ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼
ਆਦਮਪੁਰ (ਜਲੰਧਰ), 14 ਅਪ੍ਰੈਲ:- ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਫੈਸਲਾਕੁੰਨ ਭਲਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਦ੍ਰਿਸ਼ਟੀਕੋਣ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਦਿਆਂ ਮੁੱਖ ਮੰਤਰੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਯੋਜਨਾ ਪਹਿਲਾਂ 9 ਹਲਕਿਆਂ ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ 15 ਮਈ ਤੋਂ ਇਸ ਦਾ ਵਿਸਥਾਰ ਬਾਕੀ 108 ਹਲਕਿਆਂ ਵਿੱਚ ਕੀਤਾ ਜਾਵੇਗਾ। ਸਕੀਮ ਦਾ ਭੁਗਤਾਨ ਜ...








