Monday, August 3
Shadow

Tag: breaking news

ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

News of Punjab
ਤਰਨ ਤਾਰਨ, 2 ਅਗਸਤ : 'ਮੇਰਾ ਯੁਵਾ ਭਾਰਤ' ਤਰਨ ਤਾਰਨ ਨੇ ਅੱਜ ਡਿਪਟੀ ਡਾਇਰੈਕਟਰ, ਮਾਈ ਭਾਰਤ ਜਸਲੀਨ ਕੌਰ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਐਨ.ਆਈ.ਸੀ ਰੂਮ ਵਿਖੇ ਆਨਲਾਈਨ ਮੋਡ ਰਾਹੀਂ ਨਵੀਂ ਦਿੱਲੀ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਕੀਤੀ ਗਈ ਸ਼ੁਰੂਆਤ ਦੇ ਗਵਾਹ ਬਣੇ। ਪ੍ਰੋਗਰਾਮ ਵਿੱਚ 'ਮਾਈ ਭਾਰਤ' ਦੇ ਵਲੰਟੀਅਰਾਂ ਅਤੇ ਯੂਥ ਕਲੱਬ ਦੇ ਮੈਂਬਰਾਂ ਨੇ ਉਤਸ਼ਾਹੀ ਭਾਗੀਦਾਰੀ ਵਿਖਾਈ ਅਤੇ ਬਹੁਤ ਜੋਸ਼ ਅਤੇ ਵਚਨਬੱਧਤਾ ਨਾਲ ਦੇਸ਼ ਵਿਆਪੀ ਲਾਈਵ ਗੱਲਬਾਤ ਵਿੱਚ ਸ਼ਾਮਿਲ ਹੋਏ। ਇਹ ਪਹਿਲਕਦਮੀ ਇਕ ਵਿਸ਼ਾਲ ਰਾਸ਼ਟਰੀ ਅੰਦੋਲਨ ਦਾ ਹਿੱਸਾ ਹੈ ਜਿਸ ਦਾ ਉਦੇਸ਼ ਨਸ਼ਾ ਮੁਕਤ ਭਾਰਤ ਬਣਾਉਣਾ ਹੈ, ਜੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖਤਮ ਕਰਨ ਅਤੇ ਵਿਕਸਤ ਭਾਰਤ@2047 ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਦਾ ਹੈ। ਸੈਸ਼ਨ ਦੌਰਾਨ ਭਾਗੀਦਾਰਾਂ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਿਆ, ਜਿਨ੍ਹਾਂ ਨੇ ਰਾਸ਼ਟਰ ਨਿਰਮਾਣ ਵ...
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

News of Punjab
ਚੰਡੀਗੜ੍ਹ; 2 ਅਗਸਤ : ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਉਸ ਦਾ ਇਲਾਜ ਪੇਸ਼ੇਵਰ ਨਿਗਰਾਨੀ ਹੇਠ ਘਰ ਵਿੱਚ ਹੀ ਜਾਰੀ ਰਹੇਗਾ। ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ। ਇਸ ਦਾ ਉਦੇਸ਼ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਵੀ ਯੋਜਨਾਬੱਧ ਅਤੇ ਲਗਾਤਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ। ਨਸ਼ਾ ਛੁਡਾਊ ਕੇਂਦਰਾਂ ਵਿੱਚ ਡੀਟੌਕਸੀਫਿਕੇਸ਼ਨ ਪੂਰਾ ਕਰਨ ਤੋਂ ਬਾਅਦ ਮਰੀਜ਼ਾਂ ਨੂੰ ਆਮ ਤੌਰ ’ਤੇ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਜਾਂਦਾ ਹੈ। ਜਿੱਥੇ ਕਈ ਮਰੀਜ਼ ਆਪਣਾ ਇਲਾਜ ਜਾਰੀ ਰੱਖਦੇ ਹਨ, ਪਰ ਕਈ ਆਪਣੇ ਘਰ ਵਾਪਸ ਚਲੇ ਜਾਂਦੇ ਹਨ, ਜਿੱਥੇ ਪਹਿਲਾਂ ਲਗਾਤਾਰ ਇਲਾ...
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

Crime news, News of Punjab
ਚੰਡੀਗੜ੍ਹ, 2 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

Breaking News
ਲੁਧਿਆਣਾ, 2 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ 'ਸਕੂਲ ਆਫ਼ ਐਮੀਨੈਂਸ' ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ...
ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

Breaking News
ਨਿਊ ਚੰਡੀਗੜ੍ਹ, 2 ਅਗਸਤ:ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ ਕ੍ਰਿਕਟ ਦੇ ਇੱਕ ਨਵੇਂ ਅਤੇ ਸੁਨਿਹਰੀ ਅਧਿਆਏ ਦੀ ਸ਼ੁਰੂਆਤ ਹੈ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਗੁਰਨੂਰ ਬਰਾੜ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਸ਼ਾਮਲ ਹਨ। ਇਸ ਲੀਗ ਦੇ ਆਗਾਜ਼ ਦਾ ਐਲਾਨ ਪੀ.ਸੀ.ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਜਿਸ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦ ਸਨ। ਇਸ ਲੀਗ ਲਈ  ਵਿੱਚ ਕੁੱਲ ਛੇ ਟੀਮਾਂ 27 ਹਾਈ-ਵੋਲਟੇਜ ਮੈਚਾਂ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਇਹ ਟੂਰਨਾਮੈਂਟ ਰਾਊਂਡ-ਰੌਬਿਨ ਫਾਰਮੈਟ ਵਿੱਚ ਖੇਡਿਆ ਜਾਵੇਗਾ। ਹਰੇਕ ਫ੍ਰੈਂਚਾਈਜ਼ੀ ਕ...
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਲੁਧਿਆਣਾ, 2 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ ਹੈ। ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਵਲੰਟੀਅਰਾਂ (ਪਿੰਡਾਂ ਦੇ ਪਹਿਰੇਦਾਰਾਂ) ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ, ਜਿਸ ਦੌਰਾਨ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 13,000 ਪਿੰਡਾਂ ਵਿੱਚ 1.25 ਲੱਖ ਵਲੰਟੀਅਰ ਇਸ ਅੰਦੋਲਨ ਦੀ ਰੀੜ੍ਹ ਦੀ ਹੱਡੀ ਬਣ ਕੇ ਉੱਭਰੇ ਹਨ। ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਨਸ਼ੇ ਲਿਆਂਦੇ ਅਤੇ ਕਾਂਗਰਸ ਨੇ ਇਸ ਲਾਹਨਤ ਦੀ ਪੁਸ਼ਤਪਨਾਹੀ ਕੀਤੀ, ਜਦਕਿ ਆਪ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ, ਪੀੜਤਾਂ ਦੇ ਇਲਾਜ ਤ...
ਚੋਣ ਅਮਲੇ ਦੀ ਮਿਹਨਤ ਰੰਗ ਲਿਆਈ:  ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ:  ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ। ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।...
ਸਪੀਕਰ ਨੇ ਪਿੰਡ ਸੰਧਵਾਂ ਵਿਖੇ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

ਸਪੀਕਰ ਨੇ ਪਿੰਡ ਸੰਧਵਾਂ ਵਿਖੇ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ

News of Punjab
ਕੋਟਕਪੂਰਾ, 1 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਪਿੰਡ ਸੰਧਵਾ ਦੇ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਧਾਗਾ ਮਿੱਲ ਦੀ ਬੈਕ ਸਾਈਡ ਰਸਤੇ ਦੀ ਉਸਾਰੀ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ, ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਇਸ ਰਸਤੇ  ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ। ਲੋਕਾਂ ਨੂੰ ਆਵਾਜਾਈ ਵਿਚ ਬਹੁਤ ਦਿੱਕਤ ਪੇਸ਼ ਆਉਂਦੀ ਸੀ ਅਤੇ ਦੁਰਘਟਨਾ ਦਾ ਕਾਰਨ ਵੀ ਬਣਦੀ ਸੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਸੜਕਾਂ ਦੇ ਮਜ਼ਬੂਤੀਕਰਨ ਅਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ...
ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

News of Punjab
ਹੁਸ਼ਿਆਰਪੁਰ, 1 ਅਗਸਤ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਹਲਕੇ ਦੇ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਅਧੀਨ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਇਸ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ।ਡਾ. ਰਵਜੋਤ ਸਿੰ...
ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੰਸਦ ਮੈਂਬਰ ਮੀਤ ਹੇਅਰ ਨੇ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

News of Punjab
ਬਰਨਾਲਾ, 1 ਅਗਸਤ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ 67 ਹਜ਼ਾਰ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ਉੱਤੇ ਰੈਗੂਲਰ ਨੌਕਰੀਆਂ ਦੇ ਕੇ ਰੁਜ਼ਗਾਰ ਮੁਹਈਆ ਕਰਾਇਆ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਆਪਣੇ ਦਫਤਰ ਵਿਖੇ ਬਲਾਕ ਬਰਨਾਲਾ ਨਾਲ ਸਬੰਧਤ 47 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੀਤਾ। ਓਹਨਾਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ।    ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ 67 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿੱਤੀ...