Wednesday, August 5
Shadow

Tag: breaking news

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ...
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋ...
ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਮਾਰਚ ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ ਗੈਰ-ਸੰਸਦੀ ਵਤੀਰੇ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਨੂੰ ਸਦਨ ਨੇ ਆਪਣੇ ਚੁਣੇ ਹੋਏ ਮੈਂਬਰਾਂ, ਸੰਵਿਧਾਨ ਅਤੇ ਜਨਤਾ ਦਾ ਸਿੱਧਾ ਅਪਮਾਨ ਮੰਨਿਆ। ਮਤੇ ਦੇ ਪਿਛੋਕੜ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਨੁਸ਼ਾਸਨੀ ਕਾਰਵਾਈ ਦੀ ਮੰਗ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ 10 ਮਾਰਚ, 2026 ਨੂੰ ਪਾਈਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਉੱਠੀ ਹੈ। ਇਨ੍ਹਾਂ ਜਨਤਕ ਬਿਆਨਾਂ ਵਿੱਚ ਉਨ੍ਹਾਂ ਨੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਿਹਾ ਸੀ।” ਸਦਨ ਵਿੱਚ ਮਤਾ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਅਜਿਹੀ ਸ਼ਬਦਾਵਲੀ ਸੰਵਿਧਾਨਕ ਤੌਰ 'ਤੇ ਚੁਣੇ ਹੋਏ ਨੁ...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

Breaking News
ਚੰਡੀਗੜ੍ਹ, 12 ਮਾਰਚ:ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ। ਭਰਤੀ ਸਬੰਧੀ ਇਹ ਇਸ਼ਤਿਹਾਰ ਪ੍ਰਮੁੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਅਰਜ਼ੀ ਦੇਣੀ ਹੋਵੇਗੀ। ਇਹ ਆਨਲਾਈਨ ਅਰਜ਼ੀ ਪੋਰਟਲ 13 ਮਾਰਚ 2026 ਤੋਂ 02 ਅਪ੍ਰੈਲ 2026 ਤੱਕ ਖੁੱਲ੍ਹਾ ਰਹੇਗਾ। ਇਹਨਾਂ ਅਸਾਮੀਆਂ ਲਈ ਉਮੀਦਵਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਆਪਣੀਆਂ ਅਰਜ਼ੀਆਂ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਇਹ ਭਰਤੀ ਪਹਿਲਾਂ ਮਨਜ਼ੂਰ ਕੀਤੀਆਂ ਗਈਆਂ 406 ਸਟਾਫ ਨਰਸ ਅਸਾਮੀਆਂ, ਜਿਨ੍ਹਾਂ ਵਿੱਚੋਂ 275 ਅਸਾਮੀਆਂ ਲਈ ਅਪੁਆਇੰਟਮੈਂਟ ਆਰਡਰਜ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤੋਂ ਵੱਖਰੀ ਹੈ। ਨਿਯੁਕਤ ਕੀਤੀਆਂ ਗਈਆਂ ਇ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

News of Punjab
ਫਰੀਦਕੋਟ, 12 ਮਾਰਚ -ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ਇਸ...
ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

local news
ਸ੍ਰੀ ਮੁਕਤਸਰ ਸਾਹਿਬ, 11 ਮਾਰਚ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਅਭਿਜੀਤ ਕਪਲਿਸ਼  ਦੀ ਯੋਗ ਅਗਵਾਈ ਵਿੱਚ 'ਜ਼ਿੰਦਗੀ ਜਿੰਦਾਬਾਦ- ਨਸ਼ੇ ਨੂੰ ਨਾਹ ਜ਼ਿੰਦਗੀ ਨੂੰ ਹਾਂ' ਮੁਹਿੰਮ ਤਹਿਤ ਡਾਇਟ ਬਰਕੰਦੀ ਅਤੇ ਸੰਤ ਸਹਾਰਾ ਨਰਸਿੰਗ ਇੰਸਟੀਚਿਊਟ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆਰਥੀਆਂ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਭਾਸ਼ਣ ਮੁਕਾਬਲਿਆਂ ਵਿੱਚ ਡਾਇਟ ਬਰਕੰਦੀ ਦੇ ਡੀ.ਐਲ .ਐਡ ਸੈਸ਼ਨ 2025-27 ਦੇ ਸਿਖਿਆਰਥੀਆਂ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਟੀਨਾ, ਦੂਜਾ ਸਥਾਨ ਸ਼ਰਨਦੀਪ ਕੌਰ ਅਤੇ ਤੀਜਾ ਸਥਾਨ ਸ਼ੁਭਦੀਪ ਸਿੰਘ ਨੇ ਹਾਸਿਲ ਕੀਤਾ।  ਇਸ ਤੋਂ ਇਲਾਵਾ ਜ਼ਿੰਦਗੀ ਜਿੰਦਾਬਾਦ ਦੇ ਜ਼ਿਲ੍ਹਾ ਪ੍ਰਬੰਧਕ ਸ੍ਰੀ ਨਰਵੀਰ ਸਿੰਘ ਗਿੱਲ ਨੇ ਸੰਬੰਧਿਤ ਮੁਹਿੰਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਪ੍ਰੋਗਰਾਮ ਵਿੱਚ ਸ੍ਰੀ ਰਾਜਵੀਰ ਸਿੰਘ ਸਰਾਂ ,ਐਸਐਚ ਓ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੇ ਵੀ ਭਾਗ ਲਿਆ ਅਤੇ ਸ਼੍ਰੀ ਹਰਮੰਦਰ ਸਿੰਘ ਏਐਸਆਈ ਨੇ ਨਸ਼ਿਆਂ ਵਿਰੁੱਧ ਸਿਖਿਆਰਥੀਆਂ ਨੂੰ ਜਾਗਰ...
ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ

ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ

local news
ਸੰਗਰੂਰ, 11 ਮਾਰਚ- ਪੰਜਾਬ ਰਾਜ ਵਿੱਚ ਮੋਟਰ ਵਾਹਨਾਂ ਲਈ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ ਵੱਲੋਂ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ। ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫਵਾਹਾਂ 'ਤੇ ਯਕੀਨ ਕਰਨ ਦੀ ਲੋੜ ਹੈ। ਸ਼੍ਰੀ ਮਹਿੰਦਰੂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਨਲਾਈਨ ਬੁਕਿੰਗ ਲਈ ਵਰਤਿਆ ਜਾਣ ਵਾਲਾ ...
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 11 ਮਾਰਚ:*ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ ਹੈ। ਪੰਜਵੇਂ ਸਫ਼ਲ ਬਜਟ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ, ਜੋ ਪਿਛਲੇ 70 ਸਾਲਾਂ 'ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਪੱਖੀ ਨੀਤੀਆਂ 'ਤੇ ਅਧਾਰਤ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਇੱਕ ਵੱਡੀ "ਸਿੱਖਿਆ ਕ੍ਰਾਂਤੀ" ਦਾ ਗਵਾਹ ਬ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

News of Punjab
ਚੰਡੀਗੜ੍ਹ, 11 ਮਾਰਚ: ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ

News of Punjab
ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਪਹ...