ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੁਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡਣ ਮੌਕੇ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਹਤ ਬੀਮਾ ਕਾਰਡ ਲੋਕਾਂ ਲਈ ਮੁਸ਼ਕਲ ਸਮੇਂ ਵਿੱਚ ਵੱਡਾ ਸਹਾਰਾ ਬਣ ਰਿਹਾ ਹੈ ਅਤੇ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚਿਹਰਿਆਂ ’ਤੇ ਇਸ ਸਹੂਲਤ ਨੂੰ ਲੈ ਕੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਵੇਖੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 1.80 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜਦਕਿ ਇਨ੍ਹਾਂ ਵਿੱਚੋਂ 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪ੍ਰਾਪਤ ਹੋ ਚੁੱਕੇ ਹਨ, ਜੋ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ...








