Tuesday, June 23
Shadow

Tag: breaking news

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

Breaking News
ਚੰਡੀਗੜ੍ਹ, 21 ਮਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮੇਰੇ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਸਾਂਝਾ ਕੀਤਾ ਕਿ ਗੱਲਬਾਤ ਦੌਰਾਨ ਕਈ ਮੰਗਾਂ ਦਾ ਹੱਲ ਕਰ ਲਿਆ ਗਿਆ, ਜਦੋਂ ਕਿ ਕਾਨੂੰਨੀ ਅਤੇ ਚੋਣ ਜ਼ਾਬਤੇ ਨਾਲ ਸਬੰਧਤ ਕੁਝ ਮੁੱਦਿਆਂ 'ਤੇ ਅਗਲੇਰੀ ਪ੍ਰਕਿਰਿਆਤਮਕ ਵਿਚਾਰ ਵਟਾਂਦਰੇ ਦੀ ਲੋੜ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ ਜ...
ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

News of Punjab
ਚੰਡੀਗੜ੍ਹ, 21 ਮਈ- ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ ਕਰ ਰਹੀ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਾਰੋਬਾਰੀਆਂ, ਯੂਨੀਵਰਸਿਟੀਆਂ ਦੇ ਮਾਲਕਾਂ ਅਤੇ ਸਿਆਸੀ ਆਗੂਆਂ 'ਤੇ ਪਹਿਲਾਂ ਕੇਂਦਰੀ ਏਜੰਸੀਆਂ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ ਜਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੋਈ ਅਗਲੀ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਵਿੱਚ ਭਾਜਪਾ ਦਾ ਇੱਕ ਸਟੈਂਡਰਡ ਸਿਆਸੀ ਮਾਡਲ ਬਣ ਗਿਆ ਹੈ। ਪਹਿਲਾਂ ਈਡੀ ਅਤੇ ਸੀਬੀਆਈ ਦੇ ਨੋਟਿ...
ਬਲਾਕ ਖਡੂਰ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ

ਬਲਾਕ ਖਡੂਰ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ

local news
ਖਡੂਰ ਸਾਹਿਬ, 21ਮਈ :          ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ ਦੀ ਸਿੱਧੀ ਬਿਜਾਈ, ਖ਼ਾਦਾਂ ਦੀ ਸੁਚੱਜੀ ਵਰਤੋ, ਫਲਦਾਰ ਬੂਟਿਆਂ, ਸਬਜ਼ੀਆਂ ਅਤੇ ਵਿਭਾਗੀ ਸਕੀਮਾਂ ਸਬੰਧੀ ਜਾਗਰੂਕ ਕਰਨ ਹਿੱਤ ਆਤਮਾ ਸਕੀਮ ਤਹਿਤ ਖਡੂਰ ਸਾਹਿਬ ਵਿਖੇ ਕਿਸਾਨ ਗੋਸ਼ਠੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ, ਡਾ. ਯਾਦਵਿੰਦਰ ਸਿੰਘ ਬੀ.ਟੀ.ਐਮ , ਡਾ. ਰੁਪਿੰਦਰਜੀਤ ਸਿੰਘ  ਏ.ਈ.ਓ, ਡਾ. ਗੁਰਪ੍ਰੀਤ ਸਿੰਘ ਏ.ਈ.ਓ ਅਤੇ ਪੀ.ਏ.ਯੂ ਲੁਧਿਆਣਾ ਦੇ ਤਰਨ ਤਾਰਨ ਸਥਿਤ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ. ਪਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਸੰਧੂ, ਡਾ. ਪਰਮਿੰਦਰ ਕੌਰ ਅਤੇ ਡਾ. ਸਵਰੀਤ ਖਹਿਰਾ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਰਵਾਇਤੀ ਤਕਨੀਕ ਨਾਲੋਂ ਸੌਖੀ, ਸਸਤੀ ਹੈ ਅਤੇ ਇਸ ਨਾਲ  ਵਾਧੂ ਪਾਣੀ ਜ਼ਮੀਨ ਵਿੱਚ ਰਿਚਾਰਜ ਹੋ ਜਾਂਦਾ ਹੈ। ਇਸ ਤਕਨੀਕ ਤੋਂ ਵਧੀਆ ਨਤੀਜੇ ਲੈਣ ਲਈ ਪ੍ਰਮਾਣਿਤ 8 ਤੋਂ 10 ਕਿਲੋ ਬੀਜ...
ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਸਿਖਲਾਈ ਕੈਂਪ ਦਾ ਆਯੋਜਨ

ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਸਿਖਲਾਈ ਕੈਂਪ ਦਾ ਆਯੋਜਨ

local news
ਸ੍ਰੀ ਮੁਕਤਸਰ ਸਾਹਿਬ, 21 ਮਈ-              ਪੰਜਾਬ ਐਗਰੀਕਲਚਰਲ ਯੂਨੀਵਰਸਿਟੀ—ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਅਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।                ਇਸ ਸਿਖਲਾਈ ਪ੍ਰੋਗਰਾਮ ਵਿੱਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ, ਪ੍ਰੋਗਰਾਮ ਦਾ ਮੁੱਖ ਉਦੇਸ਼ ਖਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਸਿਹਤ ਸੰਭਾਲ ਅਤੇ ਸਰਵਪੱਖੀ ਪੋਸ਼ਕ ਤੱਤ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।                 ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐ...
ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ

ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ

Crime news, News of Punjab
ਬਟਾਲਾ, 21 ਮਈ ( ) ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ ਕਰ ਲਏ ਗਏ ਹਨ। ਸੰਦੀਪ ਵਡੇਰਾ ਐੱਸ ਪੀ ਇੰਨਵੈਸਟੀਗੇਸ਼ਨ ਬਟਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਪੰਜਾਬ ਸਰਕਾਰ ਵੱਲੋਂ ਗੈਂਗਸਟਰਾ ਵਿਰੁੱਧ ਚਲਾਈ ਗਈ ਜੀਰੋ ਟੋਲਰੇਂਸ ਪਾਲਿਸੀ ਅਪਣਾਈ ਗਈ ਹੈ।  ਸੰਦੀਪ ਕੁਮਾਰ ਐੱਸ.ਪੀ. ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਜੇਰ ਨਿਗਰਾਨੀ ਹੇਠ ਸੁਖਇੰਦਰ ਸਿੰਘ ਡੀ.ਐੱਸ.ਪੀ ਸਬ-ਡਵੀਜਨ ਸਿਟੀ, ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ ਸੀ.ਏ ਸਟਾਫ ਬਟਾਲਾ, ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਇਨ ਅਤੇ ਟੀਮਾ ਵੱਲੋਂ ਮੁਕੱਦਮਾ ਨੰਬਰ 139 ਮਿਤੀ 09-5-2026 ਜੁਰਮ  308(4),3(5) BNS 25-54-59 ਆਰਮ ਐਕਟ ਸਿਵਲ ਲਾਇਨ ਵਿਚ ਮੁਦਈ ਸੰਜੀਵ ਕੁਮਾਰ ਪੁੱਤਰ ਅਵਤਾਰ ਚੰਦ ਸੋਢੀ ਵਾਸੀ ਸੁੰਦਰ ਨਗਰ ਬਟਾਲਾ (ਐਮ.ਐਸ ਸੋਢੀ ਕਰਿਆਨਾ ਸਟੋਰ) ਦੀ ਦੁਕਾਨ ਤੇ ਅੰਦਰ ਵੜ ਕੇ ਗੋਲੀਆ ਮਾਰਨ ਆਏ ਵਿਅਕਤੀ ਕ੍ਰਿਸ਼ਜੀਤ ਸਿੰਘ ਉਰਫ ਕ੍ਰਿਸ ਪੁੱਤਰ ...
ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ

ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ

local news
ਜਲੰਧਰ, 21 ਮਈ: ਸਥਾਨਕ ਰੂਡਸੈਟ ਇੰਸਟੀਚਿਊਟ ਵਿਖੇ ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਇਕ ਸਮਾਗਮ ਦੌਰਾਨ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਹ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਕੋਮਲ ਕਸ਼ਯਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।  ਕੋਮਲ ਕਸ਼ਯਪ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੌਜੂਦਾ ਸਮੇਂ ਵਿੱਚ ਹੁਨਰ ਆਧਾਰਿਤ ਸਿਖ਼ਲਾਈ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਖਾਸ ਕਰ ਔਰਤਾਂ ਨੂੰ ਆਤਮਨਿਰਭਰ ਬਣਨ ਅਤੇ ਆਪਣੇ ਹੁਨਰ ਰਾਹੀਂ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਪ੍ਰੇਰਿਤ ਕੀਤਾ।  ਇਸ ਤੋਂ ਪਹਿਲਾਂ ਰੂਡਸੈੱਟ ਇੰਸਟੀਚਿਊਟ ਦੇ ਡਾਇਰੈਕਟਰ ਸੰਜੀਵ ਕੁਮਾਰ ਚੌਹਾਨ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਸੰਸਥਾ ਵੱਲੋਂ ਪ੍ਰਦਾਨ ਕੀਤੀ ਗਈ ਸਿਖ਼ਲਾਈ ਦੀ ਪ੍ਰਸ਼ੰਸਾ ਕੀਤੀ। ਪ੍ਰੋਗਰਾਮ ਦੇ ਅਖੀਰ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

local news
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ  ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ  ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਪੱਕਾ ਕਰਨ ਦੇ ਨੀਂਹ ਪੱਥਰ ਰੱਖਦਿਆਂ   ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ, ਕਿਲਿਆਂਵਾਲੀ, ਵੜਿੰਗ ਖੇੜਾ, ਵਣਵਾਲਾ,ਪੰਜਾਵਾ ਅਤੇ ਰੋੜਾਂਵਾਲੀ ਨੂੰ ਜੋੜਣ ਵਾਲੀਆਂ 41 ਕਿਲੋਮੀਟਰ ਲੰਬੀਆਂ  ਲਿੰਕ ਸੜਕਾਂ ਨੂੰ ਰਿਪੇਅਰ  ਅਤੇ ਨਵ ਨਿਰਮਾਣ ਤੇ 16.50 ਕਰੋੜ ਰੁਪਏ ਖਰਚ ਕੀਤੇ ਜਾਣਗੇ।                           ਉਹਨਾਂ ਦੱਸਿਆ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।    ਉਹਨਾਂ ਦੱਸਿਆ...
ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ

ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 21 ਮਈ: ਭਾਰਤ ਦੇ ਰਜਿਸਟਰਾਰ ਜਨਰਲ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨਵੇਂ ਸੈਂਪਲ ਰਜਿਸਟ੍ਰੇਸ਼ਨ ਸਿਸਟਮ (ਐਸਆਰਐਸ) ਦੇ ਅੰਕੜਿਆਂ ਅਨੁਸਾਰ ਪੰਜਾਬ ਸਾਰੇ ਮੁੱਖ ਜੱਚਾ ਬੱਚਾ ਸਿਹਤ ਸੂਚਕਾਂ ਵਿੱਚ ਰਾਸ਼ਟਰੀ ਮਾਪਦੰਡਾਂ ਨੂੰ ਪਛਾੜ ਕੇ ਦੇਸ਼ ਭਰ ਦੇ ਹੈਲਥਕੇਅਰ ਡਿਲੀਵਰੀ ਸਿਸਟਮ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਜੱਚਾ ਮੌਤ ਦਰ (ਐਮਐਮਆਰ), ਬਾਲ ਮੌਤ ਦਰ (ਆਈਐਮਆਰ), ਨਵਜੰਮੇ ਬੱਚਿਆਂ ਦੀ ਮੌਤ ਦਰ (ਐਨਐਮਆਰ) ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਮਹੱਤਵਪੂਰਨ ਸੁਧਾਰ ਦਰਜ ਕੀਤੇ ਹਨ, ਜੋ ਕਿ ਪੰਜਾਬ ਸਰਕਾਰ ਦੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਮਿਆਰੀ ਜੱਚਾ-ਬੱਚਾ ਦੇਖਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਸਬੰਧੀ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਡਾ. ਬਲਬੀਰ ਸਿੰਘ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੀ ਜੱਚਾ ਮੌਤ ਦਰ ਪ੍ਰਤੀ ਲੱਖ ਜੀਵਤ ਜਨਮਾਂ ਪਿੱਛੇ ਘਟ ਕੇ 77 ਹੋ ਗਈ ਹੈ, ਜੋ ਕਿ ਰਾਸ਼ਟਰੀ ...
ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 21 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 121ਵੇਂ ਦਿਨ ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,964 ਹੋ ਗਈ ਹੈ। ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ...
ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ

News of Punjab
ਚੰਡੀਗੜ੍ਹ, 21 ਮਈ –ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਕਿਲੋਗ੍ਰਾਮ ਆਈਸ ਕਿਊਬ ਪ੍ਰਦਾਨ ਕੀਤੇ ਜਾ ਰਹੇ ਹਨ। ਹਾਈਡਰੇਸ਼ਨ ਅਤੇ ਠੰਢਕ ਨੂੰ ਯਕੀਨੀ ਬਣਾਉਣ ਲਈ ਬਾਂਦਰਾਂ ਅਤੇ ਹਾਥੀਆਂ ਦੇ ਨਾਲ ਨਾਲ ਰਿੱਛਾਂ ਨੂੰ ਤਾਜ਼ੇ ਤਰਬੂਜ ਦਿੱਤੇ ਜਾ ਰਹੇ ਹਨ। ਗਰਮ ਮੌਸਮ ਵਿੱਚ ਤਰਲ ਅਤੇ ਇਲੈਕਟ੍ਰੋਲਾਈਟ ਦੀ ਹੋ ਰਹੀ ਕਮੀ ਨੂੰ ਵੇਖਦਿਆਂ, ਊਰਜਾ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਡੀਹਾਈਡਰੇਸ਼ਨ ਨੂੰ ਰੋਕਣ ਲਈ ਸਾਰੇ ਮਾਸਾਹਾਰੀ ਅਤੇ ਸਰਬ ਆਹਾਰੀ ਜਾਨਵਰਾਂ ਦੇ ਪੀਣ ਵਾਲੇ ਪਾਣੀ ਵਿੱਚ ਗਲੂਕੋਨ-ਡੀ ਪਾਊਡਰ ਮਿਲਾਇਆ ਜਾ ਰਿਹਾ ਹੈ। ਚਿੜੀਆਘਰ ਵੱਲੋਂ ਫਲਾਂ ਅਤੇ ਸਬਜ਼ੀਆਂ ਦੇ ਸੇਵਨ ਵਿੱਚ ਮੌਸਮ ਸਬੰਧੀ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ।...