Wednesday, June 24
Shadow

Tag: breaking news

ਹਰਿਆਣਾ ਵਿੱਚ 8,200 ਕਰੋੜ ਦੀ ਬਕਾਇਆ ਵਸੂਲੀ ਲਈ ਤੇਜ ਹੋਵੇਗੀ ਮੁਹਿੰਮ – ਅਨਿਲ ਵਿਜ

ਹਰਿਆਣਾ ਵਿੱਚ 8,200 ਕਰੋੜ ਦੀ ਬਕਾਇਆ ਵਸੂਲੀ ਲਈ ਤੇਜ ਹੋਵੇਗੀ ਮੁਹਿੰਮ – ਅਨਿਲ ਵਿਜ

Haryana News
ਚੰਡੀਗੜ੍ਹ, 20 ਅਪ੍ਰੈਲ- ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਭੂਮੀ ਵਸੂਲੀ ਐਕਟ ਤਹਿਤ ਸਥਾਈ ਰੂਪ ਨਾਲ ਕੱਟੇ ਗਏ ਬਿਜਲੀ ਕਨੈਕਸ਼ਨਾਂ ਵਾਲੇ ਖਪਤਕਾਰਾਂ ਤੋਂ ਬਕਾਇਆ ਰਕਮ ਦੀ ਵਸੂਲੀ ਤਹਿਤ 15 ਦਿਨਾਂ ਦੇ ਅੰਦਰ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਵਸੂਲੀ ਪ੍ਰਕ੍ਰਿਆ ਨਿਰਧਾਰਿਤ ਸਮੇਂ ਵਿੱਚ ਪੂਰੀ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਤਰ੍ਹਾ ਦੀ ਢਿੱਲ ਨਾ ਵਰਤੀ ਜਾਵੇ।           ਇਸ ਤੋਂ ਇਲਾਵਾ, ਬਕਾਇਆ ਵਸੂਲੀ 'ਤੇ ਵਿਸ਼ੇਸ਼ ਜੋਰ ਦਿੰਦੇ ਹੋਏ ਸ੍ਰੀ ਵਿਜ ਨੇ ਦਸਿਆ ਕਿ ਸੂਬੇ ਵਿੱਚ ਕੁੱਲ 8200 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰੀ ਵਿਭਾਗਾਂ ਦੇ ਨਾਲ ਤਾਲਮੇਲ ਸਥਾਪਿਤ ਕਰ ਇਸ ਪ੍ਰਕ੍ਰਿਆ ਨੂੱ ਹੋਰ ਵੱਧ ਤੇਜ ਕੀਤਾ ਜਾਵੇਗਾ।           ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਊਰਜਾ ਮ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

local news
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਪਲੇਸਮੈਂਟ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।...
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਚਿਕਨਗੁਨਿਆ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

local news
ਮਾਲੇਰਕੋਟਲਾ, 20 ਅਪ੍ਰੈਲ -ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨਿਆ ਵਰਗੀਆਂ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੌਜੂਦਾ ਸਥਿਤੀ ਅਤੇ ਭਵਿੱਖ ਲਈ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਿਛਲੇ ਸਾਲ ਦੌਰਾਨ ਡੇਂਗੂ ਪ੍ਰਭਾਵਿਤ ਇਲਾਕਿਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਝੁੱਗੀਆਂ-ਝੋਪੜੀਆਂ, ਕਬਾੜ ਦੀਆਂ ਦੁਕਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਫੋਗਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨਿਆ ਦੇ ਕੇਸਾਂ ਨੂੰ ਰੋਕਣ ਲਈ ਸਾਰੇ ਵਿਭਾਗਾਂ ਵੱਲੋਂ ਮਿਲਜੁਲ ਕੇ ਕੰਮ ਕਰਨਾ ਲਾਜ਼ਮੀ ਹੈ।ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੁਖਾਰ ਦੇ ਮਾਮਲਿਆਂ ਦੀ ਸਮੇਂ-ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਜ਼ਰੂਰੀ ਦਵਾਈਆਂ ਦੀ ਉਪਲਬੱਧਤਾ ਸੁਨਿਸ਼ਚਿਤ ਕੀਤੀ ਜਾਵੇ। ਇਸ ਦੇ ਨਾਲ ਹੀ ਭੱਠਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ...
ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ

local news
ਤਰਨ ਤਾਰਨ/ਪੱਟੀ, 20 ਅਪ੍ਰੈਲ :          ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ...
ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ

local news
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695 ਮੀਟ੍ਰਿਕ ਟਨ, ਪਨਸਪ ਵੱਲੋਂ 16,053 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15,477 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 3,615 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 105 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ 214 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ ਬਣਾਈ ਗਈ ਹੈ। ਕਣਕ ਦੇ ਸੀਜ਼ਨ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਉਣ ਲਈ 79 ਰੈਗੂਲਰ...
ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

