ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ
ਸੰਗਰੂਰ, 29 ਮਈ- ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਵੱਡੀ ਜਿੱਤ ਸਬੰਧੀ ਅੱਜ ਸੰਗਰੂਰ ਵਿਖੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਇਆ ਹੈ।
ਸ਼੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1977 ਵਾਰਡਾਂ ਵਿੱਚ ਚੋਣ ਹੋਈ ਸੀ। ਪ੍ਰੈੱਸ ਕਾਨਫਰੰਸ ਹੋਣ ਤੱਕ 1667 ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਸਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ 50 ਫ਼ੀਸਦ ਤੋਂ ਵੱਧ ਵੋਟਾਂ ਪ੍ਰਾਪਤ ਕਰਦੇ ਹੋਏ 831 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਦੇ ਲੋਕਾਂ ਵੱਲੋਂ ਆਪ ਸਰਕਾਰ ਦੇ ਕੰਮਾਂ ਨੂੰ ਦਿੱਤਾ ਗਿਆ ਸਿੱਧਾ ਸਮਰਥਨ ਹੈ।
ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਨੂੰ 305, ਸ਼੍ਰੋਮਣੀ ਅਕਾਲੀ ਦਲ ਨੂੰ 168, ਭਾਰਤੀ ਜਨਤਾ ਪਾਰਟੀ ...








