਐਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ਵਿੱਚ ਸਥਾਨਕ ਸ ਸ ਸ ਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।   ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ ਜੀ ਨੇ ਜਾਣਕਾਰੀ ਦਿੱਤੀ ਕਿ ਸਕੂਲ ਦੀਆਂ 12 ਲੜਕੀਆਂ ਆਲੀਆ ਨਾਜ਼, ਦਿਸ਼ਾ ਨੇਗੀ, ਦਿਆ ਨੇਗੀ, ਵੀਰਪਾਲ ਕੌਰ, ਸਿਮਰਨ ਕੌਰ, ਯਮੀਨੀ, ਦਮਨਪ੍ਰੀਤ ਕੌਰ, ਸਿਮਰਨ ਕੌਰ, ਨੰਦਨੀ, ਪਰੀ, ਆਰੀਆ, ਮਨਮੀਤ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ I ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤਰ੍ਹਾਂ ਸ ਸ ਸ ਸ ਲੜਕੀਆਂ ਬਰਨਾਲਾ ਲਗਾਤਾਰ 5 ਵਾਰ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਕਲੌਤਾ ਸਕੂਲ ਬਣਿਆ ਹੈ, ਜਿਸ ਵਿੱਚ ਲਗਾਤਾਰ ਦੋ ਵਾਰ ਸਟੇਟ ਟਾਪਰ ਸਕੂਲ ਵੀ ਰਿਹਾ ਹੈ I ਸਕੂਲ ਮੁਖੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਹਰ ਸਾਲ ਬੱਚਿਆਂ ਨੂੰ ਸਤੰਬਰ ਮਹੀਨੇ ਤੋਂ ਵਿਸ਼ੇਸ ਤਿਆਰੀ ਸ਼ੁਰੂ ਕਾਰਵਾਈ ਜਾਂਦੀ ਹੈ, ਸਕੂਲ ਦੇ ਨ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

local news
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।           ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾ...
ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ ; ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਦੂਜੀ ਸੁਰੱਖਿਆ ਲਾਈਨ ਮਜ਼ਬੂਤ ਕੀਤੀ

Development News
*ਚੰਡੀਗੜ੍ਹ, 30 ਅਪ੍ਰੈਲ 2026:* ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ। 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ 'ਦੂਜੀ ਸੁਰੱਖਿਆ ਲਾਈਨ' ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ—ਇੱਕ ਡੂੰਘੀ, ਤਕਨੀਕ-ਅਧਾਰਿਤ ਸੁਰੱਖਿਆ ਵਿਵਸਥਾ, ਜਿਸਦਾ ਮਕਸਦ ਸਰਹੱਦ ਪਾਰ ਨਾਲ ਜੁੜੀਆਂ ਅਪਰਾਧਕ ਗਿਰੋਹਾਂ ਦੀਆਂ ਜੀਵਨ-ਰੇਖਾਵਾਂ ਨੂੰ ਕੱਟਣਾ ਹੈ। ਜਿੱਥੇ ਸੀਮਾ ਸੁਰੱਖਿਆ ਬਲ (BSF) ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਕਰਦਾ ਹੈ, ਉੱਥੇ ਪੰਜਾਬ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਜੇਕਰ ਕੋਈ ਤਸਕਰੀ ਸਮਾਨ ਅੰਦਰ ਆ ਵੀ ਜਾਵੇ, ਤਾਂ ਉਹ ਅੱਗੇ ਨਾ ਵਧ ਸਕੇ। ਅੰਕੜੇ ਵੀ ਇਸ ਮਨਸੂਬੇ ਨੂੰ ਦਰਸਾਉਂਦੇ ਹਨ। ਸਰਹੱਦੀ ਪੱਟੀ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਸੰਵੇਦਨਸ਼ੀਲ ਪਿੰਡਾਂ ਅਤੇ ਰਾਹਾਂ ‘ਤੇ ਇੱਕ ਮਜ਼ਬੂਤ ਨਿਗਰਾਨੀ ਜਾਲ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 4,600 ਗੋਡਿਆਂ ਦੇ ਬਦਲਾਅ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

