Saturday, June 20
Shadow

Tag: breaking news

ਓ ਟੀ ਟੀ ਫਿਲਮ ਫੇਅਰ ਐਵਾਰਡ ‘ਚ ਛਾਈਆਂ ਹਿੰਦੀ ਫਿਲਮਾਂ

ਓ ਟੀ ਟੀ ਫਿਲਮ ਫੇਅਰ ਐਵਾਰਡ ‘ਚ ਛਾਈਆਂ ਹਿੰਦੀ ਫਿਲਮਾਂ

Entertainment
ਫਿਲਮਫੇਅਰ ਓਟੀਟੀ ਅਵਾਰਡਸ ਦਾ ਛੇਵਾਂ ਐਡੀਸ਼ਨ 15 ਦਸੰਬਰ ਨੂੰ ਮੁੰਬਈ ਵਿੱਚ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਆਲੀਆ ਭੱਟ, ਵਿੱਕੀ ਕੌਸ਼ਲ ਸਮੇਤ ਕਈ ਵੱਡੇ ਸਿਤਾਰੇ ਮੌਜੂਦ ਰਹੇ।ਪਾਤਾਲ ਲੋਕ ਸੀਜ਼ਨ 2, ਬਲੈਕ ਵਾਰੰਟ ਅਤੇ ਖੌਫ਼ ਵਰਗੇ ਸ਼ੋਅ ਨੇ ਕਈ ਅਵਾਰਡ ਜਿੱਤੇ। ਉੱਥੇ ਹੀ ਵੈੱਬ ਔਰੀਜਨਲ ਫਿਲਮਾਂ ਵਿੱਚ ਗਰਲਜ਼ ਵਿਲ ਬੀ ਗਰਲਜ਼, ਸਟੋਲਨ ਅਤੇ ਸੈਕਟਰ 36 ਨੂੰ ਵੀ ਅਵਾਰਡ ਮਿਲੇ।ਸੀਰੀਜ਼ ਕੈਟਗਰੀ ਵਿੱਚ ਪਾਤਾਲ ਲੋਕ ਸੀਜ਼ਨ 2 ਨੂੰ ਕ੍ਰਿਟਿਕਸ ਦੀ ਬੈਸਟ ਸੀਰੀਜ਼ ਚੁਣਿਆ ਗਿਆ। ਡਰਾਮਾ ਸੀਰੀਜ਼ ਵਿੱਚ ਬੈਸਟ ਐਕਟਰ ਦਾ ਅਵਾਰਡ ਜੈਦੀਪ ਅਹਲਾਵਤ ਨੂੰ ਮਿਲਿਆ, ਜਦੋਂ ਕਿ ਫੀਮੇਲ ਕੈਟਗਰੀ ਵਿੱਚ ਮੋਨਿਕਾ ਪੰਵਾਰ ਨੂੰ ਖੌਫ਼ ਲਈ ਸਨਮਾਨਿਤ ਕੀਤਾ ਗਿਆ।ਕ੍ਰਿਟਿਕਸ ਕੈਟਗਰੀ ਵਿੱਚ ਜਹਾਨ ਕਪੂਰ ਅਤੇ ਰਸਿਕਾ ਦੁਗਲ ਨੂੰ ਉਨ੍ਹਾਂ ਦੀ ਸ਼ਾਨਦਾਰ ਐਕਟਿੰਗ ਲਈ ਅਵਾਰਡ ਮਿਲਿਆ। ਕਾਮੇਡੀ ਸੀਰੀਜ਼ ਵਿੱਚ ਰਾਤ ਜਵਾਨ ਹੈ ਨੂੰ ਬੈਸਟ ਕਾਮੇਡੀ ਸੀਰੀਜ਼ ਚੁਣਿਆ ਗਿਆ।ਉੱਥੇ ਹੀ, 'ਕਾਲ ਮੀ ਬੇ' ਵਿੱਚ ਆਪਣੀ ਸ਼ਾਨਦਾਰ ਐਕਟਿੰਗ ਲਈ ਅਨੰਨਿਆ ਪਾਂਡੇ ਨੂੰ ਕਾਮੇਡੀ ਸੀਰੀਜ਼ ਵਿੱਚ ਬੈਸਟ ਐਕਟਰੈਸ (ਫੀਮੇਲ) ਦਾ ਅਵਾਰਡ ਮਿਲਿਆ।...
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ

Punjab Politics
ਨਵੀਂ ਦਿੱਲੀ 15 ਦਸੰਬਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਦੇ ਨਾਲ ਪੰਜਾਬ ਦੇ ਹੋਏ ਅਸਲ ਨੁਕਸਾਨ ਦੀ ਭਰਪਾਈ ਲਈ 20 ਹਜ਼ਾਰ ਕਰੋੜ ਦੇਣ ਦੀ ਮੰਗ ਉਠਾਈ। ਜਨਗਣਨਾ ਨਾ ਹੋਣ ਕਾਰਨ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਵੀ ਮੰਗ ਕੀਤੀ। ਖੇਡਾਂ ਵਿੱਚ ਜਾਰੀ ਹੁੰਦੀਆਂ ਗ੍ਰਾਂਟਾਂ ਵਿੱਚ ਸੂਬਿਆਂ ਦੇ ਖੇਡ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੀ ਗੱਲ ਆਖੀ। ਮੀਤ ਹੇਅਰ ਨੇ ਵਿਕਸਤ ਭਾਰਤ ਦੇ ਮਾਡਲ ਉੱਤੇ ਚੋਟ ਕਰਦਿਆਂ ਕਿਹਾ ਕਿ ਭੁੱਖਮਰੀ ਇੰਡੈਕਸ ਵਿੱਚ ਭਾਰਤ 123 ਮੁਲਕਾਂ ਵਿੱਚੋਂ 102 ਨੰਬਰ ਉੱਤੇ ਹੈ। ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਆਂਗਣਵਾੜੀ ਵਰਕਰ ਸਭ ਤੋਂ ਅਹਿਮ ਹਨ ਪ੍ਰੰਤੂ ਉਨਾਂ ਦਾ ਸੋਸ਼ਣ ਕੀਤਾ ਜਾਂਦਾ ਹੈ...
ਮਾਂ ਦੇ ਦੁੱਧ ‘ਚ ਵੀ ਯੂਰੇਨੀਅਮ

ਮਾਂ ਦੇ ਦੁੱਧ ‘ਚ ਵੀ ਯੂਰੇਨੀਅਮ

Health
ਬਿਹਾਰ ਦੇ ਕੁਝ ਜ਼ਿਲ੍ਹਿਆਂ ਵਿੱਚ ਹੋਈ ਹਾਲੀਆ ਸਟੱਡੀ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਟੱਡੀ ਵਿੱਚ 17 ਤੋਂ 35 ਸਾਲ ਦੀ ਉਮਰ ਦੀਆਂ 40 ਅਜਿਹੀਆਂ ਔਰਤਾਂ ਨੂੰ ਸ਼ਾਮਲ ਕੀਤਾ ਗਿਆ, ਜੋ ਆਪਣੇ ਬੱਚਿਆਂ ਨੂੰ ਦੁੱਧ ਪਿਆਉਂਦੀਆਂ ਹਨ। ਇਹਨਾਂ ਸਾਰੀਆਂ ਔਰਤਾਂ ਦੇ ਦੁੱਧ ਦੇ ਸੈਂਪਲ ਲਏ ਗਏ। ਜਾਂਚ ਵਿੱਚ ਸਾਰੇ ਸੈਂਪਲਾਂ ਵਿੱਚ ਯੂਰੇਨੀਅਮ ਪਾਇਆ ਗਿਆ, ਜਿਸਦੀ ਵੱਧ ਤੋਂ ਵੱਧ ਮਾਤਰਾ 5.25 ਮਾਈਕ੍ਰੋਗ੍ਰਾਮ ਪ੍ਰਤੀ ਲੀਟਰ ਤੱਕ ਦਰਜ ਕੀਤੀ ਗਈ। ਯੂਰੇਨੀਅਮ ਸਿਰਫ਼ ਰੇਡੀਓਐਕਟਿਵ ਨਹੀਂ ਹੁੰਦਾ, ਬਲਕਿ ਇਹ ਇੱਕ ਖ਼ਤਰਨਾਕ ਕੈਮੀਕਲ ਵੀ ਹੈ। ਇਹ ਸਰੀਰ ਵਿੱਚ ਪਹੁੰਚ ਕੇ ਗੁਰਦਿਆਂ ਅਤੇ ਹੱਡੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਨਿੱਕੇ ਬੱਚਿਆਂ ਲਈ ਇਹ ਖ਼ਤਰਾ ਹੋਰ ਵੀ ਜ਼ਿਆਦਾ ਹੈ, ਕਿਉਂਕਿ ਉਹਨਾਂ ਦੇ ਸਰੀਰ ਦਾ ਇਮਿਊਨ ਸਿਸਟਮ ਪੂਰੀ ਤਰ੍ਹਾਂ ਵਿਕਸਿਤ ਨਹੀਂ ਹੁੰਦਾ। ਅਜਿਹੇ ਵਿੱਚ ਦੁੱਧ ਰਾਹੀਂ ਯੂਰੇਨੀਅਮ ਉਹਨਾਂ ਦੇ ਵਿਕਾਸ ਅਤੇ ਦਿਮਾਗੀ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ।ਭਾਰਤ ਵਿੱਚ ਇਹ ਸਮੱਸਿਆ ਇਸ ਲਈ ਗੰਭੀਰ ਮੰਨੀ ਜਾ ਰਹੀ ਹੈ, ਕਿਉਂਕਿ ਬਿਹਾਰ ਸਮੇਤ ਕਈ ਰਾਜਾਂ ਵਿੱਚ ਲੋਕ ਪੀਣ ਲਈ ਸਿੱਧੇ ਜ਼ਮੀਨੀ ਪਾਣੀ 'ਤੇ ਨ...
ਗੱਤਕੇ ‘ਚ ਨਵੇਂ ਮਾਪਦੰਡ ਨਿਰਧਾਰਤ ; ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ

ਗੱਤਕੇ ‘ਚ ਨਵੇਂ ਮਾਪਦੰਡ ਨਿਰਧਾਰਤ ; ਨੈਸ਼ਨਲ ਗੱਤਕਾ ਐਸੋਸੀਏਸ਼ਨ ਨੇ ਸਰਟੀਫਿਕੇਸ਼ਨ ਰਾਹੀਂ ਰੈਫ਼ਰੀਸ਼ਿੱਪ ਦਾ ਮਿਆਰ ਵਧਾਇਆ

Sports
ਚੰਡੀਗੜ੍ਹ, 15 ਦਸੰਬਰ : ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਤਕਨੀਕੀ ਆਫੀਸ਼ੀਅਲਾਂ ਦੀ ਗਈ ਲਿਖਤੀ ਪ੍ਰੀਖਿਆ ਦੇ ਨਾਲ ਤਿੰਨ ਦਿਨਾਂ ਰਾਸ਼ਟਰੀ ਗੱਤਕਾ ਰਿਫਰੈਸ਼ਰ ਕੋਰਸ ਸ਼ਾਨਦਾਰ ਢੰਗ ਨਾਲ ਸਮਾਪਤ ਹੋਇਆ। ਇਸ ਪ੍ਰੀਖਿਆ ਨੂੰ ਰਵਾਇਤੀ ਮਾਰਸ਼ਲ ਖੇਡ ਗੱਤਕੇ ਵਿੱਚ ਕਾਰਜਕਾਰੀ ਮਿਆਰਾਂ ਨੂੰ ਪੇਸ਼ੇਵਰ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਮੰਨਿਆ ਜਾਂਦਾ ਹੈ। ਇਸ ਪ੍ਰੀਖਿਆ ਦੇ ਆਧਾਰ 'ਤੇ ਹੀ ਗੱਤਕਾ ਆਫੀਸ਼ੀਅਲਾਂ ਨੂੰ ਗ੍ਰੇਡਿੰਗ ਦੇ ਕੇ ਪ੍ਰਮਾਣਿਤ ਕੀਤਾ ਜਾਵੇਗਾ ਜਿਸ ਨਾਲ ਉਹ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਆਫੀਸ਼ੀਏਟਿੰਗ ਕਰ ਸਕਣਗੇ।ਕੋਰਸ ਦੀ ਸਮਾਪਤੀ ਮੌਕੇ ਸੰਬੋਧਨ ਕਰਦੇ ਹੋਏ ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਨਿਯਮਾਂ ਮੁਤਾਬਕ ਇਹ ਪ੍ਰਮਾਣੀਕਰਣ ਪ੍ਰਕਿਰਿਆ ਗੱਤਕਾ ਰੂਲਾਂ ਦੀ ਇਕਸਾਰਤਾ ਨੂੰ ਯਕੀਨੀ ਬਣਾਉਣ, ਤਕਨੀਕੀ ਮੁਹਾਰਤ ਨੂੰ ਮਜ਼ਬੂਤ ​​ਕਰਨ ਅਤੇ ਮੁਕਾਬਲਿਆਂ ਦੌਰਾਨ ਅਨੁਸ਼ਾਸਨ ਅਤੇ ਨਿਰਪੱਖਤਾ ਨੂੰ ਮਜ਼ਬੂਤ ​​ਕਰਨ ਲਈ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਸਿਧਾਂਤਕ ਅਤੇ ਵਿਵਹਾਰਕ ਮੁਲਾਂਕਣਾ...
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

Breaking News
ਚੰਡੀਗੜ੍ਹ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨ...
ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, ਵਿਰੋਧੀਆਂ ਦੇ ਝੂਠੇ ਪ੍ਰਚਾਰ ਦੀ ਫੂਕ ਨਿਕਲੀ: ਧਾਲੀਵਾਲ

ਚੋਣਾਂ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ, ਵਿਰੋਧੀਆਂ ਦੇ ਝੂਠੇ ਪ੍ਰਚਾਰ ਦੀ ਫੂਕ ਨਿਕਲੀ: ਧਾਲੀਵਾਲ

Punjab Politics
ਚੰਡੀਗੜ੍ਹ, 15 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹਨ 'ਤੇ ਪੰਜਾਬੀਆਂ ਦਾ ਧੰਨਵਾਦ ਕੀਤਾ। ਜ਼ਿਲਾ ਪ੍ਰਧਾਨ ਅੰਮ੍ਰਿਤਸਰ-ਸ਼ਹਿਰੀ ਪ੍ਰਭਬੀਰ ਸਿੰਘ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਬੀਤੇ ਕੱਲ੍ਹ (14 ਤਾਰੀਕ) ਪੰਜਾਬ ਦੇ ਲੋਕਾਂ ਨੇ ਬਹੁਤ ਹੀ ਅਮਨ-ਚੈਨ ਨਾਲ ਵੋਟਾਂ ਪਾ ਕੇ ਵਿਰੋਧੀਆਂ ਦੇ ਉਸ ਝੂਠੇ ਪ੍ਰਚਾਰ ਦਾ ਮੂੰਹ ਤੋੜ ਜਵਾਬ ਦਿੱਤਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਲੋਕਤੰਤਰ ਦਾ ਘਾਣ ਹੋ ਰਿਹਾ ਹੈ ਜਾਂ ਬੈਲਟ ਪੇਪਰ ਲੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਢੇ ਬਾਰਾਂ ਹਜ਼ਾਰ ਪਿੰਡਾਂ ਵਿੱਚੋਂ ਮਹਿਜ਼ ਕੁਝ ਥਾਵਾਂ ਨੂੰ ਛੱਡ ਕੇ ਬਾਕੀ ਪੂਰੇ ਪੰਜਾਬ ਵਿੱਚ ਚੋਣ ਪ੍ਰਕਿਰਿਆ ਸ਼ਾਂਤਮਈ ਰਹੀ।  ਉੱਥੇ ਹੀ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਰੀਫ਼ ਕਰਨ 'ਤੇ ਧਾਲੀਵਾਲ ਨੇ ਕਿਹਾ ਕਿ ਰੰਧਾਵਾ ਦਾ ਇਹ ਬਿਆਨ ਭਾਜ...
ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ ‘ਤੇ ਕੀਤਾ ਕਾਬੂ

Global News
ਅੰਮ੍ਰਿਤਸਰ, 15 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ। ਡੀਜ...
ਚਾਰ ਦਹਾਕੇ ਪੁਰਾਣੇ ਉਦਯੋਗਿਕ ਵਿਵਾਦਾਂ ਦਾ ਹੱਲ: ਮਾਨ ਸਰਕਾਰ ਨੇ ਉਦਯੋਗਪਤੀਆਂ ਨੂੰ ਦਿੱਤਾ ‘ਦੂਜਾ ਮੌਕਾ

ਚਾਰ ਦਹਾਕੇ ਪੁਰਾਣੇ ਉਦਯੋਗਿਕ ਵਿਵਾਦਾਂ ਦਾ ਹੱਲ: ਮਾਨ ਸਰਕਾਰ ਨੇ ਉਦਯੋਗਪਤੀਆਂ ਨੂੰ ਦਿੱਤਾ ‘ਦੂਜਾ ਮੌਕਾ

Breaking News
ਚੰਡੀਗੜ੍ਹ, 14 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਇਤਿਹਾਸਕ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ, ਜਿਸ ਨਾਲ ਉਦਯੋਗਪਤੀਆਂ ਨੂੰ ਬੇਮਿਸਾਲ ਰਾਹਤ ਮਿਲੀ ਹੈ। ਇਹ ਸਕੀਮ 1,145 ਉਦਯੋਗਿਕ ਪਲਾਟ ਧਾਰਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਜ਼ਮੀਨ ਦੀਆਂ ਵਧਦੀਆਂ ਕੀਮਤਾਂ ਅਤੇ ਮੂਲ ਭੁਗਤਾਨਾਂ 'ਤੇ ਡਿਫਾਲਟ ਕਾਰਨ ਚਾਲੀ ਸਾਲਾਂ ਤੋਂ ਵੱਧ ਸਮੇਂ ਤੋਂ ਕਾਨੂੰਨੀ ਅਤੇ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਦੁਆਰਾ ਸ਼ੁਰੂ ਕੀਤੀ ਗਈ ਇਹ ਸਕੀਮ 31 ਦਸੰਬਰ, 2025 ਤੱਕ ਖੁੱਲ੍ਹੀ ਹੈ, ਅਤੇ ਇਸ ਨਾਲ ਉਦਯੋਗਪਤੀਆਂ ਨੂੰ ਕੁੱਲ ₹410 ਕਰੋੜ ਦੀ ਰਾਹਤ ਮਿਲਣ ਦੀ ਉਮੀਦ ਹੈ। ਇਹ ਪਹਿਲ ਨਾ ਸਿਰਫ਼ ਪੁਰਾਣੇ ਵਿਵਾਦਾਂ ਨੂੰ ਹੱਲ ਕਰਨ ਵਿੱਚ ਮਦਦ ਕਰੇਗੀ ਸਗੋਂ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ ਕਰੇਗੀ ਅਤੇ ਹਜ਼ਾਰਾਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗੀ। ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ 3 ਮਾਰਚ, 2025 ਨੂੰ...
ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

News of Punjab
ਚੰਡੀਗੜ੍ਹ, 13 ਦਸੰਬਰ : ਇੱਥੇ ਗੁਰਦੁਆਰਾ ਬਾਬੇ ਕੇ ਸੈਕਟਰ 53 ਵਿੱਚ ਸ਼ੁਰੂ ਹੋਏ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਸ਼ਕਤੀਕਰਨ ਪ੍ਰੋਗਰਾਮ ਦਾ ਮਕਸਦ ਗੱਤਕਾ ਖੇਡ ਵਿੱਚ ਤਕਨੀਕੀ ਮਾਪਦੰਡਾਂ ਨੂੰ ਮਜ਼ਬੂਤ ਕਰਨਾ, ਨਿਯਮਾਂ ਦੀ ਇਕਸਾਰ ਪਾਲਣਾ ਯਕੀਨੀ ਬਣਾਉਣਾ ਅਤੇ ਮੁਕਾਬਲਿਆਂ ਦੇ ਸੁਚਾਰੂ ਤੇ ਪਾਰਦਰਸ਼ੀ ਸੰਚਾਲਨ ਨੂੰ ਹੋਰ ਮਜ਼ਬੂਤ ਕਰਨਾ ਹੈ।ਇਸ ਕੋਰਸ ਵਿੱਚ ਮਾਹਿਰਾਂ ਨੇ ਸਕੋਰਿੰਗ ਪ੍ਰਣਾਲੀ, ਫਾਊਲ ਮੁਲਾਂਕਣ, ਮੁਕਾਬਲਾ ਯੋਜਨਾ, ਟੂਰਨਾਮੈਂਟ ਪ੍ਰਬੰਧਨ ਅਤੇ ਗੱਤਕਾ ਮੈਦਾਨ ਵਿੱਚ ਆਫੀਸ਼ੀਅਲਾਂ ਦੀ ਕਾਰਗੁਜ਼ਾਰੀ ਵਰਗੇ ਮਹੱਤਵਪੂਰਣ ਵਿਸ਼ਿਆਂ ‘ਤੇ ਲੈਕਚਰ ਦਿੱਤੇ। ਗੱਤਕਾ ਅਧਿਕਾਰੀਆਂ ਨੇ ਪ੍ਰੈਕਟੀਕਲ ਸੈਸ਼ਨਾਂ ਵਿੱਚ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਕੋਰਿੰਗ ਬਾਰੇ ਫ਼ੈਸਲਾ ਲੈਣ ਦੀ ਯੋਗਤਾ ਅਤੇ ਤਕਨੀਕੀ ਕੰਟਰੋਲ ਹੋਰ ਨਿਖਾਰਨ ਦਾ ਮੌਕਾ ਮਿਲਿਆ।ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਉਦਘਾਟਨੀ ਸੈਸ਼ਨ ਦੌਰਾਨ ਗੱਤਕਾ ਖੇਡ ਵਿੱਚ ਅਨੁਸ਼ਾਸਨ ਕਾਇਮ ਰੱਖਣ ਬਾਰੇ ਇੱਕ ਮ...
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , ‘ਪੰਜਾਬ ਯੁਵਾ ਉਦਯੋਗ ਯੋਜਨਾ’ ਤਹਿਤ “ਮਿਸ਼ਨ ਰੋਜ਼ਗਾਰ” ਨੂੰ ਕੀਤਾ ਮਜ਼ਬੂਤ

ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , ‘ਪੰਜਾਬ ਯੁਵਾ ਉਦਯੋਗ ਯੋਜਨਾ’ ਤਹਿਤ “ਮਿਸ਼ਨ ਰੋਜ਼ਗਾਰ” ਨੂੰ ਕੀਤਾ ਮਜ਼ਬੂਤ

Breaking News
ਚੰਡੀਗੜ੍ਹ, 13 ਦਸੰਬਰ : ਪੰਜਾਬ ਵਿੱਚ 'ਆਪ' ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਲਈ ਪੰਜਾਬ ਯੁਵਾ ਉਦਯੋਗ ਯੋਜਨਾ ਸ਼ੁਰੂ ਕਰ ਰਹੀ ਹੈ। ਇਸ ਯੋਜਨਾ ਤਹਿਤ, ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਹੁਨਰ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਮਾਨ ਸਰਕਾਰ ਨੇ ਸਿੱਖਿਆ ਦੇ ਰਵਾਇਤੀ ਢਾਂਚੇ ਤੋਂ ਵੱਖ ਹੋ ਕੇ ਹੁਨਰ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਇਸਦਾ ਉਦੇਸ਼ ਨੌਜਵਾਨਾਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਰੁਜ਼ਗਾਰ ਲਈ ਤਿਆਰ ਕਰਨਾ ਹੈ। ਸਰਕਾਰ ਦਾ ਇਹ ਪਹੁੰਚ ਸੂਬੇ ਦੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰੇਗਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਏਗਾ। ਇਸ ਯੋਜਨਾ ਤਹਿਤ, ਵਿਦਿਆਰਥੀ ਨਾ ਸਿਰਫ਼ ਵਿੱਤੀ ਸਾਖਰਤਾ ਅਤੇ ਆਜ਼ਾਦੀ ਪ੍ਰਾਪਤ ਕਰਨਗੇ, ਸਗੋਂ ਮਾਰਕੀਟਿੰਗ ਅਤੇ ਉੱਦਮਤਾ ਦੀਆਂ ਮੂਲ ਗੱਲਾਂ ਵੀ ਸਿੱਖਣਗੇ। ਇਹ ਇੱਕ ਇਤਿਹਾਸਕ ਅਤੇ ਦੂਰਦਰਸ਼ੀ ਕਦਮ ਹੈ ਜੋ ਹਰ ਵਿਦਿਆਰਥੀ ਨੂੰ ਯੋਗਤਾ ਅਤੇ ਵਿਸ਼ਵਾਸ ਨਾਲ ਅੱਗੇ ਵਧਣ ਦੇ ਯੋਗ ਅਤੇ ਸਸ਼ਕਤ ਬਣਾਏਗਾ। ਆਧੁਨਿਕ ਤਕਨਾਲੋਜੀ ਨੂੰ ...