ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ, 30 ਅਪ੍ਰੈਲ:*-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱ...








