Monday, June 22
Shadow

Tag: breaking news

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ਉਨ੍...
ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

Breaking News
ਚੰਡੀਗੜ੍ਹ, 22 ਮਾਰਚ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ...
ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ

ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ

News of Punjab
ਨੰਗਲ 22 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਦੇ ਸੇਵਾ ਸਦਨ ਵਿੱਚ ਕਰਵਾਏ ਗਏ ਜਨਤਾ ਪ੍ਰੋਗਰਾਮ ਦੌਰਾਨ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਹਲਕੇ ਵਿੱਚ ਵਿਕਾਸ ਦੀ “ਹਨੇਰੀ” ਚੱਲ ਰਹੀ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰ ਤੱਕ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਹੇ ਹਨ। ਲਗਭਗ 80 ਪਿੰਡਾਂ ਵਿੱਚ ਫਿਰਨੀਆਂ ਦਾ ਨਿਰਮਾਣ ਜਾਰੀ ਹੈ, ਜਦਕਿ 200 ਕਿਲੋਮੀਟਰ ਤੋਂ ਵੱਧ ਸੜਕਾਂ ਦੀ ਚੌੜਾਈ ਵਧਾ ਕੇ 18 ਫੁੱਟ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਰੀਗੇਸ਼ਨ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵੀ ਜ਼ੋਰਾਂ ‘ਤੇ ਹਨ। ਉਨ੍ਹਾਂ ਨੇ ਦੱਸਿਆ ਕਿ 50 ਕਰੋੜ ਤੋ ਵੱਧ ਦੀ ਲਾਗਤ ਨਾਲ ਹੜ੍ਹਾਂ ਤੋ ਬਚਾਅ ਕਰਨ ਲਈ ਅਗਾਓ ਪ੍ਰਬੰਧ ਕਰਕੇ ਕਰੇਟ ਵਾਲ ਤੇ ਡੰਗੇ ਲਗਾਏ ਜਾ ਰਹੇ ਹਨ।          ਕੈਬ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

News of Punjab
ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋ...
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

News of Punjab
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਦੇ ਨਾਲ-ਨਾਲ ਖੇਡਾਂ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਦਾ ਪ੍ਰਣ ਲਿਆ ਗਿਆ।           ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਮੈਰਾਥਨ ਦੀ ਪ੍ਰਕਿਰਿਆ ਨਾਲ ਪਹਿਲੇ ਵਰਗ 42 ਕਿਲੋਮੀਟਰ ਲਈ ਦੌੜਾਕਾਂ ਨੂੰ 5 ਵਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੈਰਾਥਨ ਅਤੇ ਖੇਡਾਂ ਪ੍ਰਤੀ ਪੰਜਾਬੀਆਂ ਦੇ ਉਤਸ਼ਾਹ ਨੂੰ ਸਲਾਮ ਹੈ ਅਤੇ ਪੰਜਾਬੀਆਂ ਦੇ ਜਜ਼ਬੇ ਤੇ ਬਹਾਦਰੀ ਸਾਹਮਣੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਕੋਈ ਬਹੁਤ ਵੱਡੀ ਚੁਨੌਤੀ ਨਹੀਂ ਹੈ। ਉਨ੍ਹਾਂ ਕਿ...
ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

News of Punjab
ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 1.20 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 35 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਅਗਲੇ ਇਕ-ਦੋ ਦਿਨਾਂ ਵਿਚ 50,000 ਰੁਪਏ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਆ ਜਾਵੇਗੀ ਅਤੇ ਬਾਕੀ ਰਕਮ ਵੀ ਬੈਂਕ ਖਾਤਿਆਂ ਵਿਚ ਜਮਾਂ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਕੁੱਲ 2.5 ਲੱਖ ਰੁਪਏ ਮਿਲਣਗੇ, ਜਿਸ ਦੀ ਵਰਤੋਂ ਉਨ੍ਹਾਂ ਦੇ ਘਰ...
ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

News of Punjab
ਚੰਡੀਗੜ੍ਹ, 21 ਮਾਰਚ, 2026 'ਯੁੱਧ ਨਸ਼ੇ ਵਿਰੁੱਧ' (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਵਿਧਾਇਕਾਂ ਨੂੰ ਪੂਰੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪੂਰੇ ਪੰਜਾਬ ਰਾਜ ਵਿੱਚ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ, ਮਿਸ਼ਨ-ਮੋਡ ਲੜਾਈ ਦਾ ਸੱਦਾ ਦਿੱਤਾ, ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਆਪ' ਦੀ ਨੀਂਹ ਸੱਤਾ ਜਾਂ ਵਿਸ਼ੇਸ਼ ਅਧਿਕਾਰਾਂ ਦੀ ਭਾਲ ਵਿੱਚ ਨਹੀਂ, ਸਗੋਂ ਸੰਘਰਸ਼ ਅਤੇ ਕੁਰਬਾਨੀ ਵਿੱਚ ਹੈ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਸੀਨੀਅਰ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਟਿੱਪਣੀ ਕੀਤੀ, "ਆਮ ਆਦਮੀ ਪਾਰਟੀ ਜੰਤਰ-ਮੰਤਰ 'ਤੇ 14 ਦਿਨਾਂ ਦੀ ਭੁੱਖ ਹੜਤਾਲ ਤੋਂ ਉੱਭਰੀ ਹੈ, ਜੋ ਅਰਵਿੰਦ ਕੇਜਰੀਵਾਲ, ਸਾਡੇ ਸਾਰਿਆਂ ਅਤੇ ਅੱਜ ...
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

Punjab Politics
ਅੰਮ੍ਰਿਤਸਰ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾ...
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਧਰਮਕੋਟ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ।ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ...
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

Breaking News
ਅੰਮ੍ਰਿਤਸਰ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣ...