Wednesday, June 24
Shadow

Tag: breaking news

निहरी में आयोजित सरकार गांव के द्वार कार्यक्रम में 181 शिकायतों का निपटारा

निहरी में आयोजित सरकार गांव के द्वार कार्यक्रम में 181 शिकायतों का निपटारा

Hindi News
निहरी (मंडी), 10 अप्रैल। लोक निर्माण एवं शहरी विकास मंत्री विक्रमादित्य सिंह ने आज सुंदरनगर विधानसभा क्षेत्र की दूरदराज ग्राम पंचायत निहरी में आयोजित सरकार गांव के द्वार कार्यक्रम की अध्यक्षता की। क्षेत्र की 9 पंचायतों की 181 शिकायतों एवं समस्याओं का निपटारा इस कार्यक्रम के दौरान किया गया। सरकार गांव के द्वार कार्यक्रम में ग्राम पंचायत निहरी, घड़ोई, बजौहण, रोहांडा, सेगल, डुमट बैहली, जरल, बंदली तथा ग्राम पंचायत मरहड़ा बदेहन के लोगों की ओर से लगभग 108 शिकायतें एवं समस्याएं प्राप्त हुईं। इनमें से 98 का समाधान प्रशासनिक स्तर पर पहले ही कर लिया गया, जबकि आज प्राप्त 83 समस्याओं का मौके पर ही निपटान किया गया, जबकि विभिन्न मांगों को संबंधित विभागों को प्रेषित किया गया। इस अवसर पर विक्रमादित्य सिंह ने कहा कि प्रदेश सरकार मुख्यमंत्री ठाकुर सुखविंद्र सिंह सुक्खू के नेतृत्व में जनता की आवाज...
“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

News of Punjab
ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ "ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਦੇ ਮਾਮਲਿਆਂ ਦੇ ਪਾਰਦਰਸ਼ੀ, ਇਕਸਾਰ ਅਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ ਲਿੰਕ (https://jamabandi.punjab.gov.in/RequestForPartition.aspx) ਰਾਹੀਂ ਜ਼ਮੀਨ ਦੀ ਤਕਸੀਮ ਸਬੰਧੀ ਆਪਣੀ ਅਰਜ਼ੀ ਸਿੱਧੇ ਤੌਰ 'ਤੇ ਵੀ ਦਾਇਰ ਕਰ ਸਕਦੇ ਹਨ, ਜਿਸ 'ਤੇ 30 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ "ਤਕਸੀਮ ਯੋਜਨਾ" ਦਾ ਉਦੇਸ਼ ਕਾਰਵਾਈ ਨੂੰ ਸਰਲ ਬਣਾਉਣਾ, ਵਿਵਾਦਾਂ ਨੂੰ...
ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਕਾਂਗਰਸੀ – ਮੁੱਖ ਮੰਤਰੀ

ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਕਾਂਗਰਸੀ – ਮੁੱਖ ਮੰਤਰੀ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਉਨ੍ਹਾਂ ਦੇ ਆਪਣੇ ਸ਼ਾਸਨਕਾਲ ਦੀਆਂ ਮਾੜੀਆਂ ਵਿਵਸਥਾਵਾਂ ਕਿਸੇ ਤੋਂ ਛੁਪੀਆਂ ਨਹੀਂ ਹਨ। ਮੌਜੂਦਾ ਸਰਕਾਰ ਨੇ ਮੰਡੀਆਂ ਵਿੱਚ ਸੁਚਾਰੂ ਵਿਵਸਥਾ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਹਰੇਕ ਮੰਡੀ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ, ਵਧੀਕ ਮੁੱਖ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਮੰਤਰੀ, ਵਿਧਾਇਕ ਤੇ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਮੰਡੀਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਇੱਥੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਕਟਾਖਸ਼ ਕੀਤਾ ਕਿ 10 ਸਾਲ ਹਰਿਆਣਾ ਵਿੱਚ ਕਾਂਗਰਸ ਦਾ ਸ਼ਾਸ...
ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਅੱਜ ਭਾਰਤ ਦਾ ਸਟਾਰਟਅੱਪ ਇਕੋਸਿਸਟਮ ਨਵੀਨਤਾ-ਅਧਾਰਿਤ ਵਿਕਾਸ ਦੀ ਸ਼ਕਤੀ ਦਾ ਪ੍ਰਮਾਣ ਹੈ, ਜਿਸ ਵਿੱਚ 1 ਲੱਖ 20 ਹਜ਼ਾਰ ਤੋਂ ਵੱਧ ਮਾਨਤਾ ਪ੍ਰਾਪਤ ਸਟਾਰਟਅੱਪਸ ਹਨ, ਜਿਨ੍ਹਾਂ ਰਾਹੀਂ 12 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਹਯਾਤ ਰੀਜੈਂਸੀ ਵਿੱਚ ਟਾਈਕਾਨ ਚੰਡੀਗੜ੍ਹ-2026 ਦੀ ਦੋ-ਦਿਨਾਂ ਕਾਨਫ੍ਰੈਂਸ ਦੇ ਉਦਘਾਟਨੀ ਮੌਕੇ ਮੁੱਖ ਮਹਿਮਾਨ ਵਜੋਂ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਹੀ। ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਲਈ ਆਯੋਜਿਤ ਇਸ ਕਾਨਫ੍ਰੈਂਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਦੀ ਨਹੀਂ ਸਗੋਂ ਰੁਜ਼ਗਾਰ ਦੇਣ ਦੀ ਸੋਚ ਨਾਲ ਇਨੋਵੇਸ਼ਨ ਵੱਲ ਵਧਣਾ ਚਾਹੀਦਾ ਹੈ। ਅਜਿਹਾ ...
ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਵਿੱਚ ਸਥਾਪਿਤ ਕੀਤੇ ਜਾ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਮਬੀਬੀਐਸ ਦੀਆਂ 150 ਸੀਟਾਂ ਅਤੇ 850 ਬੈੱਡਾਂ ਵਿੱਚੋਂ 33-33 ਫੀਸਦੀ ਹਰਿਆਣਾ ਦੇ ਵਿਦਿਆਰਥੀਆਂ ਅਤੇ ਪ੍ਰਦੇਸ਼ ਦੇ ਲੋਕਾਂ ਲਈ ਰਾਖਵੇਂ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਰਾਖਵੀਆਂ ਸੀਟਾਂ 'ਤੇ ਫੀਸ ਹੋਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਨਿਰਧਾਰਤ ਕੀਤੀ ਜਾਵੇ, ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਸੁਲਭ ਅਤੇ ਸਸਤੀ ਮੈਡੀਕਲ ਸਿੱਖਿਆ ਮਿਲ ਸਕੇ। ਮੁੱਖ ਮੰਤਰੀ ਅੱਜ ਇਸ ਪ੍ਰੋਜੈਕਟ ਦੇ ਪੀਪੀਪੀ ਮੋਡ 'ਤੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਬੁਲਾਈ ਗਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸਿਹਤ, ਪਰਿਵਾਰ...
ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

Haryana News
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰਾਜ ਨੂੰ ਊਰਜਾ ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਦਾ ਪ੍ਰਭਾਵੀ ਲਾਗੂ ਯਕੀਨੀ ਬਣਾਉਂਦੇ ਹੋਏ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਗੁਣਵੱਤਾਪੂਰਨ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਸੋਲਰ ਸਿਸਟਮ ਅਤੇ 'ਪੀਐਮ ਸੂਰਿਆ ਘਰ ਯੋਜਨਾ' ਦੇ ਪ੍ਰਭਾਵੀ ਲਾਗੂ ਕਰਨ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਰਕਲ ਨੂੰ ਅਵਾਰਡ ਦਿੱਤਾ ਜਾਵੇਗਾ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਊਰਜਾ ਵਿਭਾਗ ਦੇ ਸੂਬੇ ਭਰ ਤੋਂ ਆਏ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਤੇ ਦੱਖਣ ਹਰਿਆਣਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

News of Punjab
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ। ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।" ਉਨ੍ਹਾਂ ਅੱਗੇ ਕਿਹਾ, "ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।" ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

News of Punjab
ਚੰਡੀਗੜ੍ਹ, 10 ਅਪ੍ਰੈਲ:- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਪੰਜਾਬ ਦੀ ਰਣਨੀਤੀ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਨਿਰੰਤਰ ਯਤਨਾਂ ਨੂੰ ਦਿੱਤਾ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਫਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 94 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਘਟਨਾਵਾਂ ਸਾਲ 2020-21 ਵਿੱਚ 83,002 ਤੋਂ ਘੱਟ ਕੇ 2025-26 ਵਿੱਚ ਸਿਰਫ਼ 5,114 ਰਹਿ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਪੀਪੀਸੀਬੀ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ, "ਇਹ ਅਵਾਰਡ ਪੰਜਾਬ ਦੇ ਕਿਸਾਨਾਂ ਦੀ ਦ੍ਰਿੜਤਾ ਅਤੇ ਸਾਡੇ ਪ੍ਰਸ਼ਾਸਨ ਦੀ ਦੂਰਅੰਦੇਸ਼ੀ ਸੋਚ ਦਾ ਪ੍ਰਤੱਖ ਪ...
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ/ਚੰਡੀਗੜ੍ਹ, 10 ਅਪ੍ਰੈਲ: ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ ਵਿਰੋਧੀ ਕਥਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦੇ ਸਮੇਂ ਉਨ੍ਹਾਂ ਨੇ ਕੁੱਝ ਹੋਰ ਗੱਲ ਆਖੀ ਅਤੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸਪੱਸ਼ਟ ਤੌਰ 'ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਹਨ। ਧਾਰਮਿਕ ਅਥਾਰਟੀ ਅਤੇ ਬੇਅਦਬੀ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ-ਉੱਚ ਹੈ। ਉਨ੍ਹਾਂ ਬੇਅਦਬੀ ਦੀ ਕਿਸੇ ਵੀ ਘਟਨਾ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉ...
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 10 ਅਪ੍ਰੈਲ 2026:- ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰਾਂ ਵਿੱਚ ਸਫਾਈ ਅਤੇ ਸੀਵਰੇਜ ਪ੍ਰਣਾਲੀ ਦੇ ਸੁਧਾਰ ‘ਤੇ ਖਾਸ ਧਿਆਨ ਦਿੱਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਇਸ ਸੰਦਰਭ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਮਈ ਮਹੀਨੇ ਦੇ ਅਖੀਰ ਤੱਕ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।...