Saturday, June 20
Shadow

Tag: breaking news

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 11 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਸਾਰਥਕ ਨਤੀਜੇ ਦੇ ਰਹੇ ਹਨ। ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ 'ਤੇ ਗੰਭੀਰ ਪ੍ਰਹਾਰ ਹੈ। ਉਨ੍ਹਾਂ ਕਿਹਾ ਕਿ ਰੋਕਿਆ ਗਿਆ ਹਰ ਬਾਲ ਵਿਆਹ ਇੱਕ ਬੱਚੇ ਦੇ ਬਚਪਨ ਦੀ ਰੱਖਿਆ, ਉਸਦੀ ਸਿੱਖਿਆ ਦੀ ਸੁਰੱਖਿਆ ਅਤੇ ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦੇ ਬਰਾਬਰ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਵਿਆਹ ਦੇ ਮੰਡਪ ਵਿੱਚ ਨਹੀਂ, ਸਗੋਂ ਸਕੂਲ ਵਿੱਚ ਹੈ। ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗੁਣਵੱਤਾ ਭਰਪ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

Punjab Politics
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ...
ਚੋਣ  ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ  ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

News of Punjab
ਚੰਡੀਗੜ੍ਹ,10 ਜੂਨ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ  ਨੂੰ ਸੰਬੋਧਨ ਕਰ ਰਹੇ ਸਨ। 8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂਲਗਭਗ 650   ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ),  ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀ...
ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

News of Punjab
ਚੰਡੀਗੜ੍ਹ/ਜਲੰਧਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ। ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤੋਂ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 10 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ 'ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ...
ਸੂਬੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ – ਖੇਤੀਬਾੜੀ ਮੰਤਰੀ

ਸੂਬੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ – ਖੇਤੀਬਾੜੀ ਮੰਤਰੀ

Haryana News
ਚੰਡੀਗੜ੍ਹ, 10 ਜੂਨ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੀਆਂ ਖ਼ਰੀਫ਼ ਦੀਆਂ ਫ਼ਸਲਾਂ ਲਈ ਸੂਬੇ ਵਿੱਚ ਖਾਦ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਾਦ ਦੇ ਲੋੜੀਂਦੇ ਸਟਾਕ ਅਤੇ ਵੰਡ ਦੇ ਸਾਰੇ ਪ੍ਰਬੰਧ ਸਮਾਂ ਰਹਿੰਦੇ ਪੂਰੇ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਲਾਈਨਾਂ ਵਿੱਚ ਨਾ ਲੱਗਣਾ ਪਵੇ ਅਤੇ ਨਾ ਹੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹੈਫੇਡ ਅਤੇ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਖਾਦ ਵਿਕਰੇਤਾ ਤੇ ਉਤਪਾਦਕ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਤੋਂ ਮੌਜੂਦਾ ਸਮੇਂ ਵਿੱਚ ਖਾਦ ਦੇ ਸਟਾਕ ਦੀ ਅਸਲ ਸਥਿਤੀ ਬਾਰੇ ਵਿਸਤ੍ਰਿਤ ਜਾਣ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਚਾਇਤਾਂ ਨੂੰ ਮਿਲਿਆ ਬੇਮਿਸਾਲ ਸਸ਼ਕਤੀਕਰਨ, ਵਿਕਸਿਤ ਭਾਰਤ ਦੀ ਨੀਂਹ ਬਣ ਰਹੇ ਪਿੰਡ – ਕ੍ਰਿਸ਼ਨ ਲਾਲ ਪੰਵਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਪੰਚਾਇਤਾਂ ਨੂੰ ਮਿਲਿਆ ਬੇਮਿਸਾਲ ਸਸ਼ਕਤੀਕਰਨ, ਵਿਕਸਿਤ ਭਾਰਤ ਦੀ ਨੀਂਹ ਬਣ ਰਹੇ ਪਿੰਡ – ਕ੍ਰਿਸ਼ਨ ਲਾਲ ਪੰਵਾਰ

