ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ
ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ...








