ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ।
ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ।
ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ...








