Sunday, June 21
Shadow

Tag: breaking news

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

Punjab Politics
ਚੰਡੀਗੜ੍ਹ, ਮਾਰਚ 7: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱ...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

News of Punjab, Punjab Politics
*ਚੰਡੀਗੜ੍ਹ, 7 ਮਾਰਚ 2026 ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ। ਨਵੀਂ ਉਦਯੋਗਿਕ ਤੇ ਵਪਾ...
ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

Development News, News of Punjab
ਚੰਡੀਗੜ੍ਹ, 7 ਮਾਰਚ:– ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ। ਆਰੀਅਨ ਦੱਤ, ਜੋ ਹੁਣ ਰਸਮੀ ਤੌਰ 'ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ। ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

Breaking News
*ਲੁਧਿਆਣਾ, 7 ਮਾਰਚ*  :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ।ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ 'ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ।ਮੁ...
ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ...
ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

Crime news, News of Punjab
ਚੰਡੀਗੜ੍ਹ, 7 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ 

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ 

Breaking News
ਚੰਡੀਗੜ੍ਹ, 7 ਮਾਰਚ : ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ। ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ। ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

Breaking News, Crime news
ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ...
ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

Punjab Politics
ਚੰਡੀਗੜ੍ਹ, 6 ਮਾਰਚ 2026- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ। ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋਰਟ...