ਫੂਡ ਕਮਿਸ਼ਨ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਦੇ ਰਾਸ਼ਨ ਡਿਪੂਆਂ ਦੀ ਅਚਨਚੇਤ ਜਾਂਚ
ਮਾਲੇਰਕੋਟਲਾ, 10 ਜੂਨ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਾਸ਼ਨ ਦੀ ਵੰਡ ਪ੍ਰਣਾਲੀ, ਸਟਾਕ ਦੀ ਉਪਲਬਧਤਾ, ਰਿਕਾਰਡ ਦੀ ਸਾਂਭ-ਸੰਭਾਲ, ਲਾਭਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਡਿਪੂਆਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜਾਂਚ ਦੌਰਾਨ ਸੇਖੋਂ ਨੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਪੰਜਾਬ ਫੂਡ ਸਕਿਉਰਿਟੀ ਰੂਲਜ਼-2016 ਨੂੰ ਇੰਨ-ਬਿੰਨ ਲਾਗੂ ਕਰਦਿਆਂ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਖੁਰਾਕ ਸੁਰੱਖਿਆ ਲਾਭ ਆਮ ਲੋਕਾਂ ਤੱਕ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਪਹੁੰਚਣ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਸਮੇਂ ਸਿਰ ਵੰਡ ਅਤੇ ਉਸ ਦੀ ਗੁਣਵੱਤਾ ਨੂੰ ਯਕੀਨੀ ਬਣਾ...








