Saturday, June 20
Shadow

Tag: breaking news

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

local news
ਫਿਰੋਜ਼ਪੁਰ, 11 ਜੂਨ-      ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕਾਮਯਾਬੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਹੋਣਹਾਰ ਖਿਡਾਰੀ ਰਸ਼ਮੀਨ ਕੌਰ ਹਾਂਡਾ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭ ਇਛਾਵਾਂ ਪ੍ਰਗਟ ਕੀਤੀਆਂ|    ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਸਦਕਾ ਭਾਰਤੀ ਟੀਮ ਵਿਚ ਅਹਿਮ ਸਥਾਨ ਹਾਸਲ ਕੀਤਾ ਹੈ। ਇਕ ਤੇਜ਼-ਤਰਾਰ ਅਤੇ ਫੁਰਤੀਲੀ ਮਿਡ ਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਚ...
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

News of Punjab
ਕੋਟਕਪੂਰਾ, 11 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ ਲੋਕਾਂ ਵੱਲੋਂ ਚੋਣਾਂ ਦੌਰਾਨ ਦਿੱਤੇ ਗਏ ਭਰਪੂਰ ਸਮਰਥਨ, ਪਿਆਰ ਅਤੇ ਵਿਸ਼ਵਾਸ ਲਈ ਉਹ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ, ਸਤਿਕਾਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹੋਰ ਵੀ ਜ਼ਿੰਮੇਵਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸਪੀਕਰ ਸ. ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕੋਈ ਦਾਅਵਾ ਨਹੀਂ, ਸਗੋਂ ਰਿਕਾਰਡ ਹੈ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਕਰੀਆ...
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

News of Punjab, Punjab Politics
ਚੰਡੀਗੜ੍ਹ, 11 ਜੂਨ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱ...
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ, 11 ਜੂਨ *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੀਤੀ ਆਯੋਗ ਪਾਸੋਂ ਪਹਾੜੀ ਸੂਬਿਆਂ, ਉੱਤਰੀ ਪੂਰਬੀ ਸੂਬਿਆਂ ਅਤੇ ਜੰਮੂ ਕਸ਼ਮੀਰ ਦੀ ਤਰਜ਼ ’ਤੇ 90:10 ਫੰਡਿੰਗ ਨਾਲ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ (ਸਪੈਸ਼ਲ ਕੈਟਾਗਿਰੀ ਸਟੇਟਸ) ਦੇਣ ਦੀ ਮੰਗ ਵੀ ਰੱਖੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਦਰਪੇਸ਼ ਅਸਧਾਰਣ ਸੁਰੱਖਿਆ, ਆਰਥਿਕ ਤੇ ਸਮਾਜਿਕ ਚੁਣੌਤੀਆਂ ਬਾਰੇ ਸੂਬੇ ਦਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸੂਬੇ ਦੀ ਖਾਹਿਸ਼ਾਂ ਤੇ ਉਮੀਦਾਂ ‘ਵਿਕਸਤ ਭਾਰਤ-2047’ ਦੇ ਕੌਮੀ ਟੀਚੇ ਨਾਲ ਮੇਲ ਖਾਂਦੀਆਂ ਹਨ।  ਮੋਹਰੀ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਸ਼ੇਸ਼ ਇਮਦਾਦ ਦਾ ਹੱਕਦਾਰ ਪੰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿੱਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

Haryana News
ਚੰਡੀਗੜ੍ਹ, 11 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇੱਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ ਜਮਾਤ 8ਵੀਂ ਦੇ ਇਤਿਹਾਸ ਦੇ ਕੋਰਸ ਵਿੱਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਤੋਂ ਜਾਣੂ ਹੋਣਗੇ। ਮੁੱਖ ਮੰਤਰੀ ਨੇ ਹਰਿਆਣਾ ਵਿੱਚ ਮਨਾਏ ਗਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਮੌਕੇ 'ਤੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ। ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ ਵਿੱਚ ਸ਼ਾਮਲ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕ...
ਇਸ ਪਹਿਲਕਦਮੀ ਨਾਲ ਖੇਤਰ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਦੇ ਸੂਚਕਾਂ ਵਿੱਚ ਸ਼ਲਾਘਾਯੋਗ ਸੁਧਾਰ ਹੋਵੇਗਾ – ਆਰਤੀ ਸਿੰਘ ਰਾਓ

