Saturday, June 20
Shadow

Tag: breaking news

ਮੁੱਖ ਮੰਤਰੀ ਮਾਨ ਕੇਂਦਰ ਦੀ VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

ਮੁੱਖ ਮੰਤਰੀ ਮਾਨ ਕੇਂਦਰ ਦੀ VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

News of Punjab
ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਵੀਬੀ-ਜੀ ਰੈਮ ਜੀ (ਵਿਕਾਸ ਭਾਰਤ ਗਾਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ ਰੂਰਲ) ਸਕੀਮ ਲਿਆਉਣ ਦੇ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਇਸਨੂੰ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਇਸ ਯੋਜਨਾ ਦੀ ਭਾਵਨਾ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮੁੱਦੇ 'ਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਚੋਟੀ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, "ਕੇਂਦਰ ਦੀ ਭਾਜਪਾ ਸਰਕਾਰ ਰੇਲਵੇ ਸਟੇਸ਼ਨਾਂ ਅਤੇ ਸ਼ਹਿਰ...
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ: ਭਗਵੰਤ ਸਿੰਘ ਮਾਨ

Breaking News
ਸੰਗਰੂਰ, 22 ਦਸੰਬਰ : ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ। ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।  ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰ...
ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ

ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ

Health
ਫਰੀਦਕੋਟ 22 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਮੇਂ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੁੱਖ ਮੰਤਰੀ ਸਿਹਤ ਬੀਮੇ ਸਬੰਧੀ ਸਰਵੇ ਸਮੇਤ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਵਾਉਣ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਸਰਕਾਰੀ ਕਰਮਚਾਰੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ, ਜਿਸ ਨਾਲ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫਤ ਮੁਹੱਈਆ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹ...
ਸਿੱਖਾਂਵਾਲਾ ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ, ਕਲੱਬ ਨੂੰ 2 ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ

ਸਿੱਖਾਂਵਾਲਾ ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ, ਕਲੱਬ ਨੂੰ 2 ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ

Sports
ਕੋਟਕਪੂਰਾ, 22 ਦਸੰਬਰ : ਕੋਟਕਪੂਰਾ ਦੇ ਨੇੜਲੇ ਪਿੰਡ ਸਿੱਖਾਂਵਾਲਾ ਵਿਖੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਮਿਤੀ 18 ਦਸੰਬਰ ਤੋਂ 21 ਦਸੰਬਰ 2025 ਤੱਕ ਖੇਡ ਗਰਾਊਂਡ ਪਿੰਡ ਸਿੱਖਾਂਵਾਲਾ ਵਿੱਚ ਆਯੋਜਿਤ ਕੀਤਾ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਦੇਸ਼ ਦੀ ਅਸਲੀ ਤਾਕਤ ਹੁੰਦੇ ਹਨ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ, ਸਿੱਖਾਂਵਾਲਾ ਨੂੰ ਖੇਡ ਗਰਾਊਂਡ ਨਾਲ ਸੰਬੰਧਿਤ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿ...
ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

News of Punjab
ਚੰਡੀਗੜ੍ਹ, 22 ਦਸੰਬਰ :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ। ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ। ਇਸ ਮੌਕੇ ਸ...
ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

News of Punjab
ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋਈ,...
ਰਾਜਾ ਵੜਿੰਗ ਅਤੇ ਸੁਖਬੀਰ ਬਾਦਲ ਦੇ ਬੇਬੁਨਿਆਦ ਇਲਜ਼ਾਮਾਂ ਦਾ ਪੰਨੂ ਦਾ ਕਰਾਰਾ ਜਵਾਬ

ਰਾਜਾ ਵੜਿੰਗ ਅਤੇ ਸੁਖਬੀਰ ਬਾਦਲ ਦੇ ਬੇਬੁਨਿਆਦ ਇਲਜ਼ਾਮਾਂ ਦਾ ਪੰਨੂ ਦਾ ਕਰਾਰਾ ਜਵਾਬ

Punjab Politics
ਚੰਡੀਗੜ੍ਹ, 22 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਖੰਡਨ ਕੀਤਾ ਹੈ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਹੀ ਕਈ ਹਲਕਿਆਂ ਵਿੱਚ ਉਮੀਦਵਾਰ ਖੜ੍ਹੇ ਕਰਨ ਵਿੱਚ ਨਾਕਾਮ ਰਹੇ ਹਨ ਅਤੇ ਹੁਣ 'ਆਪ' 'ਤੇ ਸੀਟਾਂ 'ਤੇ ਕਬਜ਼ਾ ਕਰਨ ਦੇ ਝੂਠੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਚੋਣਾਂ ਦਾ ਬਾਈਕਾਟ ਇਸ ਲਈ ਕੀਤਾ ਕਿਉਂਕਿ ਉਸ ਨੂੰ ਉਮੀਦਵਾਰ ਨਹੀਂ ਮਿਲੇ, ਤਾਂ ਇਸ ਦੀ ਜ਼ਿੰਮੇਵਾਰੀ ਸਿਰਫ਼ ਕਾਂਗਰਸ ਦੀ ਹੈ। ਕਿਸੇ ਨੇ ਤਾਂ ਉਹ ਸੀਟਾਂ ਜਿੱਤਣੀਆਂ ਹੀ ਸਨ ਅਤੇ 'ਆਪ' ਕੋਲ ਹਰ ਜਗ੍ਹਾ ਉਮੀਦਵਾਰ ਮੌਜੂਦ ਸਨ। ਪੰਨੂ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਦਬਾਅ ਹੇਠ ਨਾਮ...
ਪੰਥ ਦੇ ਨਾਂ ‘ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ ਮਾਨ ਸਰਕਾਰ ਨੇ ਕਰ ਦਿਖਾਇਆ-‘ਆਪ’ ਵਿਧਾਇਕ ਧਾਲੀਵਾਲ

ਪੰਥ ਦੇ ਨਾਂ ‘ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ ਮਾਨ ਸਰਕਾਰ ਨੇ ਕਰ ਦਿਖਾਇਆ-‘ਆਪ’ ਵਿਧਾਇਕ ਧਾਲੀਵਾਲ

Punjab Politics
ਅੰਮ੍ਰਿਤਸਰ, 21 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿੰਨ ਇਤਿਹਾਸਕ ਅਤੇ ਧਾਰਮਿਕ ਸ਼ਹਿਰਾਂ ਅੰਮ੍ਰਿਤਸਰ (ਵਾਲਡ ਸਿਟੀ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ 'ਪਵਿੱਤਰ ਸ਼ਹਿਰ' ਦਾ ਦਰਜਾ ਦੇਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੇ ਸਿੱਖ ਕੌਮ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰਕੇ ਦਿਖਾਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸ ਕਰਕੇ ਅਕਾਲੀ ਦਲ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਈ ਮੁੱਖ ਮੰਤਰੀ ਆਏ ਜੋ ਖੁਦ ਨੂੰ ਪੰਥਕ ਕਹਾਉਂਦੇ ਸਨ ਅਤੇ ਪੰਥ ਦੀ ਸਿਆਸਤ ਕਰਦੇ ਸਨ। ਉਨ੍ਹਾਂ ਕਿਹਾ ਕਿ ਉਹ ਆਗੂ ਆਪਣੇ ਲਈ ਤਾਂ 'ਫਖਰ-ਏ-ਕੌਮ' ਵਰਗੇ ਅਵਾਰਡ ਲੱਭਦੇ ਰਹੇ, ਪਰ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਹਨਾਂ ਧਰਤੀਆਂ ਨੂੰ ਕਦੇ ਵੀ ਅਧਿਕਾਰਤ ਤੌਰ 'ਤੇ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਦੇ ਸਕੇ। ਧਾਲੀਵਾਲ ਨੇ ਯਾਦ ਦ...
ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ

ਪੰਜਾਬ ਦੇ ਸਭ ਤੋਂ ਵੱਡੀ ਮੈਗਾ PTM  ਵਿੱਚ 23 ਲੱਖ ਤੋਂ ਵੱਧ ਮਾਪਿਆਂ ਦੀ ਭਾਗੀਦਾਰੀ ਵੇਖੀ ਗਈ, ਜਿਸ ਨੇ ਇੱਕ ਨਵਾਂ ਮਾਪਦੰਡ ਕੀਤਾ ਸਥਾਪਤ । ਮਾਨ ਸਰਕਾਰ ਦੇ ਵਿਧਾਇਕਾਂ ਨੇ 7,500 ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਕੀਤਾ ਨਿਰੀਖਣ

Breaking News
ਚੰਡੀਗੜ੍ਹ, 21 ਦਸੰਬਰ : ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ...
ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 20 ਦਸੰਬਰ : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਪਹਿਲਕਦਮੀ ...