Wednesday, August 5
Shadow

Tag: breaking news

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

Breaking News
 ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ।ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕ...
.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ

News of Punjab
ਮਾਲੇਰਕੋਟਲਾ, 13 ਮਾਰਚ -                      ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਛੋਟੀਆਂ ਬੱਚਿਆਂ ਵਿੱਚ ਮੁੱਢਲੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।                     ਮੁੱਢਲੀ ਸਿੱਖਿਆ ਅਤੇ ਦੇਖਭਾਲ ਦਿਵਸ ਮੌਕੇ 3 ਤੋਂ 6 ਸਾਲ ਦੇ ਬੱਚਿਆਂ ਦੇ ਸਮੂਹਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲੇ ਦੇ ਸਮੂਹ 545 ਆਂਗਣਵਾੜੀ ਸੈਂਟਰਾਂ ਵਿੱਚ “ਖੇਡੋ–ਸਿੱਖੋ–ਅੱਗੇ ਵਧੋ (Play-Learn-Grow)”  ਥੀਮ ਹੇਠ “ਆਂਗਣਵਾੜੀ ਓਲੰਪਿਕ ਖੇਡਾਂ–2026” ਮਨਾਇਆ ਗਿਆ।                     ਇਸ ਮੌਕੇ ਆਂਗ...
ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ ‘ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

News of Punjab
ਬਰਨਾਲਾ, 13 ਮਾਰਚ-    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ।        ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਗਊਸ਼ਾਲਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਸੁਝਾਅ ਲਏ। ਓਹਨਾਂ ਗਊਸ਼ਾਲਾ ਬਾਬਤ ਮਹੀਨਾਵਾਰ ਮੀਟਿੰਗ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਪੇਸ਼ ਆ ਰਹੇ ਮਸਲਿਆਂ ਨੂੰ ਨਾਲੋ ਨਾਲ ਹੱਲ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀਆਂ ਨੂੰ ਵੀ ਇਸ ਪੁੰਨ ਦੇ ਕਾਰਜ ਵਿੱਚ ਨਾਲ ਜੋੜਿਆ ਜਾਵੇ ਤਾਂ ਜੋ ਗਊ ਵੰਸ਼ ਦੀ ਵਧੀਆ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ,...
ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ

News of Punjab
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤਾ ਸਕੇ। ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ...
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

News of Punjab
ਦਿੜ੍ਹਬਾ, 13 ਮਾਰਚ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ ਲੱਖ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

Breaking News
ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ। ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰੀਆਈ ਨਿਵ...
ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

local news
ਸੰਗਰੂਰ, 13 ਮਾਰਚ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਵੱਖ ਵੱਖ ਸੜਕਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਮਜ਼ਬੂਤ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪ੍ਰੋਜੈਕਟ ਬਹੁਤ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਦੀ ਆਵਾਜਾਈ ਹੋਰ ਵੀ ਵਧੀਆ ਹੋਵੇਗੀ ਅਤੇ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ 1.69 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕਲੌਦੀ ਦੀਆਂ ਅੰਦਰੂਨੀ ਸੜਕਾਂ ਜਿਵੇਂ ਕਿ ਸਰਕਾਰੀ ਸਕੂਲ ਰੋਡ, ਰ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

local news
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਿੱਤਾ ਜਾ ਰਿਹਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਬਿਮਾਰੀ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਨਾ ਹੀ ਕਿਸੇ ਨੂੰ ਇਲਾਜ ਤੋਂ ਵਾਂਝਾ ਰਹਿਣਾ ਪਵੇਗਾ। ਉਨ੍ਹ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

local news
ਤਰਨ ਤਾਰਨ, 13 ਮਾਰਚ :        ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜ਼ਿਲ੍ਹਾ ਮਿਸ਼ਨ ਡਾਇਰੈਕਟਰ (ਪੀ.ਐਸ.ਆਰ.ਐਲ.ਐਮ) ਤਰਨਤਾਰਨ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਪੰਜਾਬ ਸਰਕਾਰ ਮਹਿਲਾ ਉੱਦਮੀ ਸਨਮਾਨ- 2026 ਜ਼ਿਲ੍ਹਾ ਪੱਧਰੀ ਸਮਾਗਮ ਸਖੀ ਸਿਰਜਣ ਕੇਂਦਰ, ਸ਼ੇਰੋਂ ਵਿਖੇ  ਕਰਵਾਇਆ ਗਿਆ।  ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਤੋਂ ਆਈਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।  ਕੈਬਨਿਟ ਮੰਤਰੀ, ਟਰਾਂਸਪੋਰਟ ਵਿਭਾਗ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ  ਵੱਖ-ਵੱਖ ਉੱਦਮਾਂ ਨਾਲ ਜੁੜੀਆਂ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ।ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਸੰ...
ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ “ਨੌਕਰੀ ਮੇਲਾ 2026” ਦਾ ਆਯੋਜਨ ਕੀਤਾ

local news
ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ "ਨੌਕਰੀ ਮੇਲਾ 2026" ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।  ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਨਾਮਵਰ ਕੰਪਨੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ। ਨਾਇਲਿਟ ਰੋਪੜ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਦੀਪਕ ਵਾਸਨ ਦੁਆਰਾ ਨੌਕਰੀ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ (ਡੀ.ਈ.ਜੀ.ਟੀ.ਓ.), ਸ਼੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਧਿਕਾਰੀ, ਰੋਪੜ ਅਤੇ ਸ਼੍ਰੀ ਸੰਦੀਪ ਕੁਮਾਰ, ਉਪ-ਖੇਤਰੀ ਰੁਜ਼ਗਾਰ ਅਧਿਕਾਰੀ, ਡੀ.ਜੀ.ਈ., ਜਲੰਧਰ ਨੇ ਵੀ ਸ਼ਿਰਕਤ ਕੀਤੀ।  ਸ਼੍ਰੀ ਵਾਸਨ ਨੇ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਮੇਗਾ ਨੌਕਰੀ ਮੇਲੇ ਦੇ ਆਯੋਜਨ ਦੇ ਉਦੇਸ਼...