ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਮਿਲਣ ਗਈ ਤਾਂ ਉਸਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਸਬੰਧੀ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰ...








