ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਚੰਡੀਗੜ੍ਹ, 8 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੁਰੂ ਨਾਨਕ ਦੇਵ ਬੀ.ਐੱਡ. ਕਾਲਜ, ਮਜਾਤਰੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਹੋਏ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਸਮਾਜ ਸੇਵੀ ਸੰਸਥਾ ’ਇਨਸਾਨੀਅਤ’ ਵੱਲੋਂ ਸਥਾਨਕ ਸਕੂਲਾਂ ਦੇ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਗਿਆ ਸੀ। ਇਸਦਾ ਮੁੱਖ ਉਦੇਸ਼ ਖੇਤਰ ਵਿੱਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਸੀ। ਸਮਾਗਮ ਦੌਰਾਨ ਸਪੀਕਰ ਨੇ ਸੰਸਥਾ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਮਾਡਲ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ, ਜਸਵੀਰ ਸਿੰਘ ਗੜ੍ਹੀ ਨੇ ਵੀ ਮੌਜੂਦ ਰਹੇ।
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਮਰਪਣ ਅਤੇ ਤਨਦੇਹੀ ਨਾਲ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਿਵਲ ਸੇਵਾ ਪ੍ਰੀਖਿਆਵਾਂ, ਪੇਸ਼ੇਵਰ ਕੋਰਸਾਂ ਆਦਿ ਵੱਡੇ ਟੀਚੇ ਨਿਰ...








