Thursday, June 25
Shadow

Tag: breaking news

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ:- ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾ...
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 23 ਅਪ੍ਰੈਲ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਲੋੜਵੰਦ 2.36 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ 432.78 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕਰਵਾਇਆ ਗਿਆ ਹੈ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਆਸ਼ਰਿਤ ਬੱਚਿਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੱਖਾਂ ਆਸ਼ਰਿਤ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਬੱਚਿਆਂ ਦੀ ਸਿੱਖਿ...
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

News of Punjab
ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ। ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕ...
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

Uncategorized
ਚੰਡੀਗੜ੍ਹ; 23 ਅਪ੍ਰੈਲ : ਪੰਜਾਬ ਵਿੱਚ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ  ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ)  ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ। ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਗੁਰੂਗ੍ਰਾਮ ਵਿੱਚ ਹੋਈ ਅਹਿਮ ਮੀਟਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਗੁਰੂਗ੍ਰਾਮ ਵਿੱਚ ਹੋਈ ਅਹਿਮ ਮੀਟਿੰਗ

Haryana News
ਚੰਡੀਗਡ੍ਹ, 22 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਗੁਰੂਗ੍ਰਾਮ ਵਿੱਚ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ 27 ਅਪ੍ਰੈਲ, 2026 ਨੂੰ ਹਰਿਆਣਾ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ। ਇਸ ਸੈਸ਼ਨ ਵਿੱਚ ਗਰੁੱਪ-ਡੀ ਕਰਮਚਾਰੀਆਂ ਦੇ ਪ੍ਰਮੋਸ਼ਨ ਲਈ ਹਰਿਆਣਾ ਕਲੇਰੀਕਲ ਸਰਵਿਸੇਜ਼ ਬਿੱਲ ਲਿਆਇਆ ਜਾਵੇਗਾ।           ਮੀਟਿੰਗ ਬਾਅਦ ਮੁੱਖ ਮੰਤਰੀ ਨੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੇਬਨਿਟ ਦੀ ਮੀਟਿੰਗ ਵਿੱਚ ਕਾਮਨ ਕੇਡਰ ਦੇ ਗਰੁੱਪ-ਡੀ ਕਰਮਚਾਰੀਆਂ ਦੇ ਪ੍ਰਮੋਸ਼ਨ ਲਈ ਜਰੂਰੀ ਨਿਯਮ ਬਨਾਉਣ 'ਤੇ ਸਹਿਮਤੀ ਬਣੀ ਹੈ। ਕਾਮਨ ਕੈਡਰ ਗਰੁੱਪ-ਡੀ ਕਰਮਚਾਰੀਆਂ ਨੇ ਪੰਜ ਸਾਲ ਤੋਂ ਵੱਧ ਦੀ ਸਰਵਿਸ ਪੂਰੀ ਕਰ ਲਈ ਹੈ ਅਤੇ ਉਹ ਕਲਰਕ ਦੇ ਅਹੁਦੇ 'ਤੇ ਪ੍ਰਮੋਸ਼ਨ ਲਈ ਏਲਿਜੀਬਲ ਹੋ ਗਏ ਹਨ। ਇਸ ਲਈ, ਮੀਟਿੰਗ ਵਿੱਚ ਹਰਿਆਣਾ ਕਲੇਰੀਕਲ ਸਰਵਿਸੇਜ਼ (ਰਿਕਰੂਟਮੈਂਟ ਐਂਡ ਕੰਡੀਸ਼ੰਨਸ ਆਫ...
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਕੀਤੀ ਅਪੀਲ-ਮੇਕ ਇਨ ਇੰਡੀਆ ਦੀ ਗਲੋਬਲ ਪਛਾਣ ਬਣੇ ਇਹ ਧਿਆਨ ਵਿੱਚ ਰੱਖ ਕੇ ਬਣਾਏ ਉਤਪਾਦ

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਕੀਤੀ ਅਪੀਲ-ਮੇਕ ਇਨ ਇੰਡੀਆ ਦੀ ਗਲੋਬਲ ਪਛਾਣ ਬਣੇ ਇਹ ਧਿਆਨ ਵਿੱਚ ਰੱਖ ਕੇ ਬਣਾਏ ਉਤਪਾਦ

News of Punjab
ਚੰਡੀਗੜ੍ਹ, 22 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਦਯੋਗਪਤੀ ਮੇਕ ਇਨ ਇੰਡੀਆ ਨੂੰ ਗਲੋਬਲ ਪਛਾਣ ਦਿਲਵਾਉਣ ਲਈ ਉਤਪਾਦ ਬਨਾਉਣ। ਇਸ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਵੀ ਕਹਿ ਚੁੱਕੇ ਹਨ ਕਿ ਸਾਡੇ ਉਤਪਾਦ ਕੌਮਾਂਤਰੀ ਮਾਨਕਾਂ ਅਨੁਸਾਰ ਹੀ ਨਹੀਂ ਸਗੋਂ ਉਸ ਨਾਲੋਂ ਬੇਹਤਰ ਹੋਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੰਪਨਿਆਂ ਅਜਿਹੇ ਉਤਪਾਦ ਬਣਾਵੇ ਕਿ ਮੇਕ ਇੰਨ ਇੰਡੀਆ ਦਾ ਮਤਲਬ ਬੇਹਤਰ ਗੁਣਵੱਤਾ ਹੋਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਹਰਿਆਣਾ ਦੀ ਨਵੀਂ ਇੰਡਸਟ੍ਰਿਅਲ ਪਾਲਿਸੀ ਨੂੰ ਲੈ ਕੇ ਨਿਵੇਸ਼ਕਾਂ ਨਾਲ ਸਿੱਧੀ ਗੱਲਬਤਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਆਟੋ ਸੇਕਟਰ, ਮੈਨਯੂਫੈਕਚਰਿੰਗ ਸੇਕਟਰ, ਇਲੇਕਟ੍ਰਾਨਿਕਸ ਸੇਕਟਰ ਅਤੇ ਹੋਰ ਸੇਕਟਰਾਂ ਨਾਲ ਜੁੜੇ ਉਦਯੋਗਪਤੀਆਂ ਨਾਲ ਵੱਖ ਵੱਖ ਮੁਲਾਕਾਤ ਕੀਤੀ। ਇਸ ਦੌਰਾਨ ਨਾ ਸਿਰਫ ਉਨ੍ਹਾਂ ਨੇ ਨਵੀਂ ਨਵੀਂ ਇੰਡਸਟ੍ਰਿਅਲ ਪੋਲਿਸੀ ਨੂੰ ਲੈ ਕੇ ਅਨੇਕ ਸੁਝਾਅ ਲਏ ਸਗੋ ਖੁਦ ਵੀ ਆਪਣੇ ...
ਹਰਿਆਣਾ ਵਿੱਚ ਵਾਹਨ ਰਜਿਸਟ੍ਰੇਸ਼ਨ ‘ਤੇ ਸਖ਼ਤੀ, ਪੂਰੇ ਹਰਿਆਣਾ ਵਿੱਚ ਹੋਵੇਗੀ ਡੂੰਘੀ ਜਾਂਚ – ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ

ਹਰਿਆਣਾ ਵਿੱਚ ਵਾਹਨ ਰਜਿਸਟ੍ਰੇਸ਼ਨ ‘ਤੇ ਸਖ਼ਤੀ, ਪੂਰੇ ਹਰਿਆਣਾ ਵਿੱਚ ਹੋਵੇਗੀ ਡੂੰਘੀ ਜਾਂਚ – ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ

Haryana News
ਚੰਡੀਗੜ੍ਹ, 22 ਅਪ੍ਰੈਲ - ਹਰਿਆਣਾ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਅੰਬਾਲਾ ਜ਼ਿਲ੍ਹੇ ਦੇ ਚਾਰੋਂ ਉਪ-ਮੰਡਲ (ਸਿਵਲ) ਦਫ਼ਤਰਾਂ ਵਿੱਚ ਵੱਡੇ ਪੱਧਰ 'ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਵਿੱਚ ਕਥਿਤ ਧਾਂਦਲੀ ਦੀਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਜ ਦੇ ਸਾਰੇ ਉਪ-ਮੰਡਲ (ਸਿਵਲ) ਦਫ਼ਤਰਾਂ ਅਤੇ ਖੇਤਰੀ ਟਰਾਂਸਪੋਰਟ ਦਫ਼ਤਰਾਂ ਦੀ ਡੂੰਘੀ ਜਾਂਚ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ ਤੋਂ ਕਰਵਾਈ ਜਾਵੇ। ਇਸ ਸਬੰਧ ਵਿੱਚ ਟਰਾਂਸਪੋਰਟ ਮੰਤਰੀ ਨੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼੍ਰੀ ਵਿੱਜ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਸਿਰਫ਼ ਅੰਬਾਲਾ ਤੱਕ ਸੀਮਤ ਨਹੀਂ ਹੋ ਸਕਦੀਆਂ, ਸਗੋਂ ਰਾਜ ਦੇ ਹੋਰ ਉਪ-ਮੰਡਲ ਦਫ਼ਤਰਾਂ ਅਤੇ ਖੇਤਰੀ ਟਰਾਂਸਪੋਰਟ ਦਫ਼ਤਰਾਂ ਵਿੱਚ ਵੀ ਹੋ ਸਕਦੀਆਂ ਹਨ, ਇਸ ਲਈ ਪੂਰੇ ਰਾਜ ਪੱਧਰ 'ਤੇ ਜਾਂਚ ਜ਼ਰੂਰੀ ਹੈ। ਵਰਨਣਯੋਗ ਹੈ ਕਿ ਅੰਬਾਲਾ ਵਿ...
ਟੈਕਸਟਾਈਲ ਇੰਡਸਟਰੀ ਲਈ ਵੀ ਮੀਲ ਦਾ ਪੱਥਰ ਸਾਬਤ ਹੋਵੇਗੀ ਹਰਿਆਣਾ ਉਦਯੋਗਿਕ ਪਾਲਿਸੀ-2026 – ਨਾਇਬ ਸਿੰਘ ਸੈਣੀ

ਟੈਕਸਟਾਈਲ ਇੰਡਸਟਰੀ ਲਈ ਵੀ ਮੀਲ ਦਾ ਪੱਥਰ ਸਾਬਤ ਹੋਵੇਗੀ ਹਰਿਆਣਾ ਉਦਯੋਗਿਕ ਪਾਲਿਸੀ-2026 – ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 22 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਟੈਕਸਟਾਈਲ ਇੰਡਸਟਰੀ ਦੇਸ਼ ਦੇ ਸਭ ਤੋਂ ਪੁਰਾਣੇ ਉਦਯੋਗਾਂ ਵਿੱਚੋਂ ਇੱਕ ਹੈ। ਇਹ ਆਮ ਲੋਕਾਂ ਨਾਲ ਜੁੜਿਆ ਹੋਇਆ ਉਦਯੋਗ ਹੈ। ਹਰਿਆਣਾ ਦੇ ਪਾਣੀਪਤ, ਫਰੀਦਾਬਾਦ ਸਮੇਤ ਕਈ ਜ਼ਿਲ੍ਹੇ ਅਜਿਹੇ ਹਨ, ਜੋ ਦੇਸ਼ ਵਿੱਚ ਸਭ ਤੋਂ ਵੱਧ ਐਕਸਪੋਰਟ ਕਰਦੇ ਹਨ। ਮੌਜੂਦਾ ਸਮੇਂ ਵਿੱਚ ਇਸ ਇੰਡਸਟਰੀ ਨੂੰ ਸਹਾਰੇ ਦੀ ਲੋੜ ਹੈ ਅਤੇ ਹਰਿਆਣਾ ਦੀ ਨਵੀਂ ਉਦਯੋਗਿਕ ਨੀਤੀ 2026 ਸੂਬੇ ਦੀ ਟੈਕਸਟਾਈਲ ਇੰਡਸਟਰੀ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ। ਸ੍ਰੀ ਸੈਣੀ ਨੇ ਬੁੱਧਵਾਰ ਨੂੰ ਇਹ ਗੱਲ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਸੂਬੇ ਦੇ ਟੈਕਸਟਾਈਲ ਐਕਸਪੋਰਟਰਾਂ ਨਾਲ ਮੁਲਾਕਾਤ ਦੌਰਾਨ ਕਹੀ। ਹਰਿਆਣਾ ਉਦਯੋਗਿਕ ਨੀਤੀ 2026 (ਡਰਾਫਟ) ’ਤੇ ਚਰਚਾ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇਸ਼ ਅਤੇ ਸੂਬੇ ਦੇ ਨਾਲ-ਨਾਲ ਵਿਸ਼ਵ ਪੱਧਰ ’ਤੇ ਪਛਾਣ ਰੱਖਣ ਵਾਲੀਆਂ ਵੱਡੀਆਂ ਉਦਯੋਗਿਕ ਇਕਾਈਆਂ ਅਤੇ ਸਮੂਹਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰ ਰਹੇ ਸਨ। ਇੱਥੇ ਉਨ੍ਹਾਂ ਨੇ ਟੈਕਸਟਾਈਲ ਇੰਡਸਟਰੀ ਨਾਲ ਜੁੜੀਆਂ ਸੂਬੇ ਦੀਆਂ ਉਦਯੋਗਿਕ ਇਕਾਈਆਂ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ

News of Punjab
ਮਾਲੇਰਕੋਟਲਾ, 22 ਅਪ੍ਰੈਲ:               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਆਪਕ  ਰੁੱਖ ਲਗਾਉਂਣ ਦੀ ਮੁਹਿੰਮ ਚਲਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਵਾਸਤੇ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਅਭਿਆਨ ਰਾਹੀਂ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ, ਪ੍ਰਦੂਸ਼ਣ ਘਟਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਧ ਹਵਾ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।              ਉਨ੍ਹਾਂ ਸਾਰੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਨਾਲ ਜ਼ਿਲ੍ਹਾ ਪੱਧਰੀ ਵਿਸਥਾਰਪੂਰਵਕ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਨਾਲ ਹੀ ਹਰ ਵਿਭਾਗ ਆਪਣੇ-ਆਪਣੇ ਟਾਰਗੇ...
ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ – ਐਸ ਐਸ ਪੀ

News of Punjab
ਭਵਾਨੀਗੜ੍ਹ, 22 ਅਪ੍ਰੈਲ: ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 08 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 41 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ ਐਸ ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕਾਉਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 12 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਆ ਵਿੱਚ ਹੋਏ ਅੰਨ੍ਹੇ ਕਤਲ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਿਰੋਹੀ ਦਾ ਪਰਦਾਫਾਸ਼ ਕਰਕੇ 07 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਮਾਰਕਾ ਭਾਰਤ ਵੈ...