ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 11 ਮਾਰਚ:*ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ ਹੈ।
ਪੰਜਵੇਂ ਸਫ਼ਲ ਬਜਟ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ, ਜੋ ਪਿਛਲੇ 70 ਸਾਲਾਂ 'ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਪੱਖੀ ਨੀਤੀਆਂ 'ਤੇ ਅਧਾਰਤ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।
ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਇੱਕ ਵੱਡੀ "ਸਿੱਖਿਆ ਕ੍ਰਾਂਤੀ" ਦਾ ਗਵਾਹ ਬ...








