ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ
ਤਰਨ ਤਾਰਨ, 23 ਅਪ੍ਰੈਲ : ਜਨਗਣਨਾ ਦੇ ਪਹਿਲੇ ਗੇੜ ਦਾ ਕੰਮ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਜਾ ਰਿਹਾ ਹੈ। ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਗਭਗ 2500 ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਨਗਣਨਾ ਵਿਚ ਲੱਗੇ ਅਮਲੇ ਦੀਆਂ ਟ੍ਰੇਨਿੰਗਾਂ ਦਾ ਕੰਮ ਵੱਖ-ਵੱਖ ਚਾਰਜ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਮਹੱਤਵਪੂਰਨ ਕੰਮ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਦੇ ਦਿਸ਼ਾ- ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਵਿਜ਼ਿਟ ਦੌਰਾਨ ਆਮ ਨਾਗਰਿਕਾਂ ਨਾਲ ਪ੍ਰੇਮ ਭਾਵ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਇਸ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ। ਉਨ੍ਹ...








