ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ
*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪ...








