ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ
ਅੰਮ੍ਰਿਤਸਰ, 15 ਅਗਸਤ 2026 ( ) - ਅੰਮ੍ਰਿਤਸਰ ਵਿਖੇ ਦੇਸ਼ ਦੀ ਅਜ਼ਾਦੀ ਦਾ 80ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸ਼ਾਹਨ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵੱਲੋਂ ਨਿਭਾਈ ਗਈ।
ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ,&nb...








