ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਬਠਿੰਡਾ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕ...








