ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 15 ਮਈ -ਆਮ ਆਦਮੀ ਪਾਰਟੀ (ਆਪ) ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਜ਼ਿਲੇ ਦੇ ਭਾਰੀ ਗਿਣਤੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਸਿਖਰ 'ਤੇ ਲਿਜਾਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਗਈ।
ਸ੍ਰੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਮਾਰਨ ਵਾਲਾ ਹੈ, ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਖਿਲਾਫ਼ ਲੋਕਾਂ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਬੀ.ਜੇ.ਪੀ.ਸਰਕਾਰ ਦੇਸ਼ ਅੰਦਰ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸਾਰੇ ਸੂਬਿਆਂ ਨਾਲੋਂ ਵੱਧ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਝੋਨੇ ਦੀ ਲਵਾਈ ਦੇ ਮ...