News of Punjab
*ਚੰਡੀਗੜ੍ਹ, 20 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 'ਜਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ, 2026' 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲਗਾਤਾਰ ਚੁੱਪ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਨੇ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਹੈ, ਅਕਾਲੀ ਦਲ ਵੱਲੋਂ ਕੋਈ ਪ੍ਰਤੀਕਿਰਿਆ ਨਾ ਆਉਣਾ ਕਈ ਗੰਭੀਰ ਸਿਆਸੀ ਸਵਾਲ ਖੜ੍ਹੇ ਕਰਦਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਿਆ ਕੇ ਆਪਣੀ ਵਚਨਬੱਧਤਾ ਪੂਰੀ ਕੀਤੀ ਹੈ, ਉੱਥੇ ਹੀ ਪਹਿਲਾਂ ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਸਿਆਸਤ ਕਰਨ ਵਾਲੇ ਹੁਣ ਚੁੱਪ ਰਹਿਣ ਨੂੰ ਤਰਜੀਹ ਦੇ ਰਹੇ ਹਨ। ਇਹ ਚੁੱਪ ਸਿਆਸੀ ਤੌਰ 'ਤੇ ਬਹੁਤ ਕੁਝ ਬਿਆਨ ਕਰਦੀ ਹੈ। 'ਆਪ' ਪੰਜਾਬ ਦੇ ਜਨਰਲ ਸਕੱਤਰ ਨੇ ਅੱਗੇ ਕਿਹਾ ਕਿ ਜਦੋਂ ਭਗਵੰਤ ਮਾਨ ਸ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ ਦੀ ਪ੍ਰਵਾਨਗੀ ਤੋਂ ਬਾਅਦ ਬਣਿਆ ਕਾਨੂੰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਾਹਿਗੁਰੂ ਅਤੇ ਸੰਗਤ ਦਾ ਕੀਤਾ ਧੰਨਵਾਦ

News of Punjab
ਚੰਡੀਗੜ੍ਹ, 20 ਅਪ੍ਰੈਲਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ ਹੁਣ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਕਾਨੂੰਨ ਬਣ ਗਿਆ ਹੈ। ਇਹ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਵਿਧਾਨਕ ਕਦਮ ਹੈ। ਐਕਸ 'ਤੇ ਇੱਕ ਪੋਸਟ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲ 'ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੈਂ ਵਾਹਿਗੁਰੂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਇਸ ਨਿਮਾਣੇ ਸੇਵਕ ਨੂੰ ਅਜਿਹੀ ਸੇਵਾ ਬਖਸ਼ੀ। ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ।" ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਕਾਸ ਨੂੰ ਸਾਰਿਆਂ ਲਈ "ਬੇਹੱਦ ਸ਼ੁਭ ਅਤੇ ਇਤਿਹਾਸਕ ਪਲ" ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਸਾਰਿਆਂ ਲਈ ਬਹੁਤ ਹੀ ਸ਼ੁਭ ਅਤੇ ਇਤਿਹਾਸਕ ਪਲ...
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

News of Punjab
ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ: ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿ...
’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

News of Punjab
ਚੰਡੀਗੜ੍ਹ; 20 ਅਪ੍ਰੈਲ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ ਤੇਜ਼ ਰਫ਼ਤਾਰ ਫੜ ਲਈ ਹੈ। ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਮੁੱਚੇ ਰਾਜ ਪੱਧਰ ‘ਤੇ ਚਲਾਏ ਜਾ ਰਹੇ ਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ 'ਤੇ ਵਾਰ’ ਦੇ ਤਿੰਨ ਮਹੀਨੇ ਪੂਰੇ ਹੋ ਚੁੱਕੇ ਹਨ। ਇਹ ਅਭਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਗਰਾਨੀ ਹੇਠ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਆਪਰੇਸ਼ਨ ਠੋਸ ਕਾਰਵਾਈ ਦਾ ਇੱਕ ਮਾਡਲ ਬਣ ਕੇ ਉੱਭਰਿਆ ਹੈ, ਜੋ ਭਾਰਤ ਦੇ ਅੰਦਰ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦਾ ਹੋਇਆ ਪੰਜਾਬ ਨੂੰ ਅਪਰਾਧ-ਮੁਕਤ ਬਣਾਉਣ ਦੇ ਸਪੱਸ਼ਟ ਉਦੇਸ਼ ਨਾਲ ਅੱਗੇ ਵਧ ਰਿਹਾ ਹੈ। 20 ਜਨਵਰੀ ਨੂੰ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਸਿਰਫ਼ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਲਾਜਿਸਟਿਕ ਨੈੱਟਵਰਕ, ਫੰਡਿੰਗ ਅਤੇ ਸੰਚਾਰ ਸਿਸਟਮ ਨੂੰ ਵੀ ਖਤਮ ਕਰਨਾ ਸੀ। ਪਿਛਲੇ ਤਿੰਨ ਮਹੀਨਿਆਂ ਵਿੱਚ 19 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ...
ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466 ਥਾਵਾਂ ‘ਤੇ ਛਾਪੇਮਾਰੀ; 216 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 20 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 466 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 90ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 216 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,605 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 67 ਵਿਅ...