Punjab Politics
*ਚੰਡੀਗੜ੍ਹ, 30 ਅਪ੍ਰੈਲ 2026* :-ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ ਨਾਲ ਪੀੜਤ ਹਜ਼ਾਰਾਂ ਮਰੀਜ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜ਼ਿੰਦਗੀ ਬਦਲ ਦੇਣ ਵਾਲੀਆਂ ਸਰਜਰੀਆਂ ਕਰਵਾ ਰਹੇ ਹਨ। ਇਹ ਯੋਜਨਾ ਆਧੁਨਿਕ ਇਲਾਜ ਨੂੰ ਮੁਫ਼ਤ ਅਤੇ ਵਿਆਪਕ ਤੌਰ ‘ਤੇ ਉਪਲੱਬਧ ਬਣਾ ਰਹੀ ਹੈ। ਉਮਰਦਰਾਜ਼ ਸੁਖਵਿੰਦਰ ਕੌਰ ਲਈ, ਇਹ ਬਦਲਾਅ ਤੁਰੰਤ ਰਾਹਤ ਲੈ ਕੇ ਆਇਆ। ਉਹਨਾਂ ਨੇ ਕਿਹਾ, “ਮੈਨੂੰ ਦੋ-ਤਿੰਨ ਸਾਲਾਂ ਤੋਂ ਗੋਡਿਆਂ ਵਿੱਚ ਦਰਦ ਸੀ। ਕੁੱਝ ਦਿਨ ਤਾਂ ਮੈਂ ਤੁਰ ਵੀ ਨਹੀਂ ਸਕਦੀ ਸੀ। ਹੁਣ ਸਰਜਰੀ ਤੋਂ ਬਾਅਦ ਮੈਂ ਬਹੁਤ ਖੁਸ਼ ਹਾਂ। ਸਿਹਤ ਕਾਰਡ ਨੇ ਮੈਨੂੰ ਮੇਰੀ ਜ਼ਿੰਦਗੀ ਵਾਪਸ ਦੇ ਦਿੱਤੀ ਹੈ। ਹੁਣ ਮੈਂ ਬਿਨਾਂ ਦਰਦ ਦੇ ਤੁਰ ਸਕਾਂਗੀ।” 67 ਸਾਲਾਂ ਦੀ ਪਰਮਜੀਤ ਕੌਰ ਲਈ ਕੁੱਝ ਸਮਾਂ ਪਹਿਲਾਂ ਤੱਕ ਤੁਰਨਾ ਲਗਭਗ ਅਸੰਭਵ ਹੋ ਗਿਆ ਸੀ। ਇੱਕ ਕਮਰੇ ਤੋਂ ਦੂਜੇ ਕਮਰੇ ਤੱਕ ਜਾਣਾ ਵੀ ਦਰਦਨਾਕ ਸੀ ਅਤੇ ਕੁਝ ਮਿੰਟ ਖੜ੍ਹੇ ਰਹਿ...
ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

Punjab Politics
*ਚੰਡੀਗੜ੍ਹ, 30 ਅਪ੍ਰੈਲ 2026*-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ 'ਹਲਕਾ ਇੰਚਾਰਜ' ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ...
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
*ਸਤੌਜ (ਸੰਗਰੂਰ), 30 ਅਪ੍ਰੈਲ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਅਤੇ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਕੇ ਮਰਦਮਸ਼ੁਮਾਰੀ-2027 ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।  ਆਪਣੇ ਜੱਦੀ ਪਿੰਡ ਸਤੌਜ ਵਿੱਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਨਾਗਰਿਕ ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ 'ਤੇ ਨਿਰਭਰ ਕਰਦੇ ਹਨ। ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਅਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ।"ਮਰਦਮਸ਼ੁਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

News of Punjab
ਸੰਗਰੂਰ; 30 ਅਪ੍ਰੈਲ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲ...