Wednesday, August 5
Shadow

Tag: breaking news

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

Breaking News, Crime news
ਚੰਡੀਗੜ੍ਹ/ਅੰਮ੍ਰਿਤਸਰ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਾਲੇ ਅਤੇ ਦਹਿਸ਼ਤੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮਾਂ ਕੋਲੋਂ ਚਾਰ ਅਤਿ-ਆਧੁਨਿਕ ਹਥਿਆਰ, ਜਿਨ੍ਹਾਂ ਵਿੱਚ ਦੋ ਮੈਗਜ਼ੀਨਾਂ ਅਤੇ 36 ਜ਼ਿੰਦਾ ਕਾਰਤੂਸਾਂ ਸਮੇਤ ਏ.ਕੇ.-47 ਰਾਈਫ਼ਲ ਸ਼ਾਮਲ ਹੈ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸੇਵਕ ਸਿੰਘ ਉਰਫ਼ ਸੂਰਜ ਵਾਸੀ ਨਵੀਂ ਆਬਾਦੀ ਅਟਾਰੀ, ਅੰਮ੍ਰਿਤਸਰ ਅਤੇ ਅਮਰਜੀਤ ਸਿੰਘ ਉਰਫ ਰੋਹਿਤ ਵਾਸੀ ਸੁਭਾਸ਼ ਰੋਡ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਏਕੇ-47 ਰਾਈਫਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਅਤਿ-ਆਧੁਨਿਕ 9 ਐਮਐਮ ਗਲੋਕ ਪਿਸਤੌਲ ਵੀ ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

Breaking News
ਚੰਡੀਗੜ੍ਹ/ਮੋਹਾਲੀ, ਮਾਰਚ 14-ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਦੂਜੇ ਦਿਨ, ਏਰੋਸਪੇਸ ਅਤੇ ਰੱਖਿਆ ਬਾਰੇ ਸੈਸ਼ਨ ਦੌਰਾਨ ਦੇਸ਼ ਦੇ ਰੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਕਿਵੇਂ ਇਸ ਵਿੱਚ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਪੱਖ ਨੂੰ ਮਜ਼ਬੂਤੀ ਨਾਲ ਪੇਸ਼ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਪੰਜਾਬ ਕੋਲ ਇੱਕ ਸ਼ਾਨਦਾਰ ਈਕੋ ਸਿਸਟਮ ਹੈ ਜੋ ਦੇਸ਼ ਦੇ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਅਤੇ ਬਹੁਤ ਮੁੱਲਵਾਨ ਯੋਗਦਾਨ ਪਾਉਣ ਲਈ ਢੁੱਕਵਾਂ ਹੈ।ਕੈਬਨਿਟ  ਮੰਤਰੀ  ਵੱਲੋਂ  ਟਰਬਾਈਨ ਬੈਲਿਸਟਿਕ ਰਿਸਰਚ ਲੈਬਾਰਟਰੀ (ਟੀ.ਬੀ.ਆਰ.ਐਲ.) ਅਤੇ ਲੁਧਿਆਣਾ ਵਿੱਚ ਸੈਂਟਰਲ ਟੂਲ ਰੂਮ ਤੋਂ ਇਲਾਵਾ 6 ਹਵਾਈ ਅੱਡਿਆਂ ਦੀ ਮੌਜੂਦਗੀ ਨੂੰ ਸ਼ਾਨਦਾਰ ਤਕਨੀਕੀ ਅਤੇ ਸੰਪਰਕ ਪਹਿਲੂਆਂ ਵਜੋਂ ਹਵਾਲਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰੱਖਿਆ ਖੇਤਰ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਚਰਚਾ ਕਰਨ ਲਈ ਇੱਕ ਰੱਖਿਆ ਸੰਮੇਲਨ ਵੀ ਕਰਵਾਇਆ। ਭ...
ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

ਨਿਵੇਸ਼ ਪੰਜਾਬ ਸੰਮੇਲਨ: ‘ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ’-  ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ‘ਤੇ ਰੌਸ਼ਨੀ ਪਾਈ

News of Punjab
ਚੰਡੀਗੜ੍ਹ /ਐੱਸ.ਏ.ਐੱਸ.ਨਗਰ, ਮਾਰਚ 14-ਇਥੇ ਚੱਲ ਰਹੇ ਪੰਜਾਬ  ਨਿਵੇਸ਼ ਸੰਮੇਲਨ ਦੇ ਦੂਜੇ ਦਿਨ ਅੱਜ "ਆਈਡੀਆ ਟੂ ਇਮਪੈਕਟ: ਪੰਜਾਬ ਦੀ ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਯਾਤਰਾ" ਸਿਰਲੇਖ ਤਹਿਤ ਹੋਏ ਬਹੁਤ ਹੀ ਦਿਲਚਸਪ ਸੈਸ਼ਨ ਦੌਰਾਨ ਸੂਬੇ ਦੀ ਉੱਭਰ ਰਹੀ ਉੱਦਮੀ ਦਿਖ ਨੂੰ ਸਾਹਮਣੇ ਲਿਆਂਦਾ।"ਇਸ ਸੈਸ਼ਨ ਨੇ ਪੰਜਾਬ ਨੂੰ ਨਵੀਨਤਾ ਅਤੇ ਯੂਨੀਕੋਰਨ ਸਟਾਰਟਅੱਪਸ ਲਈ ਇੱਕ ਪ੍ਰਮੁੱਖ ਧੁਰੇ ਵਿੱਚ ਬਦਲਣ ਦੇ ਰਣਨੀਤਕ ਦ੍ਰਿਸ਼ਟੀਕੋਣ 'ਤੇ ਚਰਚਾ ਕਰਨ ਲਈ ਉੱਚ ਸਰਕਾਰੀ ਅਧਿਕਾਰੀਆਂ, ਉਦਯੋਗ ਦੇ ਦਿੱਗਜਾਂ ਅਤੇ ਸਟਾਰਟਅੱਪ ਉਦਮੀਆਂ ਨੂੰ ਇਕ ਮੰਚ ਤੇ ਲਿਆਂਦਾ। ਵੱਡੇ ਪੈਮਾਨੇ ਤੇ ਵਿਕਾਸ ਨੂੰ ਸਮਰਥਨ ਦੇਣ ਲਈ ਸੂਬੇ ਦੀ ਤਿਆਰੀ ਨੂੰ ਉਜਾਗਰ ਕਰਦੇ ਹੋਏ, ਪੰਜਾਬ ਵਿਕਾਸ ਕਮਿਸ਼ਨ ਦੀ ਚੇਅਰਪਰਸਨ, ਸੀਮਾ ਬਾਂਸਲ ਨੇ ਸੈਸ਼ਨ ਨੂੰ ਇੱਕ ਮਜ਼ਬੂਤ ਅਤੇ ਹਾਂਪੱਖੀ ਦਿਸ਼ਾ ਦਿੱਤੀ। ਉਨ੍ਹਾਂ ਕਿਹਾ, "ਪੰਜਾਬ ਵਿੱਚ, ਸਾਡੇ ਕੋਲ ਕਾਰੋਬਾਰ ਅਤੇ ਨਵੀਨਤਾ ਲਈ ਇੱਕ ਸ਼ਾਨਦਾਰ ਅਤੇ ਬਹੁਤ ਸਹਾਇਕ ਈਕੋਸਿਸਟਮ ਹੈ।" ਜਦੋਂ ਅਸੀਂ ਅੱਜ ਦੇ ਸਫਲ ਤਕਨੀਕੀ ਯੂਨੀਕੋਰਨ ਸਟਾਰਟਅੱਪਸ 'ਤੇ ਨਜ਼ਰ ਮਾਰਦੇ ਹਾਂ, ਤਾਂ ਇਹ ਜਾਹਰਾ ਤੌਰ ਤੇ  ਸਾਹਮਣੇ ਆ...
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Breaking News
ਚੰਡੀਗੜ੍ਹ, 14 ਮਾਰਚ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ। ਸਪੀਕਰ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ ਵਿੱਚ ਮਾਂ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਮਾਂ ਦਾ ਨਿੱਘਾ ਪਿਆਰ ਅਤੇ ਸਮਰਥਨ ਉਹ ਕਰਜ਼ ਹਨ ਜਿਨ੍ਹਾਂ ਨੂੰ ਅਸੀਂ ਕਦੇ ਵੀ ਚੁਕਾ ਨਹੀਂ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਜ਼ਿੰਦਗੀ ਵਿੱਚ ਜੋ ਵੀ ਉਚਾਈਆਂ ਹਾਸਲ ਕਰਦੇ ਹਾਂ, ਉਹ ਸਾਡੇ ਮਾਪਿਆਂ ਦੇ ਆਦਰਸ਼ਾਂ ਅਤੇ ਅਸ਼ੀਰਵਾਦਾਂ ਦਾ ਪ੍ਰਤੱਖ ਪ੍ਰਮਾਣ ਹਨ।...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 120 ਮਹਿਲਾ ਉਦਮੀਆਂ ਦਾ ਵਿਸ਼ੇਸ਼ ਸਨਮਾਨ

local news
ਮਾਨਸਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਹੌਸਲੇ ਬੁਲੰਦ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੱਧਰੀ ‘ਮਹਿਲਾ ਉਦਮੀ ਸਨਮਾਨ ਸਮਾਰੋਹ’ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ 120 ਉਦਮੀ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਨੇ ਕਿਹਾ ਕਿ ਮਹਿਲਾਵਾਂ ਨੇ ਸਵੈ ਸਹਾਇਤਾ ਸਮੂਹਾਂ ਰਾਹੀਂ ਸਰਗਰਮ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਮਾਨਸਾ ਵਿਖੇ ਆਪਣੀ ਮਿਹਨਤ ਤੇ ਲਗਨ ਸਦਕਾ ਹੌਂਸਲੇ ਦੀ ਉੱਚੀ ਉਡਾਣ ਭਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਵੱਲੋਂ ਤਿਆਰ ਸਮਾਨ ਦੀ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਂ ਸਮੇਂ ਉਤੇ ਮਿਆਰੀ ਮੰਚ ਪ੍ਰਦ...
ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

local news
ਫਾਜ਼ਿਲਕਾ 14 ਮਾਰਚ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮੁਕੰਮਲ ਤੌਰ *ਤੇ ਵਿਕਾਸ ਹੋ ਸਕੇ।ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37 ਲੱਖ 43 ਹਜ਼ਾਰ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ । ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਹੋਣ ਨਾਲ ਪਿੰਡ ਵਾਸੀਆਂ ਨੁੰ ਇਕ ਪਿੰਡ ਤੋਂ ਦੂਸਰੇ ਪਿੰਡ ਵਿਚ ਆਉਣਾ ਜਾਣਾ ਸੋਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ ਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਵਿਕਾਸ ਪੱਖੋਂ ਕੋਈ ਦਿੱਕਤ ਨਾ ਆ...
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

local news
ਬਰਨਾਲਾ, 14 ਮਾਰਚ-  ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ "ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿੱਚ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤੇ ਦੇ ਸਿਲਸਿਲੇ ਵਿੱਚ ਕਰਵਾਏ ਗਏ ਇਸ ਮੁਕਾਬਲੇ ਦਾ ਉਦੇਸ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਗਲੋਕੋਮਾ (ਕਾਲਾ ਮੋਤੀਆ) ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਹਨਾਂ ਦੱਸਿਆ ਕਿ ‘ਗਲੋਕੋਮਾ' ਜਿਸਨੂੰ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ ਅਤੇ ਜਾਗਰੂਕਤਾ ਦੀ ਕਮੀ ਕਾਰਨ ਪੀੜ੍ਹਤ ਵਿਅਕਤੀ ਵੱਲੋਂ ਅਸਧਾਰਣ ਸਿਰਦਰਦ ਜਾਂ ਅੱਖਾਂ ਵਿੱਚ ਲਗਾਤਾਰ ਦਰਦ ਹੋਣ 'ਤੇ ਇਸ ਨੂੰ ...
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

local news
ਕੋਟਕਪੂਰਾ 14 ਮਾਰਚ - ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਸਮਾਜ ਵਿੱਚ ਆਤਮਿਕ ਚੇਤਨਾ ਪੈਦਾ ਕਰਦੇ ਹਨ। ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਜੀ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦੇ ਮਨ ਨੂੰ ਨਵੀਂ ਊਰਜਾ ਅਤੇ ਆਤਮਿਕ ਸ਼ਾਂਤੀ ਬਖ਼ਸ਼ੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੋੜਦੇ ਹਨ ਅਤੇ ਸਮਾਜ ਨੂੰ ਨੈਤਿਕ ਮੁੱਲਾਂ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਦੇ ਪ੍ਰਚਾਰ-ਪਸਾਰ ਲਈ ਅਜਿਹੇ ਸਮਾਗਮ ਸਮੇਂ-ਸਮੇਂ ਤੇ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ਨੂੰ ਆਪਣੀ ਰਹਿਮਤ ਬਖ਼ਸ਼ਣ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲਣ ਦੀ ਤਾਕਤ ਦੇਣ।...
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

News of Punjab
ਚੰਡੀਗੜ੍ਹ, 13 ਮਾਰਚ: ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ 'ਤੇ ਵਿਸ਼ਵ ਪੱਧਰ 'ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ “3 ਐਸੋਸੀਏਟਸ” ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ। ਇਸ ਨਿਵੇਸ਼ ਦਾ ਐਲਾਨ “3 ਐਸੋਸੀਏਟਸ” ਦੇ ਸੀਈਓ ਸ੍ਰੀ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ "ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ" ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ। ...
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

Crime news
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ। ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦ...