Tuesday, June 23
Shadow

Tag: breaking news

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਹਾਨਾ ਨੂੰ ਦਿੱਤੀ ਵੱਡੀ ਸੌਗਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਹਾਨਾ ਨੂੰ ਦਿੱਤੀ ਵੱਡੀ ਸੌਗਾਤ

Haryana News
ਚੰਡੀਗੜ੍ਹ, 29 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿਧਾਨ ਸਭਾ ਖੇਤਰ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਸਰਕਾਰ ਨੇ ਪੂਰੇ ਰਾਜ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਕਾਸ ਅਤੇ ਬੁਨਿਆਦੀ ਢਾਂਚੇ (ਇੰਫਰਾਸਟ੍ਰਕਚਰ) ਨੂੰ ਵਧਾਉਣ ਦੇ ਆਪਣੇ ਵਾਅਦੇ ਨੂੰ ਮੁੜ ਮਜ਼ਬੂਤ ਕੀਤਾ। ਮੁੱਖ ਮੰਤਰੀ ਨੇ ਗੋਹਾਨਾ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਡਰੇਨ ਨੰਬਰ 8 'ਤੇ ਭਗਵਾਨ ਪਰਸ਼ੂਰਾਮ ਵਿਰਾਸਤੀ ਪਾਰਕ ਦੇ ਨਾਲ ਜੌਗਿੰਗ ਟਰੈਕ ਅਤੇ ਜ਼ਮੀਨ ਮੁਹੱਈਆ ਹੋਣ 'ਤੇ ਪੀਪੀਪੀ ਮੋਡ 'ਤੇ ਕਮਰਸ਼ੀਅਲ ਦੇ ਨਾਲ ਇੱਕ ਮਲਟੀ-ਸਟੋਰੀ ਪਾਰਕਿੰਗ ਬਣਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਭਗਤ ਫੂਲ ਸਿੰਘ ਸਰਕਾਰੀ ਮੈਡੀਕਲ ਕਾਲਜ ਖਾਨਪੁਰ ਕਲਾਂ ਵਿੱਚ ਪੀਪੀਪੀ ਮੋਡ 'ਤੇ ਇੱਕ ਕਾਰਡੀਓ ਕੈਥ ਲੈਬ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਮਾਰਤ ਬਣਨ ਤੋਂ ਬਾਅਦ ਅਕਾਦਮਿਕ ਸੈਸ਼ਨ 2027-28 ...
ਦੇਸ਼ ਵਿੱਚ ਨੌਜਵਾਨਾਂ ਦੀ ਸੋਚ ਅਤੇ ਬਦਲਾਅ ਨਾਲ ਰਾਸ਼ਟਰ ਨਿਰਮਾਣ ਨੂੰ ਮਿਲ ਰਹੀ ਹੈ ਗਤੀ – ਨਾਇਬ ਸਿੰਘ ਸੈਣੀ

ਦੇਸ਼ ਵਿੱਚ ਨੌਜਵਾਨਾਂ ਦੀ ਸੋਚ ਅਤੇ ਬਦਲਾਅ ਨਾਲ ਰਾਸ਼ਟਰ ਨਿਰਮਾਣ ਨੂੰ ਮਿਲ ਰਹੀ ਹੈ ਗਤੀ – ਨਾਇਬ ਸਿੰਘ ਸੈਣੀ

Haryana News
ਚੰਡੀਗੜ੍ਹ, 29 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਦੇਸ਼ਾਂ ਵਿਚਾਲੇ ਚੱਲ ਰਹੀ ਜੰਗ ਦੀਆਂ ਸਥਿਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਦੇਸ਼ ਦੇ ਨਾਗਰਿਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਅਜਿਹੇ ਔਖੇ ਸਮੇਂ ਵਿੱਚ ਵੀ ਵਿਰੋਧੀ ਪਾਰਟੀਆਂ ਲਗਾਤਾਰ ਅਫ਼ਵਾਹਾਂ ਅਤੇ ਝੂਠ ਫੈਲਾ ਰਹੀਆਂ ਹਨ। ਸਾਨੂੰ ਇਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਨਹੀਂ ਹੈ। ਦੇਸ਼ ਅਤੇ ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਆਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਲੋਕਾਂ ਦੇ ਘਰਾਂ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ ਅਤੇ ਉਹ ਹੀ ਅਜਿਹੀਆਂ ਅਫ਼ਵਾਹਾਂ ਫੈਲਾ ਰਹੇ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਕੁਰੂਕਸ਼ੇਤਰ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਜ਼ਿਲ੍ਹਾ ਪ੍ਰਧਾਨ ਤਿਜੇਂਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਇੰਚਾਰਜ ਦੀਪਕ ਸ਼ਰਮਾ ਵ...
ਸਰਕਾਰ ਨੇ ਗੋਹਾਨਾ ਵਿਧਾਨ ਸਭਾ ਦੇ ਵਿਕਾਸ ਲਈ 1,794 ਕਰੋੜ ਰੁਪਏ ਖ਼ਰਚ ਕੀਤੇ – ਨਾਇਬ ਸਿੰਘ ਸੈਣੀ, ਮੁੱਖ ਮੰਤਰੀ

ਸਰਕਾਰ ਨੇ ਗੋਹਾਨਾ ਵਿਧਾਨ ਸਭਾ ਦੇ ਵਿਕਾਸ ਲਈ 1,794 ਕਰੋੜ ਰੁਪਏ ਖ਼ਰਚ ਕੀਤੇ – ਨਾਇਬ ਸਿੰਘ ਸੈਣੀ, ਮੁੱਖ ਮੰਤਰੀ

Haryana News
ਚੰਡੀਗੜ੍ਹ, 29 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿੱਚ ਰਾਜ ਸਰਕਾਰ ਦੇ ਰਿਕਾਰਡ ਵਿਕਾਸ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ 11.5 ਸਾਲਾਂ ਵਿੱਚ ਕੀਤੀਆਂ ਗਈਆਂ 97 ਘੋਸ਼ਣਾਵਾਂ ਵਿੱਚੋਂ 87 ਪੂਰੀਆਂ ਹੋ ਚੁੱਕੀਆਂ ਹਨ, ਅਤੇ ਬਾਕੀ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਤੋਂ ਬਿਲਕੁਲ ਉਲਟ, ਮੌਜੂਦਾ ਸਰਕਾਰ ਨੇ ਗੋਹਾਨਾ ਵਿਧਾਨ ਸਭਾ ਖੇਤਰ ਦੇ ਵਿਕਾਸ 'ਤੇ 1,794 ਕਰੋੜ ਰੁਪਏ ਖ਼ਰਚ ਕੀਤੇ ਹਨ, ਜੋ ਕਿ ਕਾਂਗਰਸ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਖ਼ਰਚ ਕੀਤੇ ਗਏ 741 ਕਰੋੜ ਰੁਪਏ ਤੋਂ ਕਿਤੇ ਵੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਸਰਕਾਰ ਦੌਰਾਨ ਖ਼ਰਚ ਕੀਤੇ ਗਏ ਪੈਸੇ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਸਨ ਅਤੇ ਉਨ੍ਹਾਂ ਵਿੱਚ ਸਹੀ ਜਵਾਬਦੇਹੀ ਤੈਅ ਨਹੀਂ ਸੀ। ਮੁੱਖ ਮੰਤਰੀ ਐਤਵਾਰ ਨੂੰ ਗੋਹਾਨਾ ਵਿੱਚ ਹੋਈ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰ ਰ...
ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 29 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਦੱਸਿਆ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਇਹ ਕੋਸ਼ਿਸ਼ ਜਾਂ ਤਾਂ ਸਰਕਾਰੀ ਸਕੀਮਾਂ ਦੀ ਮੁੱਢਲੀ ਸਮਝ ਦੀ ਘਾਟ ਨੂੰ ਦਰਸਾਉਂਦੀ ਹੈ ਜਾਂ ਫਿਰ ਲਾਭਪਾਤਰੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਇੱਕ ਵੱਡੀ ਜਨਤਕ ਭਲਾਈ ਪਹਿਲਕਦਮੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਦੇ ਇੱਕ ਮਰੀਜ਼ ਦੀ ਵੀਡੀਓ ਸਾਂਝੀ ਕੀਤੇ ਜਾਣ 'ਤੇ ਸਿੱਧਾ ਜਵਾ...
ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ /ਲੁਧਿਆਣਾ, 29 ਮਾਰਚ  -  ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ "ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ "ਮੌਕਾਪ੍ਰਸਤ" ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।" ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ। ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰੋੜਾ...
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

Crime news, News of Punjab
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ। ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

Breaking News
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸ...
ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ

ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ

News of Punjab
ਨੰਗਲ 29 ਮਾਰਚ:  ਨੰਗਲ ਸ਼ਹਿਰ ਲਈ 31 ਮਾਰਚ ਦਾ ਦਿਨ ਇਤਿਹਾਸਕ ਸਾਬਤ ਹੋਣ ਜਾ ਰਿਹਾ ਹੈ, ਜੋ ਆਉਣ ਵਾਲੀਆਂ ਪੀੜੀਆਂ ਵੱਲੋਂ ਵੀ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਸਦਕਾ ਨੰਗਲ ਵਿੱਚ ਵਿਕਾਸ ਦੀ ਇੱਕ ਨਵੀਂ ਲਹਿਰ ਦਿਖਾਈ ਦੇ ਰਹੀ ਹੈ। ਇਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ, ਜੋ ਨਾ ਸਿਰਫ ਇਲਾਕੇ ਦੇ ਢਾਂਚਾਗਤ ਵਿਕਾਸ ਨੂੰ ਮਜ਼ਬੂਤ ਕਰਨਗੇ, ਸਗੋਂ ਲੋਕਾਂ ਦੀ ਜੀਵਨਸ਼ੈਲੀ ਵਿੱਚ ਵੀ ਸੁਧਾਰ ਲਿਆਉਣਗੇ।       ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਪੰਜਾਬ ਨੇ ਅੱਜ ਐਨ.ਐਫ.ਐਲ ਗਰਾਊਡ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਨੰਗਲ ਵਿੱਚ ਬਣਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਟੂਰਿਜ਼ਮ ਨੂੰ ਵਧਾਵੇਗਾ ਅਤੇ ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤ ਕਰੇਗਾ। ਇਸ ਦੇ ਨਾਲ ਹੀ 23 ਕਰੋੜ ...
ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ 29 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਨੇ ਗੈ...