ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਕੰਟਰੋਲਰ ਖੁਰਾਕ ਸਪਲਾਈ, ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਸਟੋਰੇਜ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਕਣਕ ਦੀ ਸਾਂਭ-ਸੰਭਾਲ ਲਈ ਪੁਖਤਾ ਪ੍ਰਬੰਧ ਯਕੀਨੀ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਕਿਸਾਨਾ ਵੱਲੋਂ ਲਿਆਂਦੀ ਜਾ ਰਹੀ ਫਸਲ ਨੂੰ ਬੇ-ਮੌਸਮੀ ਬਾਰਿਸ਼ ਤੋਂ ਬਚਾਉਣ ਲਈ ਆੜ੍ਹਤੀਆਂ ਨੂੰ ਲੋੜੀਂਦੀਆਂ ਤਰਪਾਲਾਂ ਦੇ ਪ੍ਰਬੰ...








