ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ
ਚੰਡੀਗੜ੍ਹ, 25 ਅਗਸਤ - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਵਿੱਚ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੇ ਗਏ ਪੰਜ ਕਰਮਚਾਰੀਆਂ ਦੀ ਭਰਤੀ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲੈਂਦਿਆਂ ਭਰਤੀ ਪ੍ਰਕਿਰਿਆ ਨੂੰ ਰੱਦ ਕਰਨ ਅਤੇ ਕਰਮਚਾਰੀਆਂ ਨੂੰ ਦਿੱਤੇ ਗਈ ਤਨਖਾਹ ਦੀ ਰਿਕਵਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਉਪ ਰਜਿਸਟਰਾਰ, ਸਹਿਕਾਰੀ ਸੁਸਾਇਟੀਆਂ ਨੂੰ ਨਿਰਦੇਸ਼ ਦਿੱਤੇ ਕਿ ਭਰਤੀ ਦੇ ਪ੍ਰਸਤਾਵ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਕਰਮਚਾਰੀਆਂ ਨੂੰ ਕੀਤੇ ਗਏ ਵੇਤਨ ਭੁਗਤਾਨ ਦੀ ਵਸੂਲੀ ਯਕੀਨੀ ਬਣਾਈ ਜਾਵੇ। ਇਹ ਮਾਮਲਾ ਪਿੰਡ ਕਿਰਮਚ ਨਿਵਾਸੀ ਵੱਲੋਂ ਕਮੇਟੀ ਦੇ ਸਾਹਮਣੇ ਦਿੱਤੀ ਗਈ ਸ਼ਿਕਾਇਤ ਵਿੱਚ ਉਠਾਇਆ ਗਿਆ ਸੀ, ਜਿਸ ਵਿੱਚ ਪੰਜ ਕਰਮਚਾਰੀਆਂ ਦੀ ਭਰਤੀ ਗ਼ੈਰ-ਕਾਨੂੰਨੀ ਤਰੀਕੇ ਨਾਲ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ ਸੀ।
ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਮੰਗਲਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧ...








