Sunday, June 21
Shadow

Tag: breaking news

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

News of Punjab
*ਚੰਡੀਗੜ੍ਹ, 6 ਮਾਰਚ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।...
ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

News of Punjab
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਸ. ...
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

Breaking News
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ। ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗ...
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

Breaking News
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ 'ਆਪ' ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗ...
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

News of Punjab
ਮਾਲੇਰਕੋਟਲਾ, 6 ਮਾਰਚ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਨਚਾਰਜ ਸੀ ਆਾਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀ...
ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

ਪੰਜਾਬ ਸਰਕਾਰ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਰਪਿਤ ਭਾਵਨਾ ਨਾਲ ਸੇਵਾ ਤੇ ਵਿਕਾਸ ਪ੍ਰਤੀ ਦ੍ਰਿੜ੍ਹ ਵਚਨਬੱਧ-ਗੁਲਾਬ ਚੰਦ ਕਟਾਰੀਆ

Breaking News
ਚੰਡੀਗੜ੍ਹ, 6 ਮਾਰਚ*ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸੂਬਾ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਲਗਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਗਤੀਸ਼ੀਲ ਤੇ ਪ੍ਰਗਤੀਸ਼ੀਲ 'ਰੰਗਲਾ ਪੰਜਾਬ' ਬਣਾਉਣ ਲਈ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵੇਂ ਬਜਟ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ  ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਿਹਤ ਸੰਭਾਲ, ਸਿੱਖਿਆ, ਖੇਤੀਬਾੜੀ, ਬੁਨਿਆਦੀ ਢਾਂਚਾ, ਸ਼ਾਸਨ, ਭਲਾਈ, ਉਦਯੋਗ ਅਤੇ ਜਨਤਕ ਸੇਵਾਵਾਂ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲਿਆਂ ਦਾ ਵਿਸਥਾਰਤ ਵੇਰਵਾ ਪੇਸ਼ ਕੀਤਾ।ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ, "ਪੰਜਾਬ ਸਰਕਾਰ ਮਜ਼ਬੂਤ, ਸਮੂਹਿਕ ਅਤੇ ਲੋਕ-ਕੇਂਦ੍ਰਿਤ ਸਿਹਤ ਸੰਭਾਲ ਵਿਵਸਥਾ ਕਾਇਮ ਲਈ ਵਚਨਬੱਧ ਹੈ ਜੋ ਸਾਰੇ 23 ਜ਼ਿਲ੍ਹਾ ਹਸਪਤਾਲਾਂ, 42 ਸਬ-ਡਿਵੀਜ਼ਨਲ ਹਸਪਤਾਲਾਂ, 162 ਕਮਿਊਨਿਟੀ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

local news
ਮਾਲੇਰਕੋਟਲਾ, 6 ਮਾਰਚ -                        ਸਿਹਤ ਵਿਭਾਗ ਵੱਲੋਂ ਔਰਤਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਤੋਂ ਬਚਾਅ ਲਈ ‘ਹਿਊਮਨ ਪੈਪੀਲੋਮਾ ਵਾਇਰਸ’ (ਐੱਚ.ਪੀ.ਵੀ.) ਵੈਕਸੀਨ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿਵਲ ਹਸਪਤਾਲ ਤੋਂ ਆਰੰਭ ਕੀਤੀ ਗਈ ਹੈ।                         ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਐੱਚ.ਪੀ.ਵੀ. ਵੈਕਸੀਨ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਬਹੁਤ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ‘ਤੇ ਸਰਵਾਈਕਲ ਕੈਂਸਰ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਬਿਮਾਰੀ ਦ...
ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿ...
ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 5 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

News of Punjab
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ। ਇਸ ਤੋਂ ਇਲਾਵਾ 100 ਵਿਅਕ...