Tuesday, October 27
Shadow

Tag: breaking news

‘ਦਾਦਾ’ ਬਣੇ ਨਵਜੋਤ ਸਿੱਧੂ, ਪੋਤੀ ਨਾਲ ਸਾਂਝੀ ਕੀਤੀ ਪਹਿਲੀ ਤਸਵੀਰ

‘ਦਾਦਾ’ ਬਣੇ ਨਵਜੋਤ ਸਿੱਧੂ, ਪੋਤੀ ਨਾਲ ਸਾਂਝੀ ਕੀਤੀ ਪਹਿਲੀ ਤਸਵੀਰ

Entertainment
ਹੈਦਰਾਬਾਦ: ਸਾਬਕਾ ਭਾਰਤੀ ਕ੍ਰਿਕਟਰ ਅਤੇ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾਦਾ-ਦਾਦੀ ਬਣੇ। ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਦੇ ਘਰ ਨੰਨ੍ਹੀ ਧੀ ਨੇ ਜਨਮ ਲਿਆ ਹੈ। ਇਸ ਦੇ ਨਾਲ ਹੀ, ਕਰਨ ਸਿੱਧੂ ਅਤੇ ਇਨਾਇਤ ਵੀ ਮਾਤਾ-ਪਿਤਾ ਬਣੇ। ਨਵਜੋਤ ਸਿੱਧੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਉੱਤੇ ਖੁਸ਼ੀ ਨੂੰ ਸਾਂਝਾ ਕਰਦਿਆਂ ਫੈਨਸ ਨੂੰ ਦੱਸਿਆ ਕਿ, ਉਹ ਦਾਦਾ ਬਣ ਗਏ ਹਨ। 'ਮਾਂ ਪਾਰਵਤੀ ਦਾ ਅਸ਼ੀਰਵਾਦ' ਨਵਜੋਤ ਸਿੱਧੂ ਨੇ ਖੁਸ਼ੀ ਸਾਂਝੀ ਕਰਦਿਆ ਦੱਸਿਆ ਕਿ, ਉਹ ਦਾਦਾ ਬਣ ਗਏ ਹਨ। ਉਨ੍ਹਾਂ ਦੇ ਘਰ 1 ਅਕਤੂਬਰ ਨੂੰ ਉਨ੍ਹਾਂ ਦੀ ਪੋਤੀ ਅਤੇ ਕਰਨ ਸਿੱਧੂ ਅਤੇ ਇਨਾਇਤ ਦੀ ਧੀ ਨੇ ਜਨਮ ਲਿਆ ਹੈ। ਉਨ੍ਹਾਂ ਨੇ ਅਪਣੀ ਪੋਤੀ ਨਾਲ ਫੋਟੋ ਵੀ ਸਾਂਝੀ ਕੀਤੀ। ਫੋਟੋ ਵਿੱਚ ਦਿਖਿਆ ਕਿ ਨਵਜੋਤ ਸਿੰਘ ਸਿੱਧੂ ਬੱਚੀ ਦੇ ਪੈਰਾਂ ਨੂੰ ਮੱਥੇ ਨਾਲ ਲਗਾ ਰਹੇ ਹਨ ਅਤੇ ਲਿਖਿਆ- 'ਮਾਤਾ ਪਾਰਵਤੀ ਦਾ ਅਸ਼ੀਰਵਾਦ, ਉਨ੍ਹਾਂ ਨੇ ਮੈਨੂੰ ਇਸ ਸਾਲ ਜਨਵਰੀ ਵਿੱਚ ਗੁਪਤ ਨਵਰਾਤਰੀ ਦੀ ਅਸ਼ਟਮੀ ਦੇ ਦਿਨ ਹੀ ਪੋਤੀ ਆਰੀਆ ਦੀ ਝਲਕ ਦਿਖਾਈ ਸੀ।' ਨਵਜੋਤ ਸਿੱਧੂ ਨੇ ਪੋਤੀ ਦਾ ਨਾਮ ਵੀ ਰਿਵੀਲ ਕਰਦਿਆ ਦੱਸਿਆ ਕ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

