ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 2 ਜੂਨ: ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ।
ਸ. ਸੌਂਦ ਨੇ ਵਿਭਾਗ ਦੇ ਸਕੱਤਰ ਸ੍ਰੀ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ।
ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵੱਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡ...








