ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ
ਮੂਨਕ, 14 ਜੂਨ- ਡਾ ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 08.06.2026 ਤੋਂ 14.06.2026 ਤੱਕ ਡਰੱਗ ਦਾ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਨਸ਼ੀਲੀਆਂ ਗੋਲੀਆਂ ਅਤੇ 04 ਗ੍ਰਾਮ ਚਿੱਟਾ/ਹੈਰੋਇੰਨ ਬ੍ਰਾਮਦ ਕਰਵਾਏ ਗਏ ਤੇ 27 ਐਨ.ਡੀ.ਪੀ.ਐਸ ਤਹਿਤ 01 ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ ।ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 117 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 56 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅ...