News of Punjab
ਚੰਡੀਗੜ੍ਹ, 3 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’  ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 256ਵੇਂ ਦਿਨ, ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।...
ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਹਿ ਸਨਮਾਨ ਰਾਸ਼ੀਆਂ ਖਾਤੀਆਂ ਵਿੱਚ ਪਹੁੰਚੀ, ਮਾਨ ਸਰਕਾਰ ਦੇ ਵਾਅਦੇ ਨਿਰਵਿਘਨ ਹੋ ਰਹੇ ਨੇ ਮੁਕੰਮਲ

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਹਿ ਸਨਮਾਨ ਰਾਸ਼ੀਆਂ ਖਾਤੀਆਂ ਵਿੱਚ ਪਹੁੰਚੀ, ਮਾਨ ਸਰਕਾਰ ਦੇ ਵਾਅਦੇ ਨਿਰਵਿਘਨ ਹੋ ਰਹੇ ਨੇ ਮੁਕੰਮਲ

local news
ਕੀਰਤਪੁਰ ਸਾਹਿਬ 03 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਦੀ ਸਨਮਾਨ ਰਾਸ਼ੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਣ ’ਤੇ ਲਾਭਪਾਤਰੀ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਕੋਟਬਾਲਾ ਦੀਆਂ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਤਹਿਤ ਸਨਮਾਨ ਰਾਸ਼ੀ ਮੁਹੱਈਆ ਕਰਵਾਉਣਾ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਹਿਯੋਗ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।       ਮਹਿਲਾਵਾਂ ਨੇ ਕਿਹਾ ਕਿ ਦੂਜੀ ਕਿਸ਼ਤ ਦੀ ਰਾਸ਼ੀ ਮੁੜ ਉਨ੍ਹਾਂ ਦੇ ਖਾਤਿਆਂ ਵਿੱਚ ਆਉਣ ਨਾਲ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਮਹਿਲਾਵਾਂ ਨੂੰ ਸਨਮਾਨ ਦੇਣ ਦੇ ਨਾਲ ਉਨ੍ਹਾਂ ਦੀਆਂ ਲੋੜਾਂ ਵਿੱਚ ਵੀ ਸਹਾਇਤਾ ਮਿਲ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨ ਪੱਧਰ ’ਤੇ ਤੇਜ਼ ਕਰਕੇ ਲੋਕ ਲਹਿਰ ਬਣਾਇਆ ਜਾਵੇਗਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨ ਪੱਧਰ ’ਤੇ ਤੇਜ਼ ਕਰਕੇ ਲੋਕ ਲਹਿਰ ਬਣਾਇਆ ਜਾਵੇਗਾ

local news
​ਫਾਜ਼ਿਲਕਾ, 03 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਫੈਸਲਾਕੁਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਇੱਕ ਅਸਲ ‘ਲੋਕ ਲਹਿਰ’ ਬਣਾਉਣ ਦੇ ਮਕਸਦ ਨਾਲ, ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸ.ਐਸ.ਪੀ. ਫਾਜ਼ਿਲਕਾ ਸ. ਗਗਨ ਅਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ​ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ, ਐਸ.ਐਚ.ਓ. ਅਤੇ ਹੋਰ ਪ੍ਰਮੁੱਖ ਪੁਲਿਸ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਸਰਕਾਰ ਦੀ ਇਸ ਅਹਿਮ ਮੁਹਿੰਮ ਨੂੰ ਗਰਾਊਂਡ ਲੇਵਲ ਤੱਕ ਮਜ਼ਬੂਤ ਕਰਨ ਅਤੇ ਨਸ਼ਾ ਵਿਰੋਧੀ ਗਤੀਵਿਧੀਆਂ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ​ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਅਤੇ ਜਨਤਾ ਦੇ ...
ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਰਵਿੰਦਰ ਸਿੰਘ ਨੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

local news
ਰੂਪਨਗਰ, 3 ਅਕਤੂਬਰ: ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਸ. ਰਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਰੂਪਨਗਰ ਵਿਖੇ ਜ਼ਿਲ੍ਹਾ ਸਮੂਹ ਸੂਚਨਾ, ਸਿੱਖਿਆ ਅਫ਼ਸਰ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਸ. ਰਵਿੰਦਰ ਸਿੰਘ ਨੇ ਆਪਣੇ ਸਰਕਾਰੀ ਸੇਵਾ ਜੀਵਨ ਦੀ ਸ਼ੁਰੂਆਤ 12 ਮਾਰਚ 1991 ਨੂੰ ਵਿਭਾਗ ਵਿੱਚ ਕੀਤੀ। ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਇਸ ਤੋਂ ਪਹਿਲਾਂ ਉਹ ਡੀ.ਐੱਮ.ਈ.ਆਈ.ਓ. ਵਜੋਂ ਸਟੇਟ ਟ੍ਰੇਨਿੰਗ ਇੰਸਟੀਚਿਊਟ, ਮੋਹਾਲੀ ਪੰਜਾਬ ਵਿਖੇ 21 ਜੁਲਾਈ ਨੂੰ ਸੇਵਾਵਾਂ ਨਿਭਾ ਰਹੇ ਸਨ। ਇਸ ਉਪਰੰਤ ਉਨ੍ਹਾਂ ਨੇ 24 ਅਪ੍ਰੈਲ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਡੀ.ਐੱਮ.ਈ.ਆਈ.ਓ. ਵਜੋਂ ਸੇਵਾ ਨਿਭਾਈ। ਜ਼ਿਲ੍ਹਾ ਰੂਪਨਗਰ ਵਿਖੇ ਅਹੁਦਾ ਸੰਭਾਲਣ ਉਪਰੰਤ ਸ. ਰਵਿੰਦਰ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਸੂਚਨਾ, ਸਿੱਖਿਆ ਅਤੇ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਦੀਆਂ ਲੋਕ-ਭਲਾਈ ਯੋਜਨਾਵਾਂ, ਸਿਹਤ ਅਤੇ ...
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ 'ਯੁੱਧ ਨਸ਼ਿਆਂ ਵਿਰੁੱਧ' ਦੇ ਅੰਤਿਮ ਅਤੇ ਫ਼ੈਸਲਾਕੁੰਨ ਪੜਾਅ 'ਤੇ ਜੰਗ ਲੜ ਰਿਹਾ ਹੈ।ਆਪਣੀ ਤਰ੍ਹਾਂ ਦੀ ਪਹਿਲੀ 'ਐਸ.ਐਚ.ਓਜ਼. ਮਿਲਣੀ' ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਹਰ ਜਾਇਜ਼ ਕਾਰਵਾਈ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪਿੰਡਾਂ ਤੇ ਕਸਬਿਆਂ ਵਿੱਚ ਜਾਣ, ਲੋਕਾਂ ਨੂੰ ਨਾਲ ਲੈਣ ਅਤੇ ਇਸ ਲਾਹਨਤ 'ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਪੂਰੇ ਪੰਜਾਬ ਵਿੱਚ ਲੋਕ ਲਹਿਰ ਬਣ ਚੁੱਕਾ ਹੈ, ਜਦਕਿ ਪੁਲਿਸ ਫੋਰਸ ਨੂੰ ਜਲਦ ਹੀ 450 ਏ.ਐਸ.ਆਈ. ਅਤੇ 3,400 ਪੁਲਿਸ ਜਵਾਨ ਮਿਲਣਗੇ।ਇਸ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ...
ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਮਾਰੀ ਬਾਜ਼ੀ, ਜਿੱਤੇ ਪਹਿਲੇ ਸਥਾਨ

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਮਾਰੀ ਬਾਜ਼ੀ, ਜਿੱਤੇ ਪਹਿਲੇ ਸਥਾਨ

local news
ਬਰਨਾਲਾ, 3 ਅਕਤੂਬਰ- ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ 2026 - ਸੀਜ਼ਨ 04' ਦੇ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਵੱਖ-ਵੱਖ ਈਵੈਂਟਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਕਰਮਚਾਰੀਆਂ ਵੱਲੋਂ ਵੀ ਇਹਨਾਂ ਖੇਡਾਂ ਵਿੱਚ ਰੂਚੀ ਵਿਖਾਈ ਜਾ ਰਹੀ ਹੈ।  ਅੱਜ ਸਥਾਨਕ ਸਰਵਹਿਤਕਾਰੀ ਸਕੂਲ ਵਿਖੇ ਹੋਏ ਸ਼ਤਰੰਜ (ਚੈੱਸ) ਮੁਕਾਬਲਿਆਂ ਵਿੱਚ ਲੋਕ ਸੰਪਰਕ ਵਿਭਾਗ, ਬਰਨਾਲਾ ਦੇ ਸੀਨੀਅਰ ਸਹਾਇਕ ਸ੍ਰੀ ਜੁਨਿੰਦਰ ਜੋਸ਼ੀ ਨੇ 41 ਤੋਂ 50 ਸਾਲ ਉਮਰ ਵਰਗ ਵਿੱਚ ਭਾਗ ਲਿਆ। ਉਨ੍ਹਾਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਤਰੰਜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਅੱਜ ਐਲਾਨੇ ਗਏ 51 ਤੋਂ 60 ਸਾਲ ਉਮਰ ਵਰਗ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਖੇਡ ਵਿਭਾਗ, ਬਰਨਾਲਾ ਦੀ ਵੇਟ ਲਿਫਟਿੰਗ ਕੋਚ ਸ੍ਰੀਮਤੀ ਗੁਰਵਿੰਦਰ ਕੌਰ ਨੇ ਭਾਗ ਲਿਆ। ਉਨ੍ਹਾਂ ਨੇ ਸ਼ਾਟ ਪੁੱਟ (ਗੋਲਾ ਸੁੱਟਣ) ਅਤੇ ਡਿਸਕਸ ਥਰੋ ਈਵੈਂਟਸ ਵਿੱਚ ਆਪਣੀ...
ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

ਸਿੱਖਿਆ ਮੰਤਰੀ ਬੈਂਸ ਵੱਲੋਂ ਬੱਢਲ ਲੋਅਰ ਕਮਿਊਨਿਟੀ ਸੈਂਟਰ ਲਈ 10 ਲੱਖ ਦੀ ਗਰਾਂਟ

News of Punjab
ਸ੍ਰੀ ਅਨੰਦਪੁਰ ਸਾਹਿਬ 03 ਅਕਤੂਬਰ: ਨੇੜਲੇ ਪਿੰਡ ਬੱਢਲ ਲੋਅਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਦੇ ਕਮਿਊਨਿਟੀ ਸੈਂਟਰ ਲਈ 10 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗਰਾਂਟ ਮਿਲਣ ਨਾਲ ਕਮਿਊਨਿਟੀ ਸੈਂਟਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਸੜ...
ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ

ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲੌਂਗੋਵਾਲ ਦੇ ਵਿਕਾਸ ਨੂੰ ਦਿੱਤੀ ਜਾਵੇਗੀ ਹੋਰ ਤੇਜ਼ੀ: ਅਮਨ ਅਰੋੜਾ

News of Punjab
ਲੌਂਗੋਵਾਲ/ਸੁਨਾਮ, 3 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸਿਆਸੀ ਮਤਭੇਦਾਂ ਤੇ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਹਰ ਸਾਥੀ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕਜੁੱਟਤਾ ਅਤੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿੱਚ ਲੌਂਗੋਵਾਲ ਦੇ ਵਿਕਾਸ ਕਾਰਜਾਂ ਨੂੰ ਦੁੱਗਣੀ-ਤਿੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਕੈਬਨਿਟ ਮੰਤਰੀ ਅੱਜ ਲੌਂਗੋਵਾਲ ਵਿਖੇ ਵਾਰਡ ਨੰਬਰ 4 ਦੇ ਕੌਂਸਲਰ ਸ੍ਰੀ ਗੁਰਪਾਲ ਸਿੰਘ ਪਾਲੀ ਅਤੇ ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 52 ਸ਼ਹੀਦਾਂ ਦੀ ਪਵਿੱਤਰ ਧਰਤੀ ਲੌਂਗੋਵਾਲ ਦੇ ਲੋਕਾਂ ਨੇ ਹਮੇਸ਼ਾ ਆਪਸੀ ਸਾਂਝ ਅਤੇ ਲੋਕ-ਹਿੱਤਾਂ ਨੂੰ ਅਹਿਮੀਅਤ ਦਿੱਤੀ ਹੈ। ਉਨ੍ਹਾਂ ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ

News of Punjab
ਸੰਗਰੂਰ/ ਭਵਾਨੀਗੜ੍ਹ, 3 ਅਕਤੂਬਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਅਤੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਹੋਈ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਉਸ ਦੀ ਅਦਾਇਗੀ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਦੇ ਨਾਲ-ਨਾਲ ਖਰੀਦ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ...