ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ - ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਸਿਹਤ ਕਾਰਡ ਵੰਡੇ ਗਏ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਨਿਜਾਤ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡਾਂ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 54 ਲੱਖ ਪਰਿਵਾਰਾਂ ਨੂੰ ਕਵਰ ਕਰਦੇ ਹੋਏ 1.26 ਕਰੋੜ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕ...








