Sunday, June 21
Shadow

Tag: breaking news

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Breaking News
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ...
ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸਿਹਤ ਖੇਤਰ...
ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

local news
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਅਸਰਦਾਰ ਅਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਤ ਨੋਡਲ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ 5 ਤੱਕ ਲਈ ਸਹਾਇਕ ਨਿਗਮ ਇੰਜੀਨੀਅਰ ਪ੍ਰਸ਼ਾਂਤ ਕੁਮਾਰ (81468-79684), ਵਾਰਡ ਨੰਬਰ 6 ਤੋਂ 10 ਸਹਾਇਕ ਨਿਗਮ ਇੰਜੀਨੀਅਰ ਹਰਦੀਪ ਕੁਮਾਰ (87289-91859), ਵਾਰਡ ਨੰਬਰ 11 ਤੋਂ 15 ਸਹਾਇਕ ਨਿਗਮ ਇੰਜੀਨੀਅਰ ਲਵਦੀਪ ਸਿੰਘ (98760-40117), ਵਾਰਡ ਨੰਬਰ 16 ਤੋਂ 20 ਜੂਨੀਅਰ ਇੰਜੀਨੀਅਰ ਪਵਨ ਕੁਮਾਰ ( 94170-17373), ਵਾਰਡ ਨੰਬਰ 21 ਤੋ 25 ਜੂਨੀਅਰ ਇੰਜੀਨੀਅਰ ਸਿਮਰਜੀਤ ਸਿੰਘ  (98510-27327), ਵਾਰਡ ਨੰਬਰ 26 ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

local news
ਸੰਗਰੂਰ, 10 ਮਾਰਚ ਐਲ.ਕੇ. ਯਾਦਵ, ਆਈ.ਪੀ.ਐਸ., ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ, ਚੰਡੀਗੜ੍ਹ ਨੇ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਪੁਲਿਸ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਐੱਸ.ਐੱਸ.ਪੀ. ਸੰਗਰੂਰ ਦੀ ਦੇਖਰੇਖ ਹੇਠ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਦੋ ਮੁੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਜੋ ਕਿ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਚੱਲ ਰਹੀ ਮੁਹਿੰਮ ਹੈ ਅਤੇ “ਗੈਂਗਸਟਰ 'ਤੇ ਵਾਰ (ਆਪਰੇਸ਼ਨ ਪ੍ਰਹਾਰ)” ਸ਼ਾਮਲ ਹਨ, ਜਿਸ ਦਾ ਉਦੇਸ਼ ਅਪਰਾਧਾਂ ਵਿੱਚ ਲੋੜੀਂਦੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਕਰਨਾ ਅਤੇ ਇਲਾਕਿਆਂ ਵਿੱਚ ਪੁਲਿਸ ਦੀ ਮਜ਼ਬੂਤ ਹਾਜ਼ਰੀ ਰਾਹੀਂ ਲੋਕਾਂ ਵਿੱਚ ਭਰੋਸਾ ਪੈਦਾ ਕਰਨਾ ਹੈ। ਇਸ ਤਹਿਤ ਅਪਰਾਧੀਆਂ, ਤਸਕਰਾਂ, ਸੰਗਠਿਤ ਅਪਰਾਧੀਆਂ ਅਤੇ ਉਹਨਾਂ ਭਗੌੜਿਆਂ ਖ਼ਿਲਾਫ਼ ਕੜੀ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਕੀ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

local news
ਮਾਨਸਾ, 10 ਮਾਰਚ:ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਤਿੰਨ-ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਚੁਣਿਆ ਗਿਆ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ...
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

local news
ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਕਲੱਬ ਵਿੱਚ ਬੈਡਮਿੰਟਨ ਹਾਲ ਦੇ ਨਵੀਨੀਕਰਣ ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂ...
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ

Punjab Politics
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਸਦਕਾ ਸੂਬੇ ਨੇ ਤੇਜ਼ੀ ਨਾਲ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਵਿੱਚ ਪ੍ਰਮੁੱਖ ਉਦਯੋਗਿਕ ਦਿੱਗਜਾਂ ਕ੍ਰੀਮਿਕਾ ਅਤੇ ਜੇਐਲ ਓਸਵਾਲ ਗਰੁੱਪ ਨੇ ਸਿਰਫ਼ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦੇ ਵਾਅਦੇ ਦਾ ਐਲਾਨ ਕੀਤਾ ਹੈ। ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮਿਸਿਜ਼ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਅਤੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਦੇ ਨਾਲ ਐਲਾਨ ਕੀਤਾ ਕਿ ਮਿਸਿਜ਼  ਬੈਕਟਰਸ ਫੂਡ ਸਪੈਸ਼ਲਿਟੀਜ਼ ਆਪਣੀ ਮੌਜੂਦਾ ਰਾਜਪੁਰਾ ਸਹੂਲਤ 'ਤੇ ਇੱਕ ਅਤਿ-ਆਧੁਨਿਕ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਵੀਂ ਯੂਨਿਟ ਤੋਂ ਲਗਭਗ 1,000 ਵਿਅਕਤੀਆਂ ਲਈ ਸਿੱਧਾ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ। ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕਰਨ ਵਾਲੀ ਪ੍ਰਮੁੱਖ ਫੂਡ ਪ੍ਰੋਸੈਸਿ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

Punjab Politics
ਚੰਡੀਗੜ੍ਹ, 10 ਮਾਰਚ 2026 :-ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਡਾ. ਤਰਸੇਮ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਵਫ਼ਦ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਡਾ. ਗਗਨ ਅਰੋੜਾ ਨੇ ਇਲੈਕਟ੍ਰੋਹੋਮਿਓਪੈਥੀ ਦੇ ਸਬੰਧ ਵਿੱਚ 'ਸਪੈਗਾਇਰਿਕ' ਦਵਾਈਆਂ ਲਈ ਨਿਰਮਾਣ ਲਾਇਸੈਂਸ ਨੂੰ ਨਿਯਮਤ ਅਤੇ ਜਾਰੀ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੈਥੀ ਨੂੰ ਕਾਨੂੰਨੀ ਮਾਨਤਾ ਦੇਣ ਨਾਲ ਸੂਬੇ ਦੇ ਸਿਹਤ ਖੇਤਰ ਵਿੱਚ ਵੱਡਾ ਸੁਧਾਰ ਹੋਵੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਮੰਗਾਂ 'ਤੇ ਸਕਾਰਾਤਮਕ ਵਿਚਾਰ ਕਰੇਗੀ। ਉਨ੍ਹਾਂ ਐਸੋਸੀਏਸ਼ਨ ਨੂੰ ਰਾਜਸਥਾਨ ਅਤੇ ਹੋ...
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

News of Punjab
ਚੰਡੀਗੜ੍ਹ, 10 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਨੂੰ ਅਣਉਚਿਤ ਵਿਸ਼ਵਵਿਆਪੀ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਉਨ੍ਹਾਂ ਨੇ ਇਸ ਸਮਝੌਤੇ ਨਾਲ ਦੇਸ਼ ਭਰ ਦੇ ਕਿਸਾਨਾਂ ਅਤੇ ਸਹਾਇਕ ਖੇਤਰਾਂ 'ਤੇ ਪੈਣ ਵਾਲੇ ਲੰਮੇ ਸਮੇਂ ਦੇ ਪ੍ਰਭਾਵਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਾਸ ਤੌਰ 'ਤੇ ਅਮਰੀਕੀ ਅਧਿਕਾਰੀਆਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੇ ਭਾਰਤ ਦੀ ਵੱਡੀ ਆਬਾਦੀ ਤੱਕ ਆਪਣੇ ਖੇਤੀਬਾੜੀ ਨਿਰਯਾਤ ਦੀ ਨਵੀਂ ਪਹੁੰਚ ਦਾ ਜਸ਼ਨ ਮਨਾਇਆ। ਵਿੱਤ ਮੰਤਰੀ ਨੇ ਅਮਰੀਕਾ ਦੇ ਖੇਤੀਬਾੜੀ ਸਕੱਤਰ ਬਰੁਕ ਰੋਲਿੰਸ ਦੀ ਇੱਕ ਸੋਸ਼ਲ ਮੀਡੀਆ ਪੋਸਟ ਦਾ ਹਵਾਲਾ ਦਿੰਦਿਆਂ ਇਹ ਨੂੰ ਸਦਨ ਵਿੱਚ ਸਾਂਝਾ ਕੀਤ...
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

News of Punjab
ਚੰਡੀਗੜ੍ਹ, 10 ਮਾਰਚ:ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ ਵਿੱਚ ਕਿਹਾ ਗਿਆ ਕਿ ਇਹ ਪੋਸਟ ਸਿੱਧੇ ਤੌਰ ‘ਤੇ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਦਾ ਅਪਮਾਨ ਹੈ। ਇਸ ਤੋਂ ਇਲਾਵਾ ਇਹ ਪਵਿੱਤਰ ਸਦਨ ਦਾ ਵੀ ਅਪਮਾਨ ਹੈ। ਇਸ ਕਰਕੇ ਇਹ ਸਦਨ ਸ. ਸੁਖਪਾਲ ਸਿੰਘ ਖਹਿਰਾ ਵੱਲੋਂ ਔਰਤਾਂ ਅਤੇ ਖਾਸ ਕਰਕੇ ਦਲਿਤ ਔਰਤਾਂ ਅਤੇ ਇਸ ਪਵਿੱਤਰ ਸਦਨ ਦੇ ਕੀਤੇ ਗਏ ਅਪਮਾਨ ਦੀ ਘੋਰ ਨਿੰਦਾ ਕਰਦਾ ਹੈ। ਸਭ ਤੋਂ ਪਹਿਲਾਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਮਰਿਆਦਾ ਕਾਇਮ ਰੱਖਣ ਦੀ ਨਸੀਹਤ ਦਿੱਤੀ ਗਈ। ਸਭਾ ਵੱਲੋਂ ਪਾਸ ਕੀਤੇ ਗਏ ਇਸ ਪ੍ਰਸਤਾਵ ਨੂੰ ਕੈਬਨਿਟ ਮ...