Haryana News
ਚੰਡੀਗੜ੍ਹ, 10 ਜੂਨ - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਰਾਜ ਪੱਧਰੀ ਸਸ਼ਕਤ ਪੰਚਾਇਤ ਸਮਾਰੋਹ ਦੇ ਸਫ਼ਲ ਆਯੋਜਨ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੂਬੇ ਦੀਆਂ ਪੰਚਾਇਤਾਂ ਨੂੰ ਬੇਮਿਸਾਲ ਅਧਿਕਾਰ, ਸਾਧਨ ਅਤੇ ਸਨਮਾਨ ਮਿਲਿਆ ਹੈ। ਪੰਚਾਇਤਾਂ ਨੂੰ ਵਿਕਾਸ ਪ੍ਰਕਿਰਿਆ ਦਾ ਅਸਲ ਭਾਈਵਾਲ ਬਣਾ ਕੇ ਹਰਿਆਣਾ ਸਰਕਾਰ ਪਿੰਡਾਂ ਨੂੰ ਆਤਮ-ਨਿਰਭਰ, ਸਾਫ਼-ਸੁਥਰੇ, ਆਧੁਨਿਕ ਅਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ। ਪੰਚਾਇਤ ਮੰਤਰੀ ਸ੍ਰੀ ਪੰਵਾਰ ਨੇ ਕਿਹਾ ਕਿ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ 2,697 ਕਰੋੜ ਰੁਪਏ ਦੀ ਰਕਮ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਜਾਰੀ ਕਰਨਾ ਸਰਕਾਰ ਦੀ ਗਰੀਬਾਂ ਦੀ ਭਲਾਈ ਦੀ ਸੋਚ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਸਵੱਛਤਾ ਅਤੇ ਵਿਕਾਸ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸੂਬੇ ਦੀਆਂ ਛੇ ਗ੍ਰਾਮ ਪੰਚਾਇਤਾਂ ਨੂੰ ‘ਜਾਗ੍ਰਿਤ ਗ੍ਰਾਮ ਪ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲ “ਚਮਕਦਾ ਹੋਇਆ ਸੂਰਜ” – ਊਰਜਾ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲ “ਚਮਕਦਾ ਹੋਇਆ ਸੂਰਜ” – ਊਰਜਾ ਮੰਤਰੀ

Haryana News
ਚੰਡੀਗੜ੍ਹ, 10 ਜੂਨ - ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਕੰਮ ਕਰਦਿਆਂ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਵੀ ਵੱਧ ਸਮਾਂ ਹੋ ਗਿਆ ਹੈ। ਜੇਕਰ ਦੋਵਾਂ ਦੇ ਸਮੇਂ ਦਾ ਤੁਲਨਾਤਮਕ ਅਧਿਐਨ ਕੀਤਾ ਜਾਵੇ ਤਾਂ “ਜਵਾਹਰ ਲਾਲ ਨਹਿਰੂ ਦੇ 12 ਸਾਲ ਹਨੇਰੀ ਰਾਤ ਸਨ” ਅਤੇ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 12 ਸਾਲ ਚਮਕਦਾ ਹੋਇਆ ਸੂਰਜ ਹਨ”, ਜਿਸ ਦੇ ਤਹਿਤ ਅੱਜ ਦੇਸ਼ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਸ੍ਰੀ ਵਿੱਜ ਬੁੱਧਵਾਰ ਨੂੰ ਅੰਬਾਲਾ ਛਾਉਣੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਦੇ ਉਪਲੱਖ ਵਿੱਚ ਕਰਵਾਏ ਗਏ ਹਵਨ ਯੱਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਊਰਜਾ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਕੰਮ ਕਰਦਿਆਂ ਸਭ ਤੋਂ ਲੰਬਾ ਸ...
ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ; 10 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ। ਕਰਮਚਾਰੀਆਂ ਅਤੇ ਮਜ਼ਦੂਰਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਜਾਇਜ਼ ਚਿੰਤਾ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ।"ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਅਤੇ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਮ ਵਾਲੀ ਥਾਂ ਦੀਆਂ ਚੁਣੌਤੀਆਂ, ਪ੍ਰਣਾਲੀਗਤ ਸਮੱਸਿਆਵਾਂ ਅਤੇ ਵਿੱਤੀ ਤੰਗੀ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ...
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

News of Punjab
ਚੰਡੀਗੜ੍ਹ, 10 ਜੂਨ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ। ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਇਸ ਚੋਣ ਮਾਣ ਅਤੇ ਖੁਸ਼ੀ ਪ...