ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।
ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ...








