ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਾਰਚ : ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਅੱਜ ਇੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਔਰਤਾਂ ਵੱਲੋਂ ਸਮਾਜਿਕ ਵਿਕਾਸ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ 100 ਕਾਮਯਾਬ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ ।
ਸਥਾਨਕ ਸਿਟੀ ਸੈਂਟਰ ਵਿਖੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ 100 ਸਫਲ ਮਹਿਲਾ ਉੱਦਮੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਮਹਿਲਾਵਾਂ ਨੇ ਆਪਣੀ ਮਿਹਨਤ ਦਾ ਲੋਹਾ ਮਨਵਾਉਂਦਿਆਂ ਨਾ ਸਿਰਫ ਕਾਮਯਾਬੀ ਹਾਸਲ ਕੀਤੀ ਹੈ ਸਗੋਂ ਇਹ ਹੋਰਨਾਂ ਲਈ ਪ੍ਰੇਰਨਾਸਰੋਤ ਵੀ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਔਰਤਾਂ ਨੇ ਉੱਦਮ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਨੂੰ ਛੋਹਦਿਆਂ ਆਪਣੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ ਜੋ ਕਿ ਬੇਹੱਦ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਔਰਤਾਂ ਦੇ ਸਰਬਪੱਖੀ ਵਿਕਾਸ ਵਿਚ ਹਰ ਸੰਭਵ ਮਦਦ ਲਈ ...








