ਪੰਜਾਬ ਦੇ ਕਿਸਾਨਾਂ ਨੂੰ ਭਾਰਤ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਮਿਲ ਰਿਹੈ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 24 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ ਵਿੱਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 41...