‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।
ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ।
ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾ...








