Wednesday, June 24
Shadow

Tag: breaking news

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ

News of Punjab
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ :       ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ ਪੁੱਡਾ ਦੇ ਵਧੀਕ ਮੁੱਖ ਪ੍ਰਸ਼ਾਸਕ (ਪਾਲਿਸੀ) ਵਿਕਾਸ ਹੀਰਾ ਨੇ ਨਾਮਜਦਗੀਆਂ ਦਾਖ਼ਲ ਕਰਨ ਦੇ ਅੱਜ ਅੰਤਿਮ ਦਿਨ ਪੱਟੀ ਅਤੇ ਭਿੱਖੀਵਿੰਡ ਵਿਖੇ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੰਤੁਸ਼ਟੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ 18 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਉਮੀਦਵਾਰ ਦੀ ਨਾਮਜ਼ਦਗੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਏ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਵਿਵਾਦਪੂਰਨ ਸਥਿਤੀ ਪੈਦਾ ਨਾ ਹੋਵੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰ...
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ

News of Punjab
ਹੁਸ਼ਿਆਰਪੁਰ, 16 ਮਈ :   ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ । ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ  ਨਾਲ ਗੱਲਬਾਤ ਕੀਤੀ ਅਤੇ ਖੁਦ ਵੀ ਬੱਚੇ ਦਾ ਚੈੱਕਅਪ ਕੀਤਾ।ਡਾ. ਰਵਜੋਤ ਸਿੰਘ ਨੇ ਬੱਚੇ ਨੂੰ ਫ਼ਲ ਅਤੇ ਖਿਡੌਣੇ ਦਿੰਦਿਆਂ ਬੱਚੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਬੱਚੇ ਦੀ ਸਿਹਤ ਵਿਚ ਲਗਾਤਾਰ ਹੋ ਰਹੇ ਸੁਧਾਰ ’ਤੇ ਤਸੱਲੀ ਪ੍ਰਗਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰਕਰਨ ਸਿੰਘ ਦੀ ਹਾਲਤ ਪਹਿਲੇ ਤੋਂ ਕਾਫ਼ੀ ਬਿਹਤਰ ਹੈ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਨਿਗਰਾਨੀ ਅਤੇ ਇਲਾਜ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਸਵੇਰੇ ਤਰਲ ਪਦਾਰਥ ਵੀ ਦਿੱਤੇ ਗਏ ਅਤੇ ਉਸ ਦੀ ਸਿਹਤ ਤੇਜ਼ੀ ਨਾਲ ਸੁਧਰ ਰਹੀ ਹੈ।ਡਾ. ਰਵਜੋਤ ਸਿੰਘ ਨੇ ਇਸ ਸਫ਼ਲ ਰੈਸਕਿਊ ਓਪਰੇਸ਼ਨ ਵਿਚ ਯੋਗਦਾਨ ਦ...
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ

News of Punjab
ਬਰਨਾਲਾ, 16 ਮਈ-         ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।       ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ ਆਈ ਏ ਐੱਸ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈਏਐੱਸ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ ਪੀ ਐੱਸ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਦਾ ਜਾਇਜ਼ਾ ਲਿਆ।    ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਦੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਚੋਣਾਂ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ...
ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ

News of Punjab
ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਹਸਪਤਾਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਲਈ "ਹਸਪਤਾਲ ਸਫ਼ਾਈ, ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਅਤੇ ਇਨਫੈਕਸ਼ਨ ਕੰਟਰੋਲ" ਵਿਸ਼ੇ 'ਤੇ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਾਇਓ ਮੈਡੀਕਲ ਵੇਸਟ ਦੀ ਸਹੀ ਤਰੀਕੇ ਨਾਲ ਛਟਾਈ ਅਤੇ ਹਸਪਤਾਲਾਂ ਵਿੱਚ ਸਫ਼ਾਈ ਬਣਾਈ ਰੱਖਣ ਬਾਰੇ ਡਾ. ਹਰਲੀਨ ਕੌਰ, ਡਾ. ਰਮਨਦੀਪ ਕੌਰ (ਨੋਡਲ ਅਫਸਰ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ) ਅਤੇ ਸ਼੍ਰੀ ਸਾਗਰ ਸੈਣੀ, ਫੈਸਿਲਿਟੀ ਮੈਨੇਜਰ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ।  ਇਸ ਟ੍ਰੇਨਿੰਗ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਜ਼ਿੰਮੇਵਾਰੀਆਂ, ਬਾਇਓ ਮੈਡੀਕਲ ਵੇਸਟ ਦੀ ਸੰਭਾਲ ਅਤੇ ਇਕੱਠਾ ਕਰਨ ਦੇ ਤਰੀਕੇ, ਨੀਡਲ ਸਟਿਕ ਇੰਜਰੀ ਤੋਂ ਬਚਾਅ ਅਤੇ ਇਸ ਦੀ ਸੰਭਾਲ, ਸਪਿੱਲ ਮੈਨੇਜਮੈਂਟ ਅਤੇ ਹਸਪਤਾਲ ਵਿੱਚ ਸਫ਼ਾਈ ਅਤੇ ਸੁਰੱਖਿਆ ਬਣਾਈ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ...
ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

News of Punjab
ਸੰਗਰੂਰ, 15 ਮਈ ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਵਿੱਚ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਚੇਅਰਮੈਨ ਚੁਣਿਆ। ਨਾਲ ਹੀ ਉਹਨਾਂ ਨੇ ਪਿੰਡਾਂ ਦੇ ਸਰਪੰਚਾਂ ਤੇ ਬਲਾਕ ਸੰਮਤੀ ਮੈਂਬਰਾਂ ਤੇ ਅਹੁਦੇਦਾਰਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ, ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਜੱਸੀ ਸੇਖੋਂ, ਹਰਜਿੰਦਰ ਸਿੰਘ ਕਾਂਝਲਾ, ਰਣਜੋਧ ਸਿੰਘ ਸਮੇਤ ਵੱਖ ਵੱਖ ਅਹੁਦੇਦਾਰ ਅਤੇ ਪਤਵੰਤੇ ਹਾਜ਼ਰ ਸਨ।...
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ

News of Punjab
ਸ੍ਰੀ ਅਨੰਦਪੁਰ ਸਾਹਿਬ 15 ਮਈ:  ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ ਹਾਲ ਹੀ ਵਿੱਚ ਐਲਾਨਿਆ ਗਿਆ 10ਵੀਂ ਅਤੇ 12ਵੀਂ ਜਮਾਤ ਦਾ ਨਤੀਜਾ ਹੈ, ਜਿਸ ਨੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪੈਦਾ ਕਰ ਦਿੱਤੀ ਹੈ।      ਪੰਜਾਬ ਸਕੂਲ  ਐਜੂਕੇਸ਼ਨ ਬੋਰਡ ਮੁਹਾਲੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। 12ਵੀਂ ਜਮਾਤ ਵਿੱਚ ਬਲਜੀਤ ਕੌਰ ਨੇ 94 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਰਪ੍ਰੀਤ ਕੌਰ ਨੇ 90 ਫੀਸਦੀ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 89 ਫੀਸਦ...
ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ

News of Punjab
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ                                                                 ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ  ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖ...
ਕੇਵੀਕੇ ਰੋਪੜ ਨੇ ਸਾਉਣੀ ਫਸਲਾਂ ‘ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਕੇਵੀਕੇ ਰੋਪੜ ਨੇ ਸਾਉਣੀ ਫਸਲਾਂ ‘ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

News of Punjab
ਰੂਪਨਗਰ, 15 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਬਲਾਕ ਮੋਰਿੰਡਾ ਦੇ ਪਿੰਡ ਰੌਣੀ ਖੁਰਦ ਵਿਖੇ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਅਤੇ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।  ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਡਾ. ਸਤਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਕਿਸਾਨਾਂ ਨੂੰ ਸਬਜੀਆਂ ਅਤੇ ਫ਼ਲਦਾਰ ਪੌਦਿਆਂ ਨੂੰ ਜਰੂਰਤ ਅਨੁਸਾਰ ਆਪਣੇ ਖੇਤਾਂ ਅਤੇ ਘਰ-ਬਗੀਚੀ ਵਿੱਚ ਲਗਾ ਕੇ ਪਰਿਵਾਰਕ ਪੋਸ਼ਟਿਕ ਸੁਰੱਖਿਅਤਾ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਸਬਜੀਆਂ ਅਤੇ ਫ਼ਲਾਂ ਦਾ ਪੂਰਾ ਅਤੇ ਮਿਆਰੀ ਝਾੜ ਲੈਣ ਲਈ ਸਬਜੀ ਉਤਪਾਦਕਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਗਈ। ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਅਤੇ ਜਿਣਸਾਂ ਤ...
ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ

Breaking News
*ਚੰਡੀਗੜ੍ਹ, 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ ਕਿਸਾਨ-ਵਿਰੋਧੀ ਕਦਮ ਦੱਸਦਿਆਂ ਕਹਿ ਕਿ ਜਦੋਂ ਦੇਸ਼ ਦੇ ਲੋਕ ਸਵੇਰੇ ਸੋ ਕੇ ਉੱਠੇ, ਤਾਂ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਮਹਿੰਗਾਈ ਦਾ ਇੱਕ ਬਹੁਤ ਵੱਡਾ ਝਟਕਾ ਦਿੱਤਾ। ਇਸ ਫੈਸਲੇ ਨੇ ਸਾਫ਼ ਕਰ ਦਿੱਤਾ ਹੈ ਕਿ ਭਾਜਪਾ ਆਮ ਜਨਤਾ ਅਤੇ ਦੇਸ਼ ਦੇ ਅੰਨਦਾਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ। ਸ਼ੁੱਕਰਵਾਰ ਨੂੰ 'ਆਪ' ਆਗੂ ਪ੍ਰਭਵੀਰ ਬਰਾੜ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਪੰਜਾਬ ਦੇ ਮੌਜੂਦਾ ਖੇਤੀ ਸੰਕਟ ਅਤੇ ਝੋਨੇ ਦੇ ਸੀਜ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਮੁੱਖ ਮੰ...
ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ

Breaking News
*ਚੰਡੀਗੜ੍ਹ 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ ਦਿੱਤਾ ਹੈ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 12 ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵਧਦੀ ਮਹਿੰਗਾਈ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ 'ਤੇ ਇੱਕ ਵਾਰ ਫਿਰ ਬੋਝ ਪਾ ਦਿੱਤਾ ਹੈ। ਪੂਰਾ ਦੇਸ਼ ਦੇਖ ਰਿਹਾ ਹੈ ਕਿ 12 ਸਾਲ ਪਹਿ...