ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਨੇ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮਲੋਟ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਹਨਾਂ ਦੱਸਿਆ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਡੀ.ਐਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ ਕਿ ਜੇਕਰ ਤੁਹਾਡੇ ਆਸ—ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ...








