Tuesday, October 27
Shadow

Tag: breaking news

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਬੱਲਰਾਂ, 10 ਅਕਤੂਬਰ- ਆਪਣੀ ਸਿਆਸਤ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਅਤੇ ਲੋਕ ਸੇਵਾ ਦੀ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ.ਡੀ.ਅਤੇ ਸੀ.ਬੀ.ਆਈ. ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਸੱਤਾ 'ਤੇ ਨਜ਼ਰ ਰੱਖ ਰਹੀਆਂ ਹਨ। ਸੰਗਰੂਰ ਦੇ ਪਿੰਡ ਬੱਲਰਾਂ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭੁਗਤਾਨ ਸ਼ੁਰੂ ਕਰ ਕੇ ਅਤੇ ਪਿੰਡ ਬੱਲਰਾਂ ਤੇ ਗੁਆਂਢੀ ਪਿੰਡ ਲਹਿਲ ਖੁਰਦ ਵਿੱਚ ਵਿਕਾਸ ਕਾਰਜਾਂ ਲਈ 60 ਲੱਖ ਰੁਪਏ ਜਾਰੀ ਕਰ ਕੇ ਬਦਲੇ ਦੀ ਰਾਜਨੀਤੀ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ, “ਮੇਰਾ ਹਿੱਸਾ ਬੱਸਾਂ, ਰੇਤੇ ਜਾਂ ਠੇਕਿਆਂ ਵਿੱਚ ਨਹੀਂ, ਸਗੋਂ ਤਿੰਨ ਕਰੋੜ ਪੰਜਾਬੀਆਂ ਦੇ ਸੁੱਖ-ਦੁੱਖ ਵਿੱਚ ਹੈ ਅਤੇ ਲੋਕਾਂ ਦਾ ਭਰੋਸਾ ਮੇਰੀ ਦੀ ਸਭ ਤੋਂ ਵੱਡੀ ਤਾਕਤ ਬਣਿਆ ਹੋਇਆ ਹੈ।” ਸੋਸ਼ਲ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ

News of Punjab
ਚੰਡੀਗੜ੍ਹ, 10 ਅਕਤੂਬਰ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ ਹੈ। ਇਸ ਸੰਸਥਾ ਦੇ 65 ਕੈਡਿਟਾਂ ਵਿੱਚੋਂ 57 ਕੈਡਿਟ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਪਾਸ ਕਰਕੇ ਜੂਨ 2027 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਐਨ.ਡੀ.ਏ.-158 ਕੋਰਸ ਲਈ ਕੁਆਲੀਫਾਈ ਕਰ ਗਏ ਹਨ। ਰੈਗੂਲਰ ਕੈਡਿਟਾਂ ਤੋਂ ਇਲਾਵਾ, ਸੰਸਥਾ ਵਿੱਚ ਦੋ ਮਹੀਨੇ ਦੇ ਕਰੈਸ਼ ਕੋਰਸ ਵਿੱਚ ਸ਼ਾਮਲ ਹੋਣ ਵਾਲੇ 30 ਵਿੱਚੋਂ 7 ਉਮੀਦਵਾਰਾਂ ਨੇ ਵੀ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕੀਤੀ ਹੈ। ਸਫ਼ਲ ਕੈਡਿਟ ਹੁਣ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਦਾਖ਼ਲੇ ਲਈ ਬੇਹੱਦ ਅਹਿਮ ਪੜਾਅ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਵਿੱਚ ਹਿੱਸਾ ਲੈਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਨੌਜਵਾਨ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਨੇ ਸੂਬੇ ...
ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ

News of Punjab
ਚੰਡੀਗੜ੍ਹ, 10 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸ...
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਅਫੀਮ, ਇੱਕ ਅਤਿ-ਆਧੁਨਿਕ ਐਮ-16 ਰਾਈਫਲ, ਨੌਂ ਗ਼ੈਰ-ਕਾਨੂੰਨੀ ਪਿਸਤੌਲ ਅਤੇ 25 ਜਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪਹਿਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੀਤਾ (32), ਵਾਸੀ ਮੰਝ, ਅੰਮ੍ਰਿਤਸਰ ਅਤੇ ਗੁਰਜੀਤ ਸਿੰਘ (32), ਵਾਸੀ ਸਾਰੰਗੜਾ, ਅੰਮ੍ਰਿਤਸਰ ਵਜੋਂ ਹੋਈ ਹੈ। ਜਦਕਿ ਦੂਜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ (26) ਅਤੇ ਸਤਨਾਮ ਸਿੰਘ (29), ਦੋਵੇਂ ਵਾਸੀ ਪਿੰਡ ਕੱਕੜ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

Breaking News
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਚੋਰੀ-ਛਿਪੇ ਵੀ ਨਹੀਂ ਵਿਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹਰ ਪੰਜਾਬੀ ਨੂੰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਦੇ ਖਾਤਮੇ ਦੀ ਇਸ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੈਲੀ ਦੇ ਨਾਲ ਸੁਝਾਅ ਅਤੇ ਸ਼ਿਕਾਇਤ ਬਕਸੇ ਹੋਣ ਅਤੇ ਫ਼ਿਲਮ 'ਥਾਪੀ' ਦੀ ਟੀਮ ਦੇ ਜਾਗਰੂਕਤਾ ਮੁਹਿੰਮ ਵਿੱਚ ਜੁੜਨ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਸਿੱਖਿਆ ਅਤੇ ਖੇਡਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰ...
ਗੇਂਦ ਅਤੇ ਬੱਲੇ ਵਿਚਕਾਰ ਹੋਵੇ ਬਰਾਬਰ ਦਾ ਮੁਕਾਬਲਾ’, ਰਾਂਚੀ ਦੀ ਪਿੱਚ ‘ਤੇ ਭੜਕੇ ਕੋਚ ਗੌਤਮ ਗੰਭੀਰ

ਗੇਂਦ ਅਤੇ ਬੱਲੇ ਵਿਚਕਾਰ ਹੋਵੇ ਬਰਾਬਰ ਦਾ ਮੁਕਾਬਲਾ’, ਰਾਂਚੀ ਦੀ ਪਿੱਚ ‘ਤੇ ਭੜਕੇ ਕੋਚ ਗੌਤਮ ਗੰਭੀਰ

Sports
Gautam Gambhir on Ranchi Pitch: ਰਾਂਚੀ ਵਿੱਚ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਵੈਸਟ ਇੰਡੀਜ਼ ਨੇ ਮੇਜ਼ਬਾਨ ਟੀਮ ਨੂੰ 6 ਵਿਕਟਾਂ ਨਾਲ ਹਰਾਇਆ। ਭਾਰਤ ਦੇ 5 ਵਿਕਟਾਂ 'ਤੇ 249 ਦੌੜਾਂ ਦੇ ਜਵਾਬ ਵਿੱਚ ਮਹਿਮਾਨ ਟੀਮ ਨੇ 18.3 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 251 ਦੌੜਾਂ ਬਣਾਈਆਂ। ਇਸ ਦੇ ਨਾਲ ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਦੇ ਇਤਿਹਾਸ ਵਿੱਚ ਦੂਜਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਮੈਚ ਬਣ ਗਿਆ। ਪਹਿਲਾ ਨੰਬਰ ਦੱਖਣੀ ਅਫਰੀਕਾ ਅਤੇ ਵੈਸਟ ਇੰਡੀਜ਼ ਦੇ ਨਾਮ ਹੈ, ਜਦੋਂ 2009 ਵਿੱਚ ਦੋਵਾਂ ਟੀਮਾਂ ਨੇ ਸੈਂਚੁਰੀਅਨ ਵਿੱਚ 517 ਦੌੜਾਂ ਬਣਾਈਆਂ ਸਨ। ਮੈਚ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਏ ਮੁੱਖ ਕੋਚ ਗੌਤਮ ਗੰਭੀਰ ਰਾਂਚੀ ਦੀ ਪਿੱਚ ਤੋਂ ਖਾਸ ਤੌਰ 'ਤੇ ਖੁਸ਼ ਨਹੀਂ ਸਨ। ਉਨ੍ਹਾਂ ਨੇ ਬੱਲੇ ਅਤੇ ਗੇਂਦ ਵਿਚਕਾਰ ਵਧੇਰੇ ਤਿੱਖੇ ਮੁਕਾਬਲੇ ਬਾਰੇ ਗੱਲ ਕੀਤੀ। ਉਨ੍ਹਾਂ ਨੇ ਆਪਣੀ ਟੀਮ ਦੀਆਂ ਗੇਂਦਬਾਜ਼ੀ ਦੀਆਂ ਕਮੀਆਂ ਨੂੰ ਦੂਰ ਕਰਨ ਦੀ ਜ਼ਰੂਰਤ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ। ਗੰਭੀਰ ਨੇ ਪਿੱਚ ਬਾਰੇ ਕੀ ਕਿਹਾ? ਗੰਭੀਰ ਨੇ ਜ਼ੋਰ ਦੇ ਕੇ ਕਿਹਾ ਕਿ ਪਿੱਚ ਅਤੇ ਹਲਾਤ ਗੇ...
Signs of Liver Damage: ਸੱਜੇ ਮੋਢੇ ਦੇ ਦਰਦ ਤੋਂ ਲੈ ਕੇ ਲਗਾਤਾਰ ਥਕਾਵਟ ਤੱਕ, ਇਹ ਲੱਛਣ ਨਾ ਕਰੋ ਨਜ਼ਰਅੰਦਾਜ਼

Signs of Liver Damage: ਸੱਜੇ ਮੋਢੇ ਦੇ ਦਰਦ ਤੋਂ ਲੈ ਕੇ ਲਗਾਤਾਰ ਥਕਾਵਟ ਤੱਕ, ਇਹ ਲੱਛਣ ਨਾ ਕਰੋ ਨਜ਼ਰਅੰਦਾਜ਼

Health
Liver Health: ਲੀਵਰ ਮਨੁੱਖੀ ਸਰੀਰ ਦਾ ਇੱਕ ਬੇਹੱਦ ਮਹੱਤਵਪੂਰਨ ਅੰਗ ਹੈ। ਇਹ ਭੋਜਨ ਤੋਂ ਮਿਲਣ ਵਾਲੇ ਪੋਸ਼ਕ ਤੱਤਾਂ ਦੀ ਪ੍ਰੋਸੈਸਿੰਗ, ਸਰੀਰ ਵਿੱਚੋਂ ਕੁਝ ਹਾਨੀਕਾਰਕ ਪਦਾਰਥਾਂ ਨੂੰ ਹਟਾਉਣ ਅਤੇ ਕਈ ਜ਼ਰੂਰੀ ਸਰੀਰਕ ਪ੍ਰਕਿਰਿਆਵਾਂ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਲੀਵਰ ਦੀਆਂ ਕਈ ਬਿਮਾਰੀਆਂ ਸ਼ੁਰੂਆਤੀ ਪੜਾਅ ਵਿੱਚ ਬਿਨਾਂ ਸਪੱਸ਼ਟ ਲੱਛਣਾਂ ਦੇ ਵੀ ਰਹਿ ਸਕਦੀਆਂ ਹਨ। ਇਸ ਲਈ ਸਰੀਰ ਵਿੱਚ ਹੋ ਰਹੇ ਲਗਾਤਾਰ ਬਦਲਾਵਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਲੀਵਰ ਦੀ ਸਿਹਤ ਕਿਉਂ ਹੈ ਮਹੱਤਵਪੂਰਨ? ਲੀਵਰ ਪਚਨ ਅਤੇ ਮੈਟਾਬੋਲਿਜ਼ਮ ਨਾਲ ਜੁੜੇ ਕਈ ਕੰਮ ਕਰਦਾ ਹੈ। ਇਹ ਪੋਸ਼ਕ ਤੱਤਾਂ ਦੀ ਪ੍ਰੋਸੈਸਿੰਗ ਤੋਂ ਇਲਾਵਾ ਅਮੋਨੀਆ ਨੂੰ ਯੂਰੀਆ ਵਿੱਚ ਬਦਲਣ ਅਤੇ ਸਰੀਰ ਵਿੱਚ ਮੌਜੂਦ ਕੁਝ ਜ਼ਹਿਰੀਲੇ ਪਦਾਰਥਾਂ ਦੀ ਪ੍ਰੋਸੈਸਿੰਗ ਵਿੱਚ ਵੀ ਭੂਮਿਕਾ ਨਿਭਾਉਂਦਾ ਹੈ। ਸ਼ਰਾਬ ਦਾ ਜ਼ਿਆਦਾ ਸੇਵਨ, ਮੋਟਾਪਾ, ਵਾਇਰਲ ਹੈਪੇਟਾਈਟਿਸ ਅਤੇ ਕੁਝ ਹੋਰ ਸਿਹਤ ਸਮੱਸਿਆਵਾਂ ਲੀਵਰ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। 1. ਸੱਜੇ ਮੋਢੇ ਜਾਂ ਉੱਪਰਲੇ ਪੇਟ ਵਿੱਚ ਦਰਦ ਸੱਜੇ ਮੋਢੇ ਵਿੱਚ ਦਰਦ ਕਈ ਕਾਰਨਾਂ ਕਰਕੇ ਹੋ ਸਕਦਾ ਹੈ।...
Drishyam 3 Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਅਜੈ ਦੇਵਗਨ ਦੀ ਫਿਲਮ, ਕੀਤਾ 400 ਕਰੋੜ ਦਾ ਅੰਕੜਾ ਪਾਰ

Drishyam 3 Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਅਜੈ ਦੇਵਗਨ ਦੀ ਫਿਲਮ, ਕੀਤਾ 400 ਕਰੋੜ ਦਾ ਅੰਕੜਾ ਪਾਰ

Entertainment
ਹੈਦਰਾਬਾਦ: ਅਜੈ ਦੇਵਗਨ ਦੀ ਫਿਲਮ 'Drishyam 3' ਇਸ ਸਮੇਂ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਨੇ ਭਾਰਤ ਵਿੱਚ 300 ਕਰੋੜ ਅਤੇ ਦੁਨੀਆ ਭਰ ਵਿੱਚ 400 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। 'Drishyam 3' ਨੇ ਆਪਣੀ ਰਿਲੀਜ਼ ਦੇ 10 ਦਿਨ ਵੀ ਪੂਰੇ ਨਹੀਂ ਕੀਤੇ ਹਨ। ਇਸ ਦੌਰਾਨ 'ਹਨੂੰਮਾਨ ਅੰਸ਼' ਨੇ 2 ਮਹੀਨੇ ਪੂਰੇ ਕਰ ਲਏ ਹਨ, ਪਰ ਅਜੇ ਵੀ ਕਮਾਈ ਕਰ ਰਹੀ ਹੈ। ਆਓ ਜਾਣਦੇ ਹਾਂ 'Drishyam 3' ਨੇ 8 ਦਿਨਾਂ ਵਿੱਚ ਕਿੰਨਾ ਕੁ ਕਲੈਕਸ਼ਨ ਕੀਤਾ ਹੈ, ਫਿਲਮ ਦੀ 9ਵੇਂ ਦਿਨ ਕਮਾਈ ਕਿੰਨੀ ਰਹੀ ਅਤੇ ਹੁਣ 'ਹਨੂੰਮਾਨ ਅੰਸ਼' ਬਾਕਸ ਆਫਿਸ 'ਤੇ ਕਿਵੇਂ ਚੱਲ ਰਹੀ ਹੈ। ਆਪਣੀ 8ਵੇਂ ਦਿਨ ਦੀ ਕਮਾਈ ਦੇ ਨਾਲ ਅਜੈ ਦੇਵਗਨ ਨੇ ਕਈ ਰਿਕਾਰਡ ਬਣਾਏ ਹਨ। ਫਿਲਮ ਨੇ ਆਪਣੇ ਦੂਜੇ ਸ਼ੁੱਕਰਵਾਰ ਯਾਨੀ 8ਵੇਂ ਦਿਨ 14.50 ਕਰੋੜ ਕਮਾਏ। 'Drishyam 3' ਨੇ 8 ਦਿਨਾਂ ਵਿੱਚ ਭਾਰਤ ਵਿੱਚ 312 ਕਰੋੜ ਦਾ ਕੁੱਲ ਕਲੈਕਸ਼ਨ ਕੀਤਾ ਹੈ। ਅਜੈ ਦੇਵਗਨ ਦੀ ਪਹਿਲੀ 400 ਕਰੋੜੀ ਫਿਲਮ ਅਜੈ ਦੇਵਗਨ ਨੇ ਆਪਣੇ ਕਰੀਅਰ ਵਿੱਚ ਇੱਕ ਹੋਰ ਰਿਕਾਰਡ ਕਾਇਮ ਕੀਤਾ ਹੈ। 'Drishyam 3' ਉਸਦੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਧ ...
ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ

ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ

local news
ਸੁਨਾਮ, 10 ਅਕਤੂਬਰ:      ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ। ਕੈਬਨਿਟ ਮੰਤਰੀ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 227 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ ਨਾਲ ਬਣਾਏ ਘਰ ਦੀ ਮਾਲਕੀ ਦਾ ਰਿਕਾਰਡ ਮਿਲਣਾ ਹਰ ਪਰਿਵਾਰ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਇਹ ਉਪਰਾਲਾ ਪਰਿਵਾਰਾਂ ਦੇ ਮੌਜੂਦਾ ਹੱਕਾਂ ਦੀ ਦਸਤਾਵੇਜ਼ੀ ਪਛਾਣ ਦੇ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਹੱਤਵ ਰੱਖਦਾ ਹੈ। ਸ਼੍ਰੀ ਅਮਨ ਅਰੋੜਾ ਨੇ ਕਿਹਾ...
ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ

local news
ਰੂਪਨਗਰ, 10 ਅਕਤੂਬਰ: ਪੰਜਾਬ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਨਸ਼ਿਆਂ ਦੀ ਸਮੱਸਿਆ, ਨਸ਼ਾ ਤਸਕਰੀ ਦੀ ਰੋਕਥਾਮ, ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ਅਤੇ ਪਿੰਡਾਂ ਵਿੱਚ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਸਿਰਜਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸੇ ਪਿੰਡ ਨੂੰ ਨਸ਼ਿਆਂ ਦੀ ਸਮੱਸਿਆ ਵਾਲੇ ਖੇਤਰ ਵਜੋਂ ਚਿੰਨ੍ਹਿਤ ਕਰਨ ਦਾ ਇਹ ਅਰਥ ਨਹੀਂ ਕਿ ਉੱਥੋਂ ਦੇ ਸਾਰੇ ਵਸਨੀਕ ਇਸ ਸਮੱਸਿਆ ਨਾਲ ਜੁੜੇ ਹੋਏ ਹਨ। ਇਸ ਦਾ ਮਕਸਦ ਉਨ...