Tuesday, June 23
Shadow

Tag: breaking news

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

local news
ਫਰੀਦਕੋਟ, 6 ਅਪ੍ਰੈਲ ()ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ।ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ ਨੂ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

local news
ਬਟਾਲਾ, 6 ਅਪ੍ਰੈਲ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ...
ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

Haryana News
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੇ ਨਾਮ 'ਤੇ ਵਿਕਸਤ ਕੀਤਾ ਜਾ ਰਿਹਾ ਇਹ ਕਮਿਊਨਿਟੀ ਸੈਂਟਰ (ਸਮੁਦਾਇਕ ਭਵਨ) ਖੇਤਰ ਲਈ ਇੱਕ ਪ੍ਰੇਰਨਾ ਕੇਂਦਰ ਵਜੋਂ ਸਥਾਪਿਤ ਹੋਵੇਗਾ। ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕਾਰਜ ਕਰ ਰਹੀ ਹੈ। ਮੰਤਰੀ ਅੱਜ ਪਲਵਲ ਦੇ ਪਿੰਡ ਕੁਸ਼ਲੀਪੁਰ (ਵਾਰਡ ਨੰਬਰ-10) ਵਿੱਚ ਪੰਡਿਤ ਦੀਨਦਿਆਲ ਉਪਾਧਿਆਏ ਕਮਿਊਨਿਟੀ ਸੈਂਟਰ ਕੰਪਲੈਕਸ ਵਿੱਚ ਚਾਰਦੀਵਾਰੀ, ਟ੍ਰੈਕ ਅਤੇ ਪਾਰਕ ਨਿਰਮਾਣ ਕਾਰਜ ਦਾ ਵਿਧੀਵਤ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲਗਭਗ 2.50 ਕਰੋੜ ਰੁਪਏ ਦੀ ਲਾਗਤ ਨਾਲ ਭਵਨ ਦੇ ਮੁੱਖ ਹਾਲ ਦਾ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ 1 ਕਰੋੜ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਟ੍ਰੈਕ, ਪਾਰਕ ਅਤੇ ਹੋਰ ਸੁੰਦਰੀਕਰਨ ਦੇ ਕਾਰਜ ਕਰਵਾਏ ਜਾਣਗੇ। ਇਸ ਨਾਲ ਖੇਤਰ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ...
ਭਗਵਾਨ ਪਰਸ਼ੂਰਾਮ ਭਵਨ ਨੌਜਵਾਨਾਂ ਲਈ ਟੀਚੇ ਪ੍ਰਾਪਤ ਕਰਨ ਦਾ ਬਣੇਗਾ ਸਾਧਨ- ਮੰਤਰੀ ਡਾ. ਅਰਵਿੰਦ ਸ਼ਰਮਾ

ਭਗਵਾਨ ਪਰਸ਼ੂਰਾਮ ਭਵਨ ਨੌਜਵਾਨਾਂ ਲਈ ਟੀਚੇ ਪ੍ਰਾਪਤ ਕਰਨ ਦਾ ਬਣੇਗਾ ਸਾਧਨ- ਮੰਤਰੀ ਡਾ. ਅਰਵਿੰਦ ਸ਼ਰਮਾ

Haryana News
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਝੱਜਰ ਵਿੱਚ ਸਥਾਪਿਤ ਹੋਣ ਵਾਲਾ ਭਗਵਾਨ ਪਰਸ਼ੂਰਾਮ ਭਵਨ ਇਲਾਕੇ ਵਿੱਚ ਲੋੜਵੰਦਾਂ ਦੀ ਸੇਵਾ ਅਤੇ ਨੌਜਵਾਨਾਂ ਨੂੰ ਟੀਚਾ ਪ੍ਰਾਪਤ ਕਰਨ ਦਾ ਸਾਧਨ ਬਣੇਗਾ। ਮੰਤਰੀ ਅੱਜ ਸੈਕਟਰ 9, ਝੱਜਰ ਵਿੱਚ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਜਨਸਮੂਹ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੌੜ ਬ੍ਰਾਹਮਣ ਵਿਦਿਆ ਪ੍ਰਚਾਰਿਣੀ ਸਭਾ ਦੇ ਤੀਜੇ ਕੈਂਪਸ ਦੇ ਕੋਲ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ ਸੈਕਟਰ 26 ਵਿੱਚ ਚਾਰ ਏਕੜ ਵਿੱਚ ਭਗਵਾਨ ਪਰਸ਼ੂਰਾਮ ਵਿਰਾਸਤ ਪਾਰਕ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬ੍ਰਾਹਮਣ ਭਾਈਚਾਰਾ ਹਮੇਸ਼ਾ 36 ਬਿਰਾਦਰੀਆਂ ਨੂੰ ਨਾਲ ਲੈ ਕੇ ਚੱਲਿਆ ਹੈ, ਜਿਸ ਦੀ ਬਦੌਲਤ ਸਮਾਜਿਕ ਵਿਵਸਥਾ ਮਜ਼ਬੂਤ ਹੋਈ ਹੈ। ਪਰਿਵਾਰਾ...
ਮਹਿਮ ਵਿੱਚ ਮੁੱਖ ਮੰਤਰੀ ਨੇ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

ਮਹਿਮ ਵਿੱਚ ਮੁੱਖ ਮੰਤਰੀ ਨੇ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ

Haryana News
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਮਹਿਮ (ਰੋਹਤਕ) ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ 202.77 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 231.25 ਲੱਖ ਰੁਪਏ ਦੇ 2 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਿੰਚਾਈ ਵਿਭਾਗ ਦੇ 118.84 ਕਰੋੜ ਰੁਪਏ ਦੇ ਅਤੇ ਜਨ ਸਿਹਤ ਵਿਭਾਗ ਦੇ 80 ਕਰੋੜ 88 ਲੱਖ 14 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸੁੰਦਰਪੁਰ ਵਿੱਚ 74.04 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਜਨਤਾ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਮਹਿਮ ਵਿੱਚ ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸਥਾਨਕ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਹ...
ਵਿਰੋਧੀ ਧਿਰ ਖਰੀਦ ਦੇ ਨਾਂ ‘ਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ – ਨਾਇਬ ਸਿੰਘ ਸੈਣੀ

ਵਿਰੋਧੀ ਧਿਰ ਖਰੀਦ ਦੇ ਨਾਂ ‘ਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ – ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਹੈ, ਹੁਣ ਕਿਸਾਨਾਂ ਨੂੰ ਖਰੀਦ ਦੇ ਨਾਂ 'ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਇਨ੍ਹਾਂ ਦੇ ਸਮੇਂ ਵਿੱਚ ਜੋ ਭ੍ਰਿਸ਼ਟਾਚਾਰ ਚੱਲਦਾ ਸੀ, ਉਹ ਦੁਕਾਨਾਂ ਹੁਣ ਬੰਦ ਹੋ ਗਈਆਂ ਹਨ, ਇਸ ਲਈ ਇਨ੍ਹਾਂ ਨੂੰ ਦਰਦ ਹੋ ਰਿਹਾ ਹੈ। ਪਰ ਮੈਂ ਪ੍ਰਦੇਸ਼ ਦੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਮਹਿਮ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ 202 ਕਰੋੜ 77 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਹਨ। ਮੁੱਖ ਮੰਤਰੀ ਨੇ ਹਲਕੇ ਦੇ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ, ਨਾਲ ਹੀ ਰੈਲੀ ਦੇ ਕਨਵੀਨਰ ਅਤੇ ਰਾਜ ਸਭਾ ਮੈਂਬਰ ਸ਼੍ਰੀ ਰਾਮਚੰਦਰ ਜਾਂਗੜਾ ਵੱਲੋਂ ਰੱਖੇ ਗਏ ਮੰਗ ਪੱਤਰ ਦੀਆਂ ਸਾਰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

local news
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ...
ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

local news
ਹੰਡਿਆਇਆ/ਬਰਨਾਲਾ, 5 ਅਪ੍ਰੈਲ-    "ਸਿਹਤਮੰਦ ਬਰਨਾਲਾ" ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ।     ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਹਨਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਹਿੱਸਾ ਲਿਆ, ਓਥੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧਿਆਂ ਨਾਲ ਜੁੜਨ ਨਾ ਸੁਨੇਹਾ ਦਿੱਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਫ਼ੋ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ ਤਪਾ ਸ੍ਰੀ ਆਯੂਸ਼ ਗੋਇਲ ਅਤੇ ਐੱਸ.ਡੀ.ਐੱਮ ਮਹਿਲ...
ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

News of Punjab
ਮੂਨਕ, 05 ਅਪ੍ਰੈਲ- ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ ਗੋਲੀਆਂ ਅਤੇ 450 ਗ੍ਰਾਮ ਸੁਲਫਾ/ਗਾਂਜਾ ਬ੍ਰਾਮਦ ਕਰਵਾਇਆ ਗਿਆ। ਅਸਲਾ ਐਕਟ ਅਧੀਨ 01 ਕੇਸ ਦਰਜ ਕਰ ਕੇ ਮੁਲਜ਼ਮ ਪਾਸੋਂ ਇੱਕ ਦੇਸੀ ਕੱਟਾ ਸਮੇਤ 07 ਕਾਰਤੂਸ 12 ਬੋਰ ਬ੍ਰਾਮਦ ਕਰਵਾਏ ਗਏ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 10 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 156 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 89 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਚੋਰੀ ਦੇ ਇੱਕ ਕੇਸ ਵਿੱਚ ਅ...
ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

News of Punjab
ਤਪਾ, 5 ਅਪ੍ਰੈਲ -       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ। ਓਹਨਾਂ ਕਿਹਾ ਕਿ ਅੱਜ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰ...