ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛ...