ਇਸ ਪਹਿਲਕਦਮੀ ਨਾਲ ਖੇਤਰ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਦੇ ਸੂਚਕਾਂ ਵਿੱਚ ਸ਼ਲਾਘਾਯੋਗ ਸੁਧਾਰ ਹੋਵੇਗਾ – ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 11 ਜੂਨ - ਹਰਿਆਣਾ ਵਿੱਚ ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅੱਜ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬੇ ਦੇ ਸਿਹਤ ਵਿਭਾਗ ਨੇ ਅੱਜ ਮਹਿੰਦਰਗੜ੍ਹ ਜ਼ਿਲ੍ਹੇ ਦੇ ਅਟੇਲੀ ਸਥਿਤ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਦੇ ਅਪਗ੍ਰੇਡੇਸ਼ਨ ਅਤੇ ਸੰਚਾਲਨ ਨੂੰ ਮਜ਼ਬੂਤ ਕਰਨ ਲਈ 'ਮੇਦਾਂਤਾ ਫਾਊਂਡੇਸ਼ਨ – ਪੂਅਰ ਐਂਡ ਨੀਡੀ ਪੇਸ਼ੈਂਟਸ ਵੈਲਫੇਅਰ ਟਰੱਸਟ' ਦੇ ਨਾਲ ਇੱਕ ਐਮਓਯੂ 'ਤੇ ਹਸਤਾਖਰ ਕੀਤੇ ਹਨ। ਐਮ.ਓ.ਯੂ. 'ਤੇ ਹਸਤਾਖਰ ਹੋਣ ਤੋਂ ਬਾਅਦ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਅਤੇ ਮੇਦਾਂਤਾ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਡਾ. ਨਰੇਸ਼ ਤ੍ਰੇਹਨ ਨੇ ਇਸ ਐਮ.ਓ.ਯੂ. ਨੂੰ ਐਕਸਚੇਂਜ ਕੀਤਾ। ਇਸ ਮੌਕੇ ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਦੇ ਨਿਦੇਸ਼ਕ ਸ੍ਰੀ ਯਸ਼ੇਂਦਰ ਸਿੰਘ, ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਮਨੋਜ ਕੁਮਾਰ, ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਿਆ ਹਿੱਸਾ

Haryana News
ਚੰਡੀਗੜ੍ਹ, 11 ਜੂਨ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵੀਰਵਾਰ ਨੂੰ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਮਿਲ ਕੇ "ਟੀਮ ਇੰਡੀਆ" ਦੀ ਭਾਵਨਾ ਨਾਲ ਕੰਮ ਕਰਨ, ਤਾਂ ਹੀ ਵਿਕਸਿਤ ਭਾਰਤ ਦਾ ਟੀਚਾ ਹਾਸਲ ਹੋਵੇਗਾ। ਉਨ੍ਹਾਂ ਨੇ ਸਕਿੱਲ ਡਿਵੈਲਪਮੈਂਟ, ਰੁਜ਼ਗਾਰ, ਉੱਦਮਤਾ ਅਤੇ ਮਨੁੱਖੀ ਸਰੋਤ ਨਿਰਮਾਣ 'ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਦੱਸੀ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਨਾਲ ਜੁੜੀਆਂ ਵੱਖ-ਵੱਖ ਮੰਗਾਂ ਨੂੰ ਰੱਖਿਆ। ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਦੀ ਅਭਿਲਾਸ਼ੀ ‘ਭਵਅ...
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ

local news
ਮਾਲੇਰਕੋਟਲਾ, 11 ਜੂਨ:                  ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।                  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਂਦੇ ਹੋਏ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਨਿਰਮਾਣ ਅਤੇ ਰੰਗਲਾ ਪੰਜਾਬ ਸਕੀਮ ਤਹਿਤ ਮੁਕੰਮਲ ਹੋਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਬਿਨਾਂ ਕਿਸੇ ਦੇਰੀ ਤੋਂ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।                  ਤਿੜਕੇ ਨੇ ਜ਼ੋਰ ਦੇ ਕੇ ਕਿਹਾ ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ

local news
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਕੈਂਪਾਂ ਦੌਰਾਨ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹ...
ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

ਹਸਨ ਭਾਰਦਵਾਜ ਚੁਣੇ ਨਗਰ ਨਿਗਮ ਬਰਨਾਲਾ ਦੇ ਪਹਿਲੇ ਮੇਅਰ

local news
ਬਰਨਾਲਾ, 11 ਜੂਨ-           ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇਥੇ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸੀਪਲ ਲਾਇਬ੍ਰੇਰੀ ਵਿੱਚ ਹੋਈ ਜਿਸ ਵਿਚ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ।       ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਆਈਏਐੱਸ ਦੀ ਨਿਗਰਾਨੀ ਹੇਠ ਹੋਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ।        ਚੋਣ ਤੋਂ ਬਾਅਦ ਹਸਨ ਭਾਰਦਵਾਜ ਨੇ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਦੀ ਹਾਜ਼ਰੀ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।        ਪੰਜਾਬ ਦੇ ਕੈਬਨਿਟ ਮੰ...