ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਸੰਭਵ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਇਹ ਵਿਸ਼ਵਾਸ ਪੈਦਾ ...








