17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 15 ਸਤੰਬਰ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪੇਂਡੂ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਐਸ.ਐਚ.ਐਸ.–2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ, ਯੋਜਨਾਬੰਦੀ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ ਵਿੱਚ ਮੁਹਿੰਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਤਿਆਰੀਆਂ ਅਤੇ ਮੁਹਿੰਮ ਨੂੰ ਜ